Uttarkashi Tunnel Collapse Updates : ਪ੍ਰਧਾਨ ਮੰਤਰੀ ਮੋਦੀ ਨੇ ਬਚਾਅ ਕਾਰਜਾਂ ਬਾਰੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ
Published : Nov 20, 2023, 2:45 pm IST
Updated : Nov 20, 2023, 2:45 pm IST
SHARE ARTICLE
Uttarkashi Tunnel Collapse Updates : PM Modi and CM Dhami
Uttarkashi Tunnel Collapse Updates : PM Modi and CM Dhami

ਕਿਹਾ, ਵਰਕਰਾਂ ਦਾ ਮਨੋਬਲ ਬਣਾਏ ਰੱਖਣ ਦੀ ਲੋੜ ਹੈ

Uttarkashi Tunnel Collapse Update : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫੋਨ ’ਤੇ ਗੱਲ ਕੀਤੀ ਅਤੇ ਇਕ ਹਫਤੇ ਤੋਂ ਵੱਧ ਸਮੇਂ ਤੋਂ ਸਿਲਕਿਆਰਾ ਸੁਰੰਗ ਵਿਚ ਫਸੇ 41 ਮਜ਼ਦੂਰਾਂ ਨੂੰ ਬਚਾਉਣ ਲਈ ਜਾਰੀ ਬਚਾਅ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਅਤੇ ਕੇਂਦਰੀ ਅਤੇ ਸੂਬਾਈ ਏਜੰਸੀਆਂ ਦੇ ਆਪਸੀ ਤਾਲਮੇਲ ਰਾਹੀਂ ਲੋੜੀਂਦੇ ਬਚਾਅ ਉਪਕਰਨ ਅਤੇ ਸਾਧਨ ਉਪਲਬਧ ਕਰਵਾਏ ਜਾ ਰਹੇ ਹਨ ਅਤੇ ਆਸ ਪ੍ਰਗਟਾਈ ਕਿ ਫਸੇ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਵੇਗਾ।

ਉੱਤਰਾਖੰਡ ਦੇ ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਨੇ ਕਿਹਾ ਕਿ ਫਸੇ ਮਜ਼ਦੂਰਾਂ ਦਾ ਮਨੋਬਲ ਬਣਾਈ ਰਖਣਾ ਜ਼ਰੂਰੀ ਹੈ। ਇਹ ਤੀਜੀ ਵਾਰ ਹੈ ਜਦੋਂ ਪ੍ਰਧਾਨ ਮੰਤਰੀ ਨੇ ਧਾਮੀ ਨਾਲ ਸੁਰੰਗ ਵਿਚ ਫਸੇ ਮਜ਼ਦੂਰਾਂ ਦੇ ਬਚਾਅ ਕਾਰਜਾਂ ਬਾਰੇ ਗੱਲ ਕੀਤੀ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਬਚਾਅ ਕਾਰਜਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿਤੀ ਅਤੇ ਕਿਹਾ ਕਿ ਫਸੇ ਹੋਏ ਸਾਰੇ ਕਰਮਚਾਰੀ ਸੁਰੱਖਿਅਤ ਹਨ, ਉਨ੍ਹਾਂ ਨੂੰ ਆਕਸੀਜਨ, ਪੌਸ਼ਟਿਕ ਭੋਜਨ ਅਤੇ ਪਾਣੀ ਦੀ ਲਗਾਤਾਰ ਸਪਲਾਈ ਕੀਤੀ ਜਾ ਰਹੀ ਹੈ।

ਸਾਰੀਆਂ ਏਜੰਸੀਆਂ ਬਚਾਅ ਕਾਰਜਾਂ ਨੂੰ ਅੰਜਾਮ ਦੇਣ ਲਈ ਮਾਹਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਇਕ ਦੂਜੇ ਨਾਲ ਪੂਰੀ ਤਰ੍ਹਾਂ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ। ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਹੈ ਅਤੇ ਬਚਾਅ ਕਾਰਜਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਮੁੱਖ ਮੰਤਰੀ ਨੇ ਮੋਦੀ ਨੂੰ ਕਿਹਾ ਕਿ ਜਲਦੀ ਤੋਂ ਜਲਦੀ ਮਜ਼ਦੂਰਾਂ ਨੂੰ ਕੱਢਣ ਲਈ ਸਾਰੇ ਯਤਨ ਜਾਰੀ ਹਨ। ਸਥਾਨ ’ਤੇ ਮੈਡੀਕਲ ਟੀਮਾਂ ਵੀ ਤਾਇਨਾਤ ਹਨ ਅਤੇ ਪ੍ਰਧਾਨ ਮੰਤਰੀ ਦਫਤਰ ਦੀ ਇਕ ਟੀਮ ਵੀ ਮੌਕੇ ’ਤੇ ਜਾਇਜ਼ਾ ਲੈਣ ਲਈ ਸੁਰੰਗ ਦਾ ਦੌਰਾ ਕਰਨ ਤੋਂ ਬਾਅਦ ਕਾਰਵਾਈ ਦੀ ਨਿਗਰਾਨੀ ਕਰ ਰਹੀ ਹੈ।

12 ਨਵੰਬਰ ਦੀ ਸਵੇਰ ਨੂੰ ਜ਼ਮੀਨ ਖਿਸਕਣ ਤੋਂ ਬਾਅਦ ਸੁਰੰਗ ਦੇ ਕੁਝ ਹਿੱਸੇ ਡਿੱਗਣ ਕਾਰਨ 41 ਮਜ਼ਦੂਰ ਮਲਬੇ ਦੇ ਵੱਡੇ ਢੇਰ ਦੇ ਪਿੱਛੇ ਫਸ ਗਏ ਹਨ, ਅਤੇ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ’ਤੇ ਕੰਮ ਚੱਲ ਰਿਹਾ ਹੈ। ਸਿਲਕਿਆਰਾ ਸੁਰੰਗ, ਜ਼ਿਲ੍ਹਾ ਹੈੱਡਕੁਆਰਟਰ ਉੱਤਰਕਾਸ਼ੀ ਤੋਂ ਲਗਭਗ 30 ਕਿਲੋਮੀਟਰ ਅਤੇ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਤੋਂ ਸੱਤ ਘੰਟੇ ਦੀ ਦੂਰੀ ’ਤੇ ਕੇਂਦਰ ਸਰਕਾਰ ਦੇ ‘ਚਾਰ ਧਾਮ ਆਲ ਵੇਦਰ ਰੋਡ’ ਪ੍ਰਾਜੈਕਟ ਦਾ ਹਿੱਸਾ ਹੈ।

ਸੁਰੰਗ ’ਚ ਫਸੇ ਮਜ਼ਦੂਰਾਂ ਦੇ ਰਿਸ਼ਤੇਦਾਰਾਂ ਦੇ ਸਫ਼ਰ ਦਾ ਖਰਚਾ ਚੁੱਕੇਗੀ

ਦੇਹਰਾਦੂਨ: ਉਤਰਾਖੰਡ ਸਰਕਾਰ ਇਕ ਹਫਤੇ ਤੋਂ ਵੱਧ ਸਮੇਂ ਤੋਂ ਉਤਰਕਾਸ਼ੀ ਜ਼ਿਲ੍ਹੇ ’ਚ ਸਿਲਕਿਆਰਾ ਸੁਰੰਗ ਅੰਦਰ ਫਸੇ 41 ਮਜ਼ਦੂਰਾਂ ਦੇ ਰਿਸ਼ਤੇਦਾਰਾਂ ਦੇ ਯਾਤਰਾ, ਭੋਜਨ ਅਤੇ ਰਿਹਾਇਸ਼ ਦਾ ਖਰਚਾ ਚੁੱਕੇਗੀ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੋਮਵਾਰ ਨੂੰ ਸੁਰੰਗ ਵਿਚ ਫਸੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਜਲਦੀ ਹੀ ਬਾਹਰ ਕੱਢ ਲਿਆ ਜਾਵੇਗਾ, ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਫਸੇ ਮਜ਼ਦੂਰਾਂ ਦੇ ਰਿਸ਼ਤੇਦਾਰਾਂ ਦੇ ਸੰਪਰਕ ਵਿਚ ਰਹਿਣ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਿਲਕਿਆਰਾ ਆ ਕੇ ਮਜ਼ਦੂਰਾਂ ਦਾ ਹਾਲ-ਚਾਲ ਜਾਣਨਾ ਚਾਹੁੰਦੇ ਹਨ, ਉਨ੍ਹਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਫਸੇ ਮਜ਼ਦੂਰਾਂ ਦੇ ਮਨੋਬਲ ਨੂੰ ਕਾਇਮ ਰੱਖਣ ਲਈ ਮਨੋਵਿਗਿਆਨੀ ਡਾਕਟਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

(For more news apart from 9th day of Uttarkashi Tunnel Collapse, stay tuned to Rozana Spokesman)

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement