ਸਾਬਕਾ CM ਚਰਨਜੀਤ ਚੰਨੀ ਵੀ ਹੋਏ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ, ਕੱਲ੍ਹ ਹਰਿਆਣਾ 'ਚ ਹੋਵੇਗੀ ਐਂਟਰੀ 
Published : Dec 20, 2022, 2:51 pm IST
Updated : Dec 20, 2022, 2:51 pm IST
SHARE ARTICLE
 Former CM Charanjit Channi also joined Bharat Jodo Yatra
Former CM Charanjit Channi also joined Bharat Jodo Yatra

ਸਾਰੇ ਆਗੂ ਤੇ ਵਰਕਰ ਰਾਹੁਲ ਗਾਂਧੀ ਦੇ ਨਾਲ ਕਦਮ ਨਾਲ ਕਦਮ ਜੋੜ ਕੇ ਚੱਲ ਰਹੇ ਸਨ। 

 

ਰਾਜਸਥਾਨ - ਸੰਸਦ ਮੈਂਬਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਹੁਣ ਰਾਜਸਥਾਨ 'ਚ ਆਪਣੇ ਆਖ਼ਰੀ ਪੜਾਅ 'ਤੇ ਪਹੁੰਚ ਗਈ ਹੈ। ਸੂਬੇ 'ਚ ਯਾਤਰਾ ਦਾ ਅੱਜ 16ਵਾਂ ਦਿਨ ਹੈ, ਜਿਸ ਤੋਂ ਬਾਅਦ ਇਹ ਭਲਕੇ ਬੁੱਧਵਾਰ ਨੂੰ ਹਰਿਆਣਾ 'ਚ ਪ੍ਰਵੇਸ਼ ਕਰੇਗੀ। ਅਲਵਰ ਸ਼ਹਿਰ ਦੀ ਕਾਟੀ ਘਾਟੀ ਤੋਂ ਦੇਰ ਰਾਤ ਸ਼ੁਰੂ ਹੋਇਆ ਇਹ ਕਾਫ਼ਲਾ ਅੱਜ ਵੀ ਕਰੀਬ 23 ਕਿਲੋਮੀਟਰ ਦਾ ਸਫ਼ਰ ਤੈਅ ਕਰੇਗਾ। ਅੱਜ ਦੀ ਯਾਤਰਾ ਰਾਮਗੜ੍ਹ ਪਹੁੰਚ ਕੇ ਸਮਾਪਤ ਹੋਵੇਗੀ।

ਅੱਜ ਅਲਵਰ ਤੋਂ ਸ਼ੁਰੂ ਹੋਈ ਯਾਤਰਾ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਆਗੂ ਦਿਗਵਿਜੇ ਸਿੰਘ, ਅਲਵਰ ਦੇ ਸਾਬਕਾ ਸੰਸਦ ਭੰਵਰ ਜਤਿੰਦਰ ਸਿੰਘ, ਮੰਤਰੀ ਟੀਕਾਰਾਮ ਜੂਲੀ, ਸੂਬਾ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ ਸਮੇਤ ਸੂਬੇ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਸਾਰੇ ਆਗੂ ਤੇ ਵਰਕਰ ਰਾਹੁਲ ਗਾਂਧੀ ਦੇ ਨਾਲ ਕਦਮ ਨਾਲ ਕਦਮ ਜੋੜ ਕੇ ਚੱਲ ਰਹੇ ਸਨ। 

ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਕੱਲ੍ਹ ਹੀ ਵਿਦੇਸ਼ ਤੋਂ ਭਾਰਤ ਪਹੁੰਚੇ ਹਨ ਤੇ ਉਹਨਾਂ ਨੇ ਆ ਕੇ ਸੋਨੀਆ ਗਾਂਧੀ ਸਮੇਤ ਹੋਰ ਕਈ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਅੱਜ ਉਹ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਏ ਹਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement