ਕਿਸਾਨੀ ਧਰਨੇ 'ਚ ਜਾਨ ਗਵਾ ਚੁੱਕੇ ਕਿਸਾਨਾਂ ਲਈ ਕਿਸਾਨ ਜਥੇਬੰਦੀਆਂ ਦਾ ਐਲਾਨ
Published : Dec 20, 2020, 5:17 pm IST
Updated : Dec 20, 2020, 5:17 pm IST
SHARE ARTICLE
Farmer protest
Farmer protest

ਸ਼ਹੀਦ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਨਵੀਂ ਦਿੱਲੀ : ਕਿਸਾਨੀ ਅੰਦੋਲਨ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ, ਅੱਤ ਦੀ ਠੰਢ ਵਿੱਚ ਕਿਸਾਨ ਉਸੇ ਤਰ੍ਹਾਂ ਹੀ ਬਾਰਡਰਾਂ ਉੱਤੇ ਡਟੇ ਹੋਏ ਹਨ, ਹੁਣ ਤੱਕ ਕਈ ਕਿਸਾਨਾਂ ਦੀ  ਕਿਲਾਨਾਂ ਦੀ ਜਾਨ ਜਾ ਚੁੱਕੀ ਹੈ । ਹੁਣ ਉਨ੍ਹਾਂ ਤਮਾਮ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ  ਫ਼ੈਸਲਾ ਕੀਤਾ ਗਿਆ ਹੈ । ਅੱਜ ਗਿਆਰਾਂ ਵਜੇ ਤੋਂ ਲੈ ਕੇ ਇੱਕ ਵਜੇ ਤਕ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗਈਆਂ । 

Narinder modi Narinder modiਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਕਮੇਟੀ ਮੈਂਬਰ ਸਰਵਣ ਸਿੰਘ  ਪੰਧੇਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਿੰਨੇ ਵੀ ਕਿਸਾਨਾਂ ਦੀ ਜਾਨ ਗਈ ਹੈ। ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ ਅਤੇ ਅੱਜ ਪੂਰੇ ਦੇਸ਼ ਵਿੱਚ ਅਤੇ ਨਾਲ ਹੀ ਬਾਰਡਰਾਂ ਉੱਤੇ ਲੱਗੇ ਮੋਰਚਿਆਂ ‘ਤੇ ਕਿਸਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ  ਜਾਣਗੀਆਂ ਹਨ। ਸ਼ਾਮ ਨੂੰ ਪਿੰਡਾਂ ਸ਼ਹਿਰਾਂ ਵਿੱਚ ਮੋਮਬੱਤੀ ਮਾਰਚ ਵੀ ਕੀਤੇ ਜਾਣਗੇ।  

photophotoਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਆਪਣੀ ਚਰਮ ਸੀਮਾ ਵੱਲ ਵਧ ਰਿਹਾ ਹੈ, ਦੇਸ਼ ਵਿੱਚ ਕਿਸਾਨਾਂ ਨੂੰ ਹਰ ਵਰਗਾਂ ਦੇ ਲੋਕਾਂ ਦੀ ਹਮਾਇਤ ਲਗਾਤਾਰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਨੈਸ਼ਨਲ ਮੀਡੀਆ ਕਿਸਾਨੀ ਅੰਦੋਲਨ ਨੂੰ ਇੱਕ ਧਰਮ ਵਿਸ਼ੇਸ਼ ਨਾਲ ਜੋੜ ਕੇ ਸੀਮਿਤ ਕਰਨਾ ਚਾਹੁੰਦਾ ਹੈ ਪਰ ਦੇਸ਼ ਦੇ ਕਿਸਾਨ ਹੁਣ ਕੇਂਦਰ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਵਿੱਚ ਨਹੀਂ ਆਉਣਗੇ।  

ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਹੋਏ ਸ਼ਹੀਦਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਇਹ ਸੰਘਰਸ਼ ਇਕ ਨਾ ਇਕ ਦਿਨ ਜਿੱਤਿਆ ਜਾਵੇਗਾ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨਾਂ ਨੂੰ  ਰੱਦ ਕਰਕੇ ਹੀ ਲੋਕ ਆਪਣੇ ਘਰਾਂ ਨੂੰ ਵਾਪਸ ਮੁੜਨਗੇ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement