
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਹੁਣ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 21 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਹੋਵੇਗੀ।
ਨਵੀਂ ਦਿੱਲੀ: ਦਿੱਲੀ ਦੀ ਸਰਹੱਦ 'ਤੇ ਕਿਸਾਨਾਂ ਦਾ ਸੰਘਰਸ਼ ਫਿਲਹਾਲ ਜਾਰੀ ਰਹੇਗਾ ਪਰ ਇਸ ਦੀ ਅਗਲੀ ਰਣਨੀਤੀ ਕੀ ਹੋਵੇਗੀ, ਇਸ 'ਤੇ ਕਿਸਾਨਾਂ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੇ ਲਈ ਅੱਜ ਬਾਅਦ ਦੁਪਹਿਰ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਸੱਦੀ ਗਈ ਸੀ, ਜੋ ਮੁਲਤਵੀ ਕਰ ਦਿੱਤੀ ਗਈ ਹੈ।
Gurnam Singh Charuni
ਹੋਰ ਪੜ੍ਹੋ: ਭਾਜਪਾ MP ਵਰੁਣ ਗਾਂਧੀ ਨੇ PM ਮੋਦੀ ਨੂੰ ਲਿਖਿਆ ਪੱਤਰ, MSP 'ਤੇ ਕਾਨੂੰਨ ਬਣਾਉਣ ਦੀ ਕੀਤੀ ਮੰਗ
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਹੁਣ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 21 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਪ੍ਰੈਸ ਕਾਨਫਰੰਸ ਕਰ ਸਕਦੀਆਂ ਹਨ ਜਾਂ ਪ੍ਰੈਸ ਬਿਆਨ ਜਾਰੀ ਕੀਤਾ ਜਾਵੇਗਾ।
Samyukt Kisan Morcha
ਹੋਰ ਪੜ੍ਹੋ: ਰਾਜਧਾਨੀ 'ਚ ਹਵਾ ਦੀ ਗੁਣਵੱਤਾ ਲਗਾਤਾਰ ਸੱਤਵੇਂ ਦਿਨ ਰਹੀ 'ਬਹੁਤ ਖ਼ਰਾਬ'
ਮੀਟਿੰਗ ਵਿਚ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ। ਇਸ ਤੋਂ ਇਲਾਵਾ ਐਮਐਸਪੀ, ਕਿਸਾਨਾਂ ਵਿਰੁੱਧ ਦਰਜ ਮਾਮਲਿਆਂ ਅਤੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਕੇਂਦਰ ਤੋਂ ਮੁਆਵਜ਼ਾ ਲੈਣ ਸਬੰਧੀ ਚਰਚਾ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਉਹਨਾਂ ਦੀਆਂ ਦੋ ਹੋਰ ਮੰਗਾਂ ਸਨ, ਜਿਨ੍ਹਾਂ ਵਿਚ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਕਾਨੂੰਨ ਲਿਆਉਣਾ ਅਤੇ ਬਿਜਲੀ ਸੋਧ ਕਾਨੂੰਨ ਨੂੰ ਰੱਦ ਕਰਨਾ ਸ਼ਾਮਲ ਹੈ।
Farmers Protest
ਹੋਰ ਪੜ੍ਹੋ: ਆਸਾਮ ਦੇ ਗੁਹਾਟੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਜਦੋਂ ਤੱਕ ਇਹ ਦੋਵੇਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਕਿਸਾਨ ਆਗੂਆਂ ਨੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ 'ਤੇ ਭਰੋਸਾ ਨਹੀਂ ਹੈ, ਇਸ ਲਈ ਉਹ ਦਿੱਲੀ ਦੀਆਂ ਸਰਹੱਦਾਂ ਤੋਂ ਉਦੋਂ ਤੱਕ ਨਹੀਂ ਹਟਣਗੇ ਜਦੋਂ ਤੱਕ ਇਸ ਬਿੱਲ ਨੂੰ ਸੰਸਦ ਵਿਚ ਰੱਦ ਨਹੀਂ ਕੀਤਾ ਜਾਂਦਾ।