
ਮੋਦੀ ਸਰਕਾਰ ਨੂੰ 750 ਤੋਂ ਵੱਧ ਕਿਸਾਨਾਂ ਦੀ ਮੌਤ ਦਾ ਮੁਆਵਜ਼ਾ ਵੀ ਦੇਣਾ ਚਾਹੀਦਾ
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਸਬੰਧੀ ਤਿੰਨੋਂ ਕਾਨੂੰਨ ਵਾਪਸ ਲੈਣ ਦੇ ਐਲਾਨ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਤਾਰੀਫ ਕਰਨ ਦੇ ਨਾਲ-ਨਾਲ ਵਿਰੋਧੀ ਧਿਰ ਦੇ ਨੇਤਾ ਵੀ ਉਨ੍ਹਾਂ 'ਤੇ ਨਿਸ਼ਾਨਾ ਸਾਧਣ ਤੋਂ ਨਹੀਂ ਖੁੰਝ ਰਹੇ।
PM Modi
ਦਰਅਸਲ, ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਪੀਐਮ ਮੋਦੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਉਨ੍ਹਾਂ ਨੂੰ ਸਲਾਹ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ 750 ਤੋਂ ਵੱਧ ਕਿਸਾਨਾਂ ਦੀ ਮੌਤ ਦਾ ਮੁਆਵਜ਼ਾ ਵੀ ਦੇਣਾ ਚਾਹੀਦਾ ਹੈ।
Gurjeet Singh Aujla
ਇਸ ਦੇ ਨਾਲ ਹੀ ਕਿਸਾਨਾਂ ਨੂੰ ਐਮਐਸਪੀ ਦੀ ਗਾਰੰਟੀ ਵੀ ਦੇਣੀ ਪਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਨਾਂ ਵਿੱਚ ਅਵਿਸ਼ਵਾਸ ਹੈ, ਇਸ ਲਈ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਬਿੱਲ ਵਾਪਸ ਲੈਣ ਦੇ ਨਾਲ-ਨਾਲ ਕਿਸਾਨਾਂ ਦੀਆਂ ਬਾਕੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੋਈ ਵੱਡਾ ਐਲਾਨ ਕੀਤਾ ਜਾਵੇ।
Gurjeet Singh Aujla
ਪੰਜਾਬ ਦਾ ਕਿਸਾਨ ਬਹੁਤ ਮੁਸੀਬਤ ਵਿੱਚ ਹੈ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਪੰਜਾਬ ਰੇਗਿਸਤਾਨ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤੀ ਐਕਟ ਵਾਪਸ ਲੈਣ ਨਾਲ ਭਾਜਪਾ ਨੂੰ ਕੋਈ ਫਾਇਦਾ ਨਹੀਂ ਹੋਵੇਗਾ।