
21 ਨਵੰਬਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ
ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਕੇਜਰੀਵਾਲ ਅਦਾਲਤ ਤੋਂ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਅਤੇ ਕਾਰਵਾਈ ਰੋਕਣ ਦੇ ਨਿਰਦੇਸ਼ਾਂ ਦੀ ਮੰਗ ਕਰ ਰਹੇ ਹਨ। ਇਸ 'ਤੇ ਭਲਕੇ ਯਾਨੀ 21 ਨਵੰਬਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ।