1984 ਕਤਲੇਆਮ: ਸੱਜਣ ਕੁਮਾਰ ਨਾਲ ਜੁੜੇ ਦੂਜੇ ਕੇਸ ਦੀ ਸੁਣਵਾਈ ਅੱਜ
Published : Dec 20, 2018, 9:45 am IST
Updated : Dec 20, 2018, 12:27 pm IST
SHARE ARTICLE
Sajjan Kumar
Sajjan Kumar

ਦਿੱਲੀ ਦੇ ਪਟਿਆਲਾ ਹਾਊਸ ਕੋਰਟ ਵੀਰਵਾਰ ਨੂੰ 1984 ਸਿੱਖ ਵਿਰੋਧੀ ਦੰਗੇ ਉਤੇ ਸੱਜਣ ਕੁਮਾਰ.....

ਨਵੀਂ ਦਿੱਲੀ (ਭਾਸ਼ਾ): ਦਿੱਲੀ ਦੇ ਪਟਿਆਲਾ ਹਾਊਸ ਕੋਰਟ ਵੀਰਵਾਰ ਨੂੰ 1984 ਸਿੱਖ ਵਿਰੋਧੀ ਦੰਗੇ ਉਤੇ ਸੱਜਣ ਕੁਮਾਰ ਨਾਲ ਜੁੜੇ ਕੇਸ ਦੀ ਸੁਣਵਾਈ ਕਰੇਗੀ। ਜਿਸ ਵਿਚ ਸੱਜਣ ਕੁਮਾਰ ਉਤੇ ਸਿੱਖਾਂ ਨੂੰ ਮਾਰਨੇ ਲਈ ਭੀੜ ਨੂੰ ਉਕਸਾਉਣ ਦਾ ਇਲਜ਼ਾਮ ਲਗਾਇਆ ਗਿਆ ਹੈ। ਜਿਲ੍ਹਾਂ ਮੁਨਸਫ਼ ਪੂਨਮ ਏ ਬਾਬਾ ਇਸ ਮਾਮਲੇ ਉਤੇ ਅੱਜ ਪੱਖ ਦਾ ਬਿਆਨ ਦਰਜ਼ ਕਰਨਗੀਆਂ। ਇਸ ਦੇ ਲਈ ਸੱਜਣ ਕੁਮਾਰ ਨੂੰ ਕੋਰਟ ਵਿਚ ਹਾਜ਼ਰ ਹੋਣ ਦਾ ਆਦੇਸ਼ ਦਿਤਾ ਗਿਆ ਸੀ। ਨਾਨਾਵਟੀ ਕਮਿਸ਼ਨ ਦੀ ਸਿਫਾਰਸ਼ ਉਤੇ ਸੀਬੀਆਈ ਨੇ ਸੱਜਣ ਕੁਮਾਰ ਦੇ ਵਿਰੁਧ ਇਹ ਦੂਜਾ ਮਾਮਲਾ ਦਰਜ਼ ਕੀਤਾ ਸੀ।

Sajjan KumarSajjan Kumar

ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ 1984 ਸਿੱਖ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਉਤੇ ਹੇਠਲੀ ਅਦਾਲਤ ਦਾ ਫੈਸਲਾ ਉਲਟਾ ਦਿਤਾ ਸੀ। ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜਾ ਸੁਣਾਈ ਗਈ। ਉਨ੍ਹਾਂ ਨੂੰ 31 ਦਸੰਬਰ ਤੱਕ ਸਰੈਂਡਰ ਕਰਨਾ ਹੋਵੇਗਾ। ਉਮਰਕੈਦ ਤੋਂ ਇਲਾਵਾ ਸੱਜਣ ਕੁਮਾਰ ਉਤੇ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਸੀ। ਇਸ ਤੋਂ ਇਲਾਵਾ ਬਾਕੀ ਦੋਸ਼ੀਆਂ ਨੂੰ ਜੁਰਮਾਨੇ ਦੇ ਤੌਰ ਉਤੇ ਇਕ-ਇਕ ਲੱਖ ਰੁਪਏ ਦੇਣੇ ਹੋਣਗੇ। ਹਾਈਕੋਰਟ ਨੇ ਇਨ੍ਹਾਂ ਤੋਂ ਇਲਾਵਾ ਬਲਵਾਨ ਖੋਖਰ, ਕੈਪਟਨ ਭਾਗਮਲ ਅਤੇ ਗਿਰਧਾਰੀ ਲਾਲ ਦੀ ਉਮਰ ਕੈਦ ਦੀ ਸਜਾ ਬਰਕਰਾਰ ਰੱਖੀ।

Sajjan Kumar Sajjan Kumar

ਜਦੋਂ ਕਿ ਪੂਰਵ ਵਿਧਾਇਕ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਦੀ ਸਜਾ ਵਧਾਉਂਦੇ ਹੋਏ 10-10 ਸਾਲ ਕਰ ਦਿਤੀ। ਸਾਲ 1984 ਵਿਚ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਈ ਹਿੰਸਾ ਵਿਚ ਮਾਰੇ ਗਏ ਲੋਕਾਂ ਦੇ ਪਰਵਾਰਾਂ ਲਈ ਬਸਾਈ ਗਈ ਇਹ ਕਾਲੋਨੀ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਫਿਰ ਤੋਂ ਖਬਰਾਂ ਵਿਚ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement