
ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਦਾ ਸਵਾਗਤ ਕੀਤਾ ਹੈ।
ਨਵੀਂ ਦਿੱਲੀ: ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਹਨਾਂ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਦੇ ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ 'ਤੇ ਵੀ ਤੁਰੰਤ ਫੈਸਲਾ ਲਿਆ ਜਾਵੇ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਪਰਤ ਸਕਣ।
Tweet
ਹੋਰ ਪੜ੍ਹੋ: ਰਾਜਸਥਾਨ ਦੇ CM ਗਹਿਲੋਤ ਨੇ ਤਿੰਨਾਂ ਮੰਤਰੀਆਂ ਦਾ ਅਸਤੀਫ਼ਾ ਕੀਤਾ ਸਵੀਕਾਰ
ਉਹਨਾਂ ਨੇ ਕਿਸਾਨ ਅੰਦੋਲਨ ਵਿਚ ਮਾਰੇ ਗਏ ਸਾਰੇ 700 ਕਿਸਾਨਾਂ ਲਈ 1-1 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ ਤਾਂ ਜੋ ਪੀੜਤ ਪਰਿਵਾਰਾਂ ਦਾ ਜੀਵਨ ਸੁਖਾਲਾ ਹੋ ਸਕੇ। ਇਸ ਤੋਂ ਇਲਾਵਾ ਭਾਜਪਾ ਸੰਸਦ ਮੈਂਬਰ ਨੇ ਲਖੀਮਪੁਰ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਵੀ ਕੀਤੀ ਹੈ।
ਹੋਰ ਪੜ੍ਹੋ: ਕਿਸੇ ਵੀ ਤਾਕਤ ਨੂੰ ਹਰਾ ਸਕਦੇ ਨੇ ਕਿਸਾਨ : ਐਂਡੀ ਲੇਵਿਨ
ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਇਕ ਦਿਨ ਬਾਅਦ ਟਵੀਟ ਕਰਦਿਆਂ ਵਰੁਣ ਗਾਂਧੀ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੇ ਭਾਰੀ ਮੀਂਹ, ਤੂਫ਼ਾਨ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਸ਼ਾਂਤੀਪੂਰਵਕ ਅੰਦੋਲਨ ਜਾਰੀ ਰੱਖਿਆ। ਇਸ ਲਈ ਕਿਸਾਨਾਂ ਨੂੰ ਵਧਾਈ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਸਹੀ ਸਮੇਂ 'ਤੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਲਿਆ ਹੁੰਦਾ ਤਾਂ ਇਸ ਅੰਦੋਲਨ ਕਾਰਨ ਆਪਣੀ ਜਾਨ ਕੁਰਬਾਨ ਕਰਨ ਵਾਲੇ 700 ਕਿਸਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਸਨ।
Varun Gandhi
ਹੋਰ ਪੜ੍ਹੋ: ਆਂਧਰਾ ਪ੍ਰਦੇਸ਼ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, 17 ਮੌਤਾਂ, 100 ਤੋਂ ਲੋਕ ਲਾਪਤਾ
ਲਖੀਮਪੁਰ ਹਿੰਸਾ ਨੂੰ ਦਿਲ ਦਹਿਲਾ ਦੇਣ ਵਾਲੀ ਅਤੇ ਲੋਕਤੰਤਰ 'ਤੇ ਕਾਲਾ ਧੱਬਾ ਕਰਾਰ ਦਿੰਦਿਆਂ ਪੀਲੀਭੀਤ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਮੰਗ ਕੀਤੀ ਹੈ ਕਿ ਇਸ ਦੀ ਤੁਰੰਤ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਕੇਂਦਰੀ ਮੰਤਰੀ ਸਮੇਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।