ਦੇਸ਼ ਲਈ ਤਮਗ਼ਾ ਜਿੱਤਣ ਵਾਲੇ ਖਿਡਾਰੀ ਡਾ. ਤਰਲੋਕ ਸਿੰਘ ਨੇ ਜਤਾਇਆ ਰੋਸ
Published : Dec 20, 2020, 3:42 pm IST
Updated : Dec 20, 2020, 3:42 pm IST
SHARE ARTICLE
Dr. Tirlok Singh
Dr. Tirlok Singh

ਕਿਹਾ ਬਦਨੀਤੀ ਨੂੰ ਨੀਤੀ ’ਚ ਬਦਲ ਕੇ ਕਿਸਾਨਾਂ ਦਾ ਭਲਾ ਕਰੇ ਸਰਕਾਰ

ਨਵੀਂ ਦਿੱਲੀ (ਚਰਨਜੀਤ ਸਿੰਘ ਸੁਰਖ਼ਾਬ): ਕਿਸਾਨੀ ਸੰਘਰਸ਼ ਅਪਣੀ ਚਾਲ ਨਾਲ ਅੱਗੇ ਵਧ ਰਿਹਾ ਹੈ, ਇਸ ਦੌਰਾਨ ਇਸ ਸੰਘਰਸ਼ ਨੂੰ ਹਮਾਇਤ ਦੇਣ ਵਾਲਿਆਂ ਦੀ ਗਿਣਤੀ ਵਿਚ ਵੀ ਵਾਧਾ ਹੋ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਡਾਕਟਰ ਤਰਲੋਕ ਸਿੰਘ ਵੀ ਦਿੱਲੀ ਪਹੁੰਚੇ।

Dr. Tirlok SinghDr. Tirlok Singh

ਡਾਕਟਰ ਤਰਲੋਕ ਸਿੰਘ ਨੇ 1980 ਵਿਚ ਮਾਸਕੋ ‘ਚ ਹੋਈਆਂ ਓਲੰਪਿਕ ਖੇਡਾਂ ਦੌਰਾਨ ਦੇਸ਼ ਲ਼ਈ ਸੋਨੇ ਦਾ ਤਮਗਾ ਜਿੱਤਿਆ ਸੀ। ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਉਹਨਾਂ ਨੇ ਅਪਣਾ ਅਵਾਰਡ ਸਰਕਾਰ ਨੂੰ ਵਾਪਸ ਕਰ ਦਿੱਤਾ ਹੈ। ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਡਾਕਟਰ ਤਰਲੋਕ ਸਿੰਘ ਨੇ ਕਿਹਾ ਕਿ ਉਹਨਾਂ ਨੇ ਏਅਰਫੋਰਸ ਵਿਚ ਵੀ ਸੇਵਾ ਨਿਭਾਈ ਹੈ। ਇਸ ਲ਼ਈ ਉਹ ਜਵਾਨ ਵੀ ਹਨ, ਕਿਸਾਨ ਵੀ ਹਨ, ਖਿਡਾਰੀ ਵੀ ਹਨ ਤੇ ਅਧਿਆਪਕ ਵੀ ਹਨ।

Dr. Tirlok SinghDr. Tirlok Singh

ਉਹਨਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਨੌਕਰੀਆਂ ਕਰਨ ਦੇ ਬਾਵਜੂਦ ਵੀ ਉਹ ਇਸ ਲਈ ਦਿੱਲੀ ਮੋਰਚੇ ‘ਤੇ ਆਏ ਹਨ ਕਿਉਂਕਿ ਕਿਸਾਨ ਅਪਣੀਆਂ ਜਾਇਜ਼ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਹਨ। ਇਸ ਸੰਘਰਸ਼ ਵਿਚ ਉਹ ਕਿਸਾਨਾਂ ਲਈ ਅਪਣਾ ਯੋਗਦਾਨ ਦੇ ਰਹੇ ਹਨ। ਤਰਲੋਕ ਸਿੰਘ ਨੇ ਕਿਹਾ ਕਿ ਉਹਨਾਂ ਨੇ ਅਪਣੀ ਜ਼ਿੰਦਗੀ ਵਿਚ ਇੰਨਾ ਵੱਡਾ ਰੋਸ ਪ੍ਰਦਰਸ਼ਨ ਕਦੀ ਨਹੀਂ ਦੇਖਿਆ। ਕਿਸਾਨ ਸਾਂਤਮਈ ਢੰਗ ਨਾਲ ਮੁਜ਼ਾਹਰੇ ਕਰ ਰਹੇ ਹਨ।

Farmers ProtestFarmers Protest

ਉਹਨਾਂ ਕਿਹਾ ਕਿ ਅਸੀਂ ਹਰ ਤਰ੍ਹਾਂ ਕਿਸਾਨਾਂ ਦੇ ਨਾਲ ਹਾਂ। ਅਵਾਰਡ ਵਾਪਸ ਕਰਨ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪਵੇਗਾ ਪਰ ਸਾਨੂੰ ਫਰਕ ਜ਼ਰੂਰ ਪਵੇਗਾ ਕਿਉਂਕਿ ਅਜਿਹਾ ਕਰਨ ਨਾਲ ਸਰਕਾਰ ਨੂੰ ਸ਼ਰਮ ਜ਼ਰੂਰ ਆਵੇਗੀ। ਉਹਨਾਂ ਕਿਹਾ ਕਿ ਸਰਕਾਰ ਬਦਨੀਤੀ ਨੂੰ ਨੀਤੀ ‘ਚ ਬਦਲ ਕੇ ਕਿਸਾਨਾਂ ਦਾ ਭਲਾ ਕਰੇ।

Dr. Tirlok SinghDr. Tirlok Singh

ਤਰਲੋਕ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਮਹਾਰਾਜਾ ਰਣਜੀਤ ਸਿੰਘ ਅਵਾਰਡ, ਸਾਬਕਾ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਗਿਆ ਬੈਸਟ ਪਲੇਅਰ ਦਾ ਅਵਾਰਡ ਵਾਪਸ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਲਈ ਕਿਸਾਨਾਂ ਤੋਂ ਵਧਕੇ ਕੋਈ ਅਵਾਰਡ ਨਹੀਂ ਹੈ। ਡਾਕਟਰ ਤਰਲੋਕ ਸਿੰਘ ਨੇ ਦੱਸਿਆ ਕਿ ਉਹ ਲਾਅ ਗ੍ਰੈਜੂਏਟ ਵੀ ਹਨ ਤੇ ਇਸ ਦੇ ਬਾਵਜੂਦ ਵੀ ਸਰਕਾਰ ਕਹਿ ਰਹੀ ਹੈ ਕਿ ਕਿਸਾਨਾਂ ਨੂੰ ਕਾਨੂੰਨ ਸਮਝ ਨਹੀਂ ਆ ਰਹੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement