
ਕੇਂਦਰ ਸਰਕਾਰ ਵੱਲੋਂ ਖੰਡ ਦੀ ਬਰਾਮਦ ਸਬਸਿਡੀ ਦੀ ਦਰ ਪਿਛਲੇ ਸਾਲ ਦੇ ਮੁਕਾਬਲੇ 4.44 ਰੁਪਏ ਪ੍ਰਤੀ ਕਿਲੋ ਘਟਾ ਦਿੱਤੀ ਹੈ।
ਚੰਡੀਗੜ੍ਹ: ਮੋਦੀ ਸਰਕਾਰ ਖੇਤੀ ਕਾਨੂੰਨਾਂ ਤੋਂ ਬਾਅਦ ਕਿਸਾਨਾਂ ਨੂੰ ਇੱਕ ਹੋਰ ਝਟਕਾ ਦੇਣ ਦੀ ਤਿਆਰੀ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਗੰਨੇ ਨਾਲ ਕਿਸਾਨਾਂ ਨੂੰ ਵੱਡਾ ਘਾਟਾ ਪਏਗਾ। ਇਹ ਦਾਅਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਹੈ। ਰੰਧਾਵਾ ਨੇ ਕਿਹਾ " ਕੇਂਦਰ ਸਰਕਾਰ ਵੱਲੋਂ ਖੰਡ ਦੀ ਬਰਾਮਦ ਸਬਸਿਡੀ ਦੀ ਦਰ ਪਿਛਲੇ ਸਾਲ ਦੇ ਮੁਕਾਬਲੇ 4.44 ਰੁਪਏ ਪ੍ਰਤੀ ਕਿਲੋ ਘਟਾ ਦਿੱਤੀ ਹੈ।
ਗੰਨਾ ਤੇ ਖੰਡ ਮਿੱਲਾਂ ਨੂੰ 2768 ਕਰੋੜ ਦਾ ਘਾਟਾ
ਇਸ ਫ਼ੈਸਲੇ ਨਾਲ ਗੰਨਾ ਕਾਸ਼ਤਕਾਰਾਂ ਤੇ ਖੰਡ ਮਿੱਲਾਂ ਨੂੰ 2768 ਕਰੋੜ ਰੁਪਏ ਦੇ ਕਰੀਬ ਘਾਟਾ ਪਵੇਗਾ। ਰੰਧਾਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ, ਖੇਤੀਬਾੜੀ ਮੰਤਰੀ ਤੇ ਖੁਰਾਕ ਮੰਤਰੀ ਨੂੰ ਖੰਡ ਦੀ ਬਰਾਮਦ ਸਬਸਿਡੀ ਘਟਾਉਣ ਦੇ ਕਿਸਾਨ ਅਤੇ ਖੰਡ ਮਿੱਲ ਵਿਰੋਧੀ ਫ਼ੈਸਲੇ ਨੂੰ ਮੁੜ-ਵਿਚਾਰ ਕੇ ਪਿਛਲੇ ਸਾਲ ਦੀ ਦਰ ’ਤੇ ਜਾਰੀ ਕਰਨ ਲਈ ਤੁਰੰਤ ਫ਼ੈਸਲਾ ਲੈਣ ਲਈ ਅਪੀਲ ਕੀਤੀ ਹੈ।
ਜਿਕਰਯੋਗ ਹੈ ਕਿ ਸਾਲ 2020-21 ਲਈ ਖੰਡ ਦੀ ਬਰਾਮਦ ਸਬਸਿਡੀ ਦੀ ਦਰ 6 ਰੁਪਏ ਪ੍ਰਤੀ ਕਿਲੋ ਕਰ ਦਿੱਤੀ ਗਈ ਹੈ, ਜਦੋਂ ਕਿ ਪਿਛਲੇ ਸਾਲ 2019-20 ਵਿੱਚ ਇਹ ਦਰ 10.44 ਰੁਪਏ ਪ੍ਰਤੀ ਕਿਲੋ ਸੀ।
Sugar