ਆੜਤੀਆਂ-ਕਾਰੋਬਾਰੀਆਂ ਨੂੰ ਡਰਾਓੁਣ ਦਾ ਯਤਨ ਕਰਨ ਤੋ ਬਾਜ ਆਵੇ ਮੋਦੀ ਸਰਕਾਰ: ਅਮਨ ਅਰੋੜਾ
Published : Dec 20, 2020, 5:37 pm IST
Updated : Dec 20, 2020, 5:37 pm IST
SHARE ARTICLE
Aman arora
Aman arora

ਕੁਚਲਣ ਦਾ ਇਰਾਦਾ ਛੱਡ ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰ

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸੂਬੇ ਦੇ ਆੜਤੀਆਂ ਅਤੇ ਵਾਪਰੀਆਂ-ਕਾਰੋਬਾਰੀਆਂ ‘ਤੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ ਅਤੇ ਕਿਸਾਨਾਂ ਨੂੰ ਐਫਸੀਆਰ ਤਹਿਤ ਭੇਜੇ ਜਾ ਰਹੇ ਨੋਟਿਸਾਂ ਨੂੰ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਕਾਰਵਾਈ ਦੱਸਿਆ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਸਖਤ ਨਿੰਦਿਆ ਕੀਤੀ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਆੜਤੀਆਂ ਐਸੋਸੀਏਸ਼ਨ ਵੱਲੋਂ ਕਿਸਾਨ ਅੰਦੋਲਨ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਪਰ ਹੁਣ ਆੜਤੀਆਂ ਦੀ ਆਵਾਜ਼ ਦਬਾਉਣ ਲਈ ਪੰਜਾਬ ਭਰ ਵਿਚ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

Farmer protestFarmer protest ਉਨਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਇਕੱਲੇ ਪੰਜਾਬ ਦਾ ਅੰਦੋਲਨ ਹੀ ਨਹੀਂ ਹੈ, ਦੇਸ਼, ਵਿਦੇਸ਼ ’ਚੋਂ ਕਿਸਾਨ ਅੰਦੋਲਨ ਦਾ ਸਾਥ ਦੇ ਰਹੇ ਹਨ। ਕਿਸਾਨਾਂ ਨੂੰ ਵਿਦੇਸ਼ਾਂ ਤੋਂ ਆਉਣ ਵਾਲੀ ਮਦਦ ਲਈ ਮੋਦੀ ਸਰਕਾਰ ਐਫਸੀਆਰ ਦੇ ਤਹਿਤ ਹੁਣ ਨੋਟਿਸ ਜਾਰੀ ਕਰਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।  ਉਨਾਂ ਕਿਹਾ ਕਿ ਮੋਦੀ ਸਰਕਾਰ ਦੀ ਇਹ ਪੁਰਾਣੀ ਆਦਤ ਹੈ ਕਿ ਜਦੋਂ ਕੋਈ ਉਨਾਂ ਦੇ ਫੈਸਲਿਆਂ ਨਾਲ ਸਹਿਮਤ ਨਹੀਂ ਹੁੰਦਾਂ ਤਾਂ ਪਹਿਲਾਂ ਉਨਾਂ ਨੂੰ ਬਦਨਾਮ ਕੀਤਾ ਜਾਂਦਾ ਹੈ, ਫਿਰ ਬਾਂਹ ਮਰੋੜਕੇ, ਧਮਕਾਕੇ ਦਬਾਇਆ ਜਾਂਦਾ ਹੈ। ਉਨਾਂ ਕਿਹਾ ਕਿ ਹੁਣ ਆੜਤੀਆਂ ਅਤੇ ਕਾਰੋਬਾਰੀਆਂ ਉੱਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਕਿਸਾਨਾਂ ਦਾ ਸਾਥ ਦੇ ਰਹੇ ਹੋਰ ਸਾਰੇ ਵਰਗਾਂ ਨੂੰ ਡਰਾਉਣ ਦੀ ਕੋਸ਼ਿਸ਼ ਹੈ ਤਾਂ ਕਿ ਉਹ ਅੰਦੋਲਨ ਤੋਂ ਪਿੱਛੇ ਹਟ ਜਾਣ।

 

Narinder modi Narinder modiਅਮਨ ਅਰੋੜਾ ਨੇ ਕਿਹਾ ਕਿ ਭਾਵੇਂ ਹੀ ਮੋਦੀ ਸਰਕਾਰ ਖੇਤੀ ਅਤੇ ਕਿਸਾਨ ਦੀ ਅਹਿਮੀਅਤ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਪ੍ਰੰਤੂ ਵਪਾਰੀ-ਕਾਰੋਬਾਰੀ ਚੰਗੀ ਤਰਾਂ ਸਮਝਦੇ ਹਨ ਕਿ ਉਨਾਂ ਦੀ ਆਰਥਿਕਤਾ ਦਾ ਪਹੀਆ ਵੀ ਖੇਤੀ ਅਤੇ ਕਿਸਾਨੀ ਨਾਲ ਘੁੰਮਦਾ ਹੈ ਅਤੇ ਕਾਲੇ ਕਾਨੂੰਨਾਂ ਨੇ ਕਿਸਾਨ ਅਤੇ ਮਜ਼ਦੂਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਆੜਤੀਆਂ, ਵਪਾਰੀਆਂ-ਕਾਰੋਬਾਰੀਆਂ ਅਤੇ ਟਰਾਂਸਪੋਰਟਰਾਂ ਦਾ ਵੀ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਇਸ ਅੰਦੋਲਨ ਨੂੰ ਦਬਾਕੇ ਕੁਚਲਣ ਦੀ ਕੋਸ਼ਿਸ਼ ਕਰਦੀ ਹੈ ਤਾਂ ਇਹ ਉਸਦਾ ਵਹਿਮ ਹੈ। ਉਨਾਂ ਕਿਹਾ ਕਿ ਹੁਣ ਇਹ ਅੰਦੋਲਨ ਸਿਰਫ ਕਿਸਾਨਾਂ ਦਾ ਨਹੀਂ ਹੈ, ਸਾਰੇ ਦੇਸ਼ ਵਾਸੀ ਇਸ ਅੰਦੋਲਨ ਨੂੰ ਮਿਲਕੇ ਲੜ ਰਹੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਇੱਧਰ-ਓਧਰ ਹੱਥ ਜੋੜਨ ਦੀ ਬਜਾਏ ਅੰਦੋਲਨਕਾਰੀ ਕਿਸਾਨਾਂ ਨਾਲ ਗੱਲ ਕਰਨ ਅਤੇ ਉਨਾਂ ਦੀਆਂ ਮੰਗਾਂ ਮੰਨਕੇ ਤਿੰਨੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਅਤੇ ਸਾਰੀਆਂ ਫਸਲਾਂ ਦੀ ਐਮਐਸਪੀ ਉੱਤੇ ਖਰੀਦ ਨੂੰ ਕਾਨੂੰਨੀ ਗਾਰੰਟੀ ਦੇਣ।

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement