ਬਲਦ ਚਾਹੇ ਕਿੰਨਾ ਵੀ ਅੜੀਅਲ ਕਿਉਂ ਨਾ ਹੋਵੇ, ਕਿਸਾਨ ਆਪਣੇ ਖੇਤ ਨੂੰ ਵਾਹ ਹੀ ਲੈਂਦਾ- ਸੰਜੇ ਰਾਉਤ
Published : Nov 20, 2021, 3:36 pm IST
Updated : Nov 20, 2021, 3:36 pm IST
SHARE ARTICLE
Sanjay Raut
Sanjay Raut

ਸੰਜੇ ਰਾਉਤ ਨੇ PM ਮੋਦੀ 'ਤੇ ਸਾਧਿਆ ਨਿਸ਼ਾਨਾ

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਮੀਮਜ਼ ਵੀ ਚੱਲ ਰਹੇ ਹਨ। ਇਸ ਮਾਮਲੇ 'ਤੇ ਸ਼ਿਵ ਸੈਨਾ ਦੇ ਫਾਇਰਬ੍ਰਾਂਡ ਨੇਤਾ ਸੰਜੇ ਰਾਊਤ ਨੇ ਵੀ ਤੰਜ਼ ਕੱਸਿਆ। ਉਨ੍ਹਾਂ ਨੇ ਟਵੀਟ ਕਰਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

 


 

PM Modi
PM Modi

 

ਸੰਜੇ ਰਾਉਤ ਨੇ ਇੱਕ ਟਵੀਟ ਵਿੱਚ ਲਿਖਿਆ, “ਬਲਦ ਚਾਹੇ ਕਿੰਨਾ ਵੀ ਅੜੀਅਲ ਕਿਉਂ ਨਾ ਹੋਵੇ, ਕਿਸਾਨ ਆਪਣੇ ਖੇਤ ਨੂੰ ਵਹਾਂ ਹੀ ਲੈਂਦਾ ਹੈ। ਜੈ ਜਵਾਨ, ਜੈ ਕਿਸਾਨ !!” ਸੰਜੇ ਰਾਉਤ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਕਾਨੂੰਨ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇੱਕ ਤਸਵੀਰ ਸ਼ੇਅਰ ਕੀਤੀ, ਜਿਸ ‘ਚ ਉਹ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਨਜ਼ਰ ਆ ਰਹੇ ਹਨ।

 

 

ਸੰਜੇ ਰਾਉਤ ਨੇ ਇਸ ਤਸਵੀਰ ਬਾਰੇ ਲਿਖਿਆ- ਟਰੈਕਟਰ ਅਤੇ ਜੇਸੀਬੀ ਦਾ ਸਾਥ, ਕਾਲੇ ਖੇਤੀਬਾੜੀ ਕਾਨੂੰਨ ਹੋਏ ਸਾਫ। ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਨੂੰਨ ਵਾਪਿਸ ਲੈਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂ ਸਰਕਾਰ ‘ਤੇ ਤੰਜ ਕੱਸ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਅੰਦੋਲਨ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ।

 

Sanjay RautSanjay Raut

 

ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਇਸ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਦੀ ਮੰਗ 'ਤੇ ਕਾਨੂੰਨ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਤਾਂ ਲੋਕ ਇਸ ਨੂੰ ਆਉਣ ਵਾਲੀਆਂ ਚੋਣਾਂ ਨਾਲ ਵੀ ਜੋੜ ਕੇ ਦੇਖ ਰਹੇ ਹਨ।

 

Narendra Modi, Sanjay RautNarendra Modi, Sanjay Raut

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement