
ਗੁਰੂ ਤੇਗ ਬਹਾਦਰ ਜੀ ਨੂੰ ਭੇਟ ਕੀਤੀ ਸ਼ਰਧਾਂਜਲੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਪਹੁੰਚੇ। ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਦਿੱਤੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯਾਤਰਾ ਦਾ ਅਚਾਨਕ ਫੈਸਲਾ ਬਣ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਰਕਾਬਗੰਜ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।
PM Modi
ਦੱਸ ਦੇਈਏ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਇਥੇ ਪਹੁੰਚੇ ਸਨ ਤਾਂ ਨਾ ਤਾਂ ਕੋਈ ਵਿਸ਼ੇਸ਼ ਪੁਲਿਸ ਪ੍ਰਬੰਧ ਸੀ ਅਤੇ ਨਾ ਹੀ ਕੋਈ ਟ੍ਰੈਫਿਕ ਡਾਇਵਰਸ਼ਨ ਕੀਤਾ ਗਿਆ ਸੀ।
ਖ਼ੁਦ ਨੂੰ ਸੁਭਾਗਾ ਮੰਣਦਾ ਹਾਂ ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ
— Narendra Modi (@narendramodi) December 20, 2020
????????
ਮੇਰੇ ਲਈ ਮਾਣ ਵਾਲੀ ਗੱਲ ਹੈ ਜਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਮਨਾਇਆ; ਉਸੇ ਤਰ੍ਹਾਂ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸੇਵਾ ਵੀ ਮੇਰੇ ਹਿੱਸੇ ਆਈ ਹੈ pic.twitter.com/yxyiwGHWVe
ਤਿਲਕ ਜੰਵੂ ਰਾਖਾ ਪ੍ਰਭ ਤਾ ਕਾ ॥
— Narendra Modi (@narendramodi) December 20, 2020
ਕੀਨੋ ਬਡੋ ਕਲੂ ਮਹਿ ਸਾਕਾ ॥
ਧਰਮ ਹੇਤਿ ਸਾਕਾ ਜਿਨਿ ਕੀਆ ॥
ਸੀਸੁ ਦੀਆ ਪਰ ਸਿਰਰੁ ਨ ਦੀਆ ॥
????????
ਅਜਿਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਗੁ. ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਇਆ
ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਆਪਣਾ ਆਪ ਵਾਰ ਕੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ pic.twitter.com/zhHH1dscUw