ਨਵਜੋਤ ਸਿੱਧੂ ਨੇ ਇਮਰਾਨ ਖ਼ਾਨ ਨੂੰ ਕਿਹਾ 'ਵੱਡਾ ਭਰਾ',  BJP ਨੇ ਕਿਹਾ, 'ਉਹੀ ਹੋਇਆ ਜਿਸ ਦਾ ਡਰ ਸੀ'
Published : Nov 20, 2021, 4:00 pm IST
Updated : Nov 20, 2021, 4:00 pm IST
SHARE ARTICLE
BJP’s Sambit Patra tears into Navjot Singh Sidhu
BJP’s Sambit Patra tears into Navjot Singh Sidhu

ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਪਣਾ ਵੱਡਾ ਭਰਾ ਕਿਹਾ ਹੈ।

ਨਵੀਂ ਦਿੱਲੀ: ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਅਪਣਾ ਵੱਡਾ ਭਰਾ ਕਿਹਾ ਹੈ।  ਇਮਰਾਨ ਖਾਨ ਨੂੰ ਲੈ ਕੇ ਸਿੱਧੂ ਦੇ ਬਿਆਨ 'ਤੇ ਭਾਜਪਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਸਿੱਧੂ ਦਾ ਬਿਆਨ ਕਰੋੜਾਂ ਭਾਰਤੀਆਂ ਲਈ ਚਿੰਤਾ ਦਾ ਵਿਸ਼ਾ ਹੈ।

Navjot SidhuNavjot Sidhu

ਹੋਰ ਪੜ੍ਹੋ: ਭਲਕੇ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ, MSP ਸਮੇਤ ਕਈ ਮੰਗਾਂ ’ਤੇ ਹੋਵੇਗੀ ਚਰਚਾ

ਪਾਤਰਾ ਨੇ ਕਿਹਾ ਕਿ ਸਿੱਧੂ ਪਾਕਿਸਤਾਨ ਜਾ ਕੇ ਪਾਕਿਸਤਾਨ ਦੀ ਤਾਰੀਫ ਨਾ ਕਰਨ, ਅਜਿਹਾ ਨਹੀਂ ਹੋ ਸਕਦਾ। ਪਾਤਰਾ ਨੇ ਕਿਹਾ ਕਿ ਇਹ ਕਾਂਗਰਸ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਉਹਨਾਂ ਕਿਹਾ ਕਿ ਜਿਸ ਗੱਲ ਦਾ ਡਰ ਸੀ, ਉਹੀ ਹੋਇਆ। ਪਾਤਰਾ ਨੇ ਕਿਹਾ ਕਿ ਸਿੱਧੂ ਨੇ ਇਹ ਬਿਆਨ ਰਾਹੁਲ ਗਾਂਧੀ ਦੇ ਕਹਿਣ 'ਤੇ ਦਿੱਤਾ ਹੈ। ਸਿੱਧੂ ਨੇ ਆਪਣੇ ਬਿਆਨ 'ਚ ਕਿਹਾ ਸੀ ਕਿ ਇਮਰਾਨ ਖਾਨ ਮੇਰੇ ਵੱਡੇ ਭਰਾ ਵਾਂਗ ਹਨ। ਪਾਤਰਾ ਨੇ ਕਿਹਾ ਕਿ ਸਿੱਧੂ ਇਮਰਾਨ ਅਤੇ ਪਾਕਿਸਤਾਨ ਦੇ ਹੱਕ ਵਿਚ ਬਿਆਨ ਦਿੰਦੇ ਹਨ। ਬੀਜੇਪੀ ਬੁਲਾਰੇ ਨੇ ਕਿਹਾ ਕਿ ਸਿੱਧੂ ਅਪਣਾ ਪਾਕਿਸਤਾਨ ਨਾਲ ਰਿਸ਼ਤਾ ਵੱਡੇ ਭਰਾ ਤੱਕ ਲੈ ਆਏ ਹਨ।

Navjot Sidhu and Other Congress Leaders Navjot Sidhu and Other Congress Leaders

ਹੋਰ ਪੜ੍ਹੋ: ਭਾਜਪਾ MP ਵਰੁਣ ਗਾਂਧੀ ਨੇ PM ਮੋਦੀ ਨੂੰ ਲਿਖਿਆ ਪੱਤਰ,  MSP 'ਤੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਭਾਜਪਾ ਬੁਲਾਰੇ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਲਮਾਨ ਖੁਰਸ਼ੀਦ ਅਤੇ ਮਣੀ ਸ਼ੰਕਰ ਵੀ ਆਪਣੇ ਬਿਆਨਾਂ ਵਿਚ ਹਿੰਦੂਤਵ ਨੂੰ ਗਾਲ੍ਹਾਂ ਕੱਢ ਚੁੱਕੇ ਹਨ। ਇਸ ਲੜੀ ਤਹਿਤ ਸਿੱਧੂ ਦਾ ਬਿਆਨ ਅਚਾਨਕ ਨਹੀਂ ਹੈ। ਉਹਨਾਂ ਕਿਹਾ ਕਿ ਇਹ ਕਾਂਗਰਸ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਭਾਜਪਾ ਨੇਤਾ ਨੇ ਸਵਾਲ ਚੁੱਕਿਆ ਕਿ ਕੀ ਪ੍ਰਿਅੰਕਾ ਗਾਂਧੀ ਵੀ ਇਮਰਾਨ ਨੂੰ ਆਪਣਾ ਵੱਡਾ ਭਰਾ ਮੰਨਦੀ ਹੈ।

Imran GovernmentImran Khan

ਹੋਰ ਪੜ੍ਹੋ: ਤ੍ਰਿਪਤ ਬਾਜਵਾ ਵੱਲੋਂ ਮੱਛੀ ਪਾਲਕਾਂ ਨੂੰ ‘‘ਵਿਸ਼ਵ ਮੱਛੀ ਪਾਲਣ ਦਿਵਸ’’ ਦੀ ਵਧਾਈ

ਭਾਜਪਾ ਬੁਲਾਰੇ ਨੇ ਕਿਹਾ ਕਿ ਪੰਜਾਬ ਸੰਵੇਦਨਸ਼ੀਲ ਸੂਬਾ ਹੈ, ਸਰਹੱਦੀ ਸੂਬਾ ਹੈ। ਜੰਮੂ-ਕਸ਼ਮੀਰ ਅਤੇ ਪੰਜਾਬ ਵਰਗੇ ਸੂਬਿਆਂ ਵਿਚ ਘੁਸਪੈਠ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪਾਕਿਸਤਾਨ ਹਮੇਸ਼ਾ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸੰਬਿਤ ਪਾਤਰਾ ਨੇ ਕਿਹਾ ਕਿ ਸਰਹੱਦੀ ਸੂਬੇ ਦੇ ਆਗੂਆਂ ਨੂੰ ਪ੍ਰਪੱਕ ਹੋਣਾ ਚਾਹੀਦਾ ਹੈ। ਉਹਨਾਂ ਵਿਚ ਦੇਸ਼ ਭਗਤੀ ਹੋਣੀ ਚਾਹੀਦੀ ਹੈ। ਉਹਨਾਂ ਨੂੰ ਇਸ ਗੱਲ ਦੀ ਸਮਝ ਹੋਣੀ ਚਾਹੀਦੀ ਹੈ ਕਿ ਭਾਰਤ ਬਾਰੇ ਕੀ ਕਹਿਣਾ ਹੈ ਅਤੇ ਕੀ ਨਹੀਂ ਕਹਿਣਾ ਚਾਹੀਦਾ।

Sambit PatraSambit Patra

ਹੋਰ ਪੜ੍ਹੋ: ਸਤਾ ਦੇ ਨਸ਼ੇ ਵਿਚ ਧੁੱਤ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਦੇ ਵੰਸ਼ਜ਼ਾਂ 'ਤੇ ਭਰੋਸਾ ਕੀਤਾ- ਜਾਖੜ

ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਸਿੱਧੂ ਦੇ ਪੁਰਾਣੇ ਬਿਆਨ ਜੀਵੇ ਜੀਵੇ ਪਾਕਿਸਤਾਨ... ਅਤੇ ਮੇਰਾ ਯਾਰ ਦਿਲਦਾਰ ਦਾ ਹਵਾਲਾ ਦਿੱਤਾ। ਪਾਤਰਾ ਨੇ ਕਿਹਾ ਕਿ ਸਿੱਧੂ ਨੇ ਪਾਕਿਸਤਾਨ ਜਾ ਕੇ ਆਰਮੀ ਚੀਫ ਕਮਰ ਜਾਵੇਦ ਬਾਜਵਾ ਨੂੰ ਜੱਫੀ ਪਾਈ। ਭਾਜਪਾ ਨੇ ਕਿਹਾ ਕਿ ਜਿਸ ਬਾਜਵਾ ਅਤੇ ਪਾਕਿਸਤਾਨ ਨੇ ਭਾਰਤ ਦੀ ਪਿੱਠ ਵਿਚ ਛੁਰਾ ਮਾਰਿਆ ਸੀ ਸਿੱਧੂ ਉਸ ਨੂੰ ਜੱਫੀ ਪਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਫਿਰ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਆਪਣਾ ਵੱਡਾ ਭਰਾ ਕਿਹਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement