
ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਨਵੀਂ ਦਿੱਲੀ: ਸੰਸਦ ਦਾ ਸਰਦ ਰੁੱਤ ਇਜਲਾਸ ਨਿਰਧਾਰਤ ਮਿਤੀ ਤੋਂ ਇਕ ਹਫਤਾ ਪਹਿਲਾਂ 23 ਦਸੰਬਰ ਨੂੰ ਖਤਮ ਹੋਣ ਦੀ ਸੰਭਾਵਨਾ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋਈ ਲੋਕ ਸਭਾ ਦੀ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਬੈਠਕ 'ਚ ਸੰਸਦ ਦੇ ਸਰਦ ਰੁੱਤ ਇਜਲਾਸ ਨੂੰ ਸਮੇਂ ਤੋਂ ਪਹਿਲਾਂ ਖਤਮ ਕਰਨ ਦੀ ਸਿਫਾਰਿਸ਼ ਕਰਨ ਦਾ ਫੈਸਲਾ ਲਿਆ ਗਿਆ।
ਮੂਲ ਪ੍ਰੋਗਰਾਮ ਮੁਤਾਬਕ ਸੰਸਦ ਦਾ ਸਰਦ ਰੁੱਤ ਇਜਲਾਸ 7 ਦਸੰਬਰ ਨੂੰ ਸ਼ੁਰੂ ਹੋ ਕੇ 29 ਦਸੰਬਰ ਨੂੰ ਸਮਾਪਤ ਹੋਣਾ ਹੈ। ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਕਈ ਵਿਰੋਧੀ ਪਾਰਟੀਆਂ ਨੇ ਸਰਕਾਰ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਸਮੇਂ ਤੋਂ ਪਹਿਲਾਂ ਇਜਲਾਸ ਖਤਮ ਕਰਨ ਦੀ ਅਪੀਲ ਕੀਤੀ।