ਹਰਿਆਣਾ 'ਚ ਧੁੰਦ ਦਾ ਕਹਿਰ: ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਕਾਫਲੇ ਨਾਲ ਵਾਪਰਿਆ ਹਾਦਸਾ 

By : KOMALJEET

Published : Dec 20, 2022, 9:57 am IST
Updated : Dec 20, 2022, 9:57 am IST
SHARE ARTICLE
punjabi News
punjabi News

ਕਮਾਂਡੋ ਜ਼ਖ਼ਮੀ, ਨੁਕਸਾਨੀਆਂ ਗਈਆਂ ਪਾਇਲਟ ਗੱਡੀਆਂ 

ਹਿਸਾਰ : ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਦਾ ਕਾਫਲਾ ਹਿਸਾਰ ਦੇ ਢੰਡੂਰ-ਅਗਰੋਹਾ ਵਿਚਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਰਾਤ ਕਰੀਬ 11 ਵਜੇ ਵਾਪਰਿਆ। ਉਸ ਸਮੇਂ ਉਪ ਮੁੱਖ ਮੰਤਰੀ ਹਿਸਾਰ ਤੋਂ ਸਿਰਸਾ ਜਾ ਰਹੇ ਸਨ। ਹਾਦਸੇ ਵਿੱਚ ਦੋ ਪਾਇਲਟ ਗੱਡੀਆਂ ਨੁਕਸਾਈਆਂ ਗਈਆਂ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ।

ਉਪ ਮੁੱਖ ਮੰਤਰੀ ਦੇ ਕਾਫ਼ਲੇ ਤੋਂ ਅੱਗੇ ਇੱਕ ਟਰੱਕ ਜਾ ਰਿਹਾ ਸੀ। ਅਚਾਨਕ ਟਰੱਕ ਨੇ ਬ੍ਰੇਕ ਲਗਾ ਦਿੱਤੀ ਅਤੇ ਪੀਸੀਆਰ 19 ਨਾਲ ਟਕਰਾ ਗਈ। ਪਿੱਛੇ ਆ ਰਹੀ ਐਸਕੋਰਟ ਗੱਡੀ ਪੀਸੀਆਰ 19 ਨਾਲ ਟਕਰਾ ਗਈ। ਇਸ ਵਿੱਚ ਕਮਾਂਡੋ ਨੂੰ ਮਾਮੂਲੀ ਸੱਟਾਂ ਲੱਗੀਆਂ।ਜਦਕਿ ਉਪ ਮੁੱਖ ਮੰਤਰੀ ਦੀ ਗੱਡੀ ਵਾਲ ਵਾਲ ਬਚ ਗਈ। ਇਸ ਤੋਂ ਬਾਅਦ ਪੁਲਿਸ ਨੇ ਇੱਕ ਹੋਰ ਐਸਕਾਰਟ ਗੱਡੀ ਬੁਲਾ ਕੇ ਉਪ ਮੁੱਖ ਮੰਤਰੀ ਦੇ ਕਾਫ਼ਲੇ ਨੂੰ ਸਿਰਸਾ ਲਈ ਰਵਾਨਾ ਕੀਤਾ। ਜਦੋਂ ਕਿ ਹਾਦਸਾਗ੍ਰਸਤ ਵਾਹਨਾਂ ਨੂੰ ਪੁਲਿਸ ਲਾਈਨ ਵਿੱਚ ਹੀ ਖੜ੍ਹਾ ਕਰ ਦਿੱਤਾ ਗਿਆ।

ਹਾਦਸੇ ਤੋਂ ਬਾਅਦ ਸਵੇਰੇ ਉਪ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸਮਰਥਕਾਂ ਦੀ ਭੀੜ ਲੱਗ ਗਈ। ਅੱਜ ਸਿਰਸਾ 'ਚ ਉਨ੍ਹਾਂ ਨੇ ਪਿੰਡ ਮਿੱਠੀ ਸੁਰਾਂ 'ਚ ਸਾਬਕਾ ਵਿਧਾਇਕ ਭਾਗੀ ਰਾਮ ਵੱਲੋਂ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰਨਾ ਹੈ। ਸਾਬਕਾ ਵਿਧਾਇਕ ਭਾਗੀ ਰਾਮ ਹਾਲ ਹੀ ਵਿੱਚ ਇਨੈਲੋ ਛੱਡ ਕੇ ਜੇਜੇਪੀ ਵਿੱਚ ਸ਼ਾਮਲ ਹੋਏ ਹਨ।

ਜ਼ਿਕਰਯੋਗ ਹੈ ਕਿ ਕਰੀਬ ਇੱਕ ਮਹੀਨਾ ਪਹਿਲਾਂ ਪਿਹੋਵਾ ਨੇੜੇ ਅਵਾਰਾ ਪਸ਼ੂਆਂ ਕਾਰਨ ਉਪ ਮੁੱਖ ਮੰਤਰੀ ਦਾ ਕਾਫ਼ਲਾ ਹਾਦਸਾਗ੍ਰਸਤ ਹੋ ਗਿਆ ਸੀ। ਉਸ ਸਮੇਂ ਪਾਇਲਟ ਦੀ ਗੱਡੀ ਵੀ ਆਪਸ ਵਿੱਚ ਟਕਰਾ ਗਈ। ਇਸ ਤੋਂ ਬਾਅਦ ਉਪ ਮੁੱਖ ਮੰਤਰੀ ਨੇ ਸੜਕ ਸੁਰੱਖਿਆ ਸਬੰਧੀ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਦੀ ਕਲਾਸ ਲਗਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement