
ਦੋਹਾਂ ਨੇਤਾਵਾਂ ਨੇ ਵੱਖ-ਵੱਖ ਰਾਸ਼ਟਰੀ ਮੁੱਦਿਆਂ 'ਤੇ ਚਰਚਾ ਕੀਤੀ।
ਹੈਦਰਾਬਾਦ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਤੇਲੰਗਾਨਾ ਦੇ ਆਪਣੇ ਹਮਰੁਤਬਾ ਕੇ ਚੰਦਰਸ਼ੇਖਰ ਰਾਓ ਨਾਲ ਉਹਨਾਂ ਦੀ ਸਰਕਾਰੀ ਰਿਹਾਇਸ਼ 'ਪ੍ਰਗਤੀ ਭਵਨ' ਵਿਖੇ ਮੁਲਾਕਾਤ ਕੀਤੀ। ਇਹ ਜਾਣਕਾਰੀ ਇਕ ਅਧਿਕਾਰਤ ਬਿਆਨ ਵਿਚ ਦਿੱਤੀ ਗਈ।
ਬਿਆਨ 'ਚ ਕਿਹਾ ਗਿਆ ਹੈ ਕਿ ਦੋਹਾਂ ਨੇਤਾਵਾਂ ਨੇ ਵੱਖ-ਵੱਖ ਰਾਸ਼ਟਰੀ ਮੁੱਦਿਆਂ 'ਤੇ ਚਰਚਾ ਕੀਤੀ। ਬਿਆਨ ਮੁਤਾਬਕ, ''ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਗਤੀ ਭਵਨ ਪੁੱਜੇ। ਉਹਨਾਂ ਨੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨਾਲ ਵੱਖ-ਵੱਖ ਰਾਸ਼ਟਰੀ ਮੁੱਦਿਆਂ, ਰਾਜਨੀਤੀ 'ਤੇ ਚਰਚਾ ਕੀਤੀ”। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਤੇਲੰਗਾਨਾ ਦੇ ਉਦਯੋਗਪਤੀਆਂ ਨਾਲ ਮੀਟਿੰਗ ਲਈ ਹੈਦਰਾਬਾਦ ਗਏ ਹਨ।