
ਕੇਰਲ ’ਚ ਕੋਵਿਡ-19 ਦੇ 292 ਨਵੇਂ ਮਾਮਲੇ
Coronavirus Cases: ਕਰਨਾਟਕ ’ਚ 5 ਦਿਨ ਪਹਿਲਾਂ ਇਕ 64 ਸਾਲ ਦੇ ਵਿਅਕਤੀ ਦੀ ਕੋਵਿਡ-19 ਨਾਲ ਮੌਤ ਹੋ ਗਈ ਸੀ। ਕਰਨਾਟਕ ਦੇ ਸਿਹਤ ਮੰਤਰੀ ਦਿਨੇਸ਼ ਗੁੰਡੂ ਰਾਓ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ। ਇਹ ਪੁੱਛੇ ਜਾਣ ’ਤੇ ਕਿ ਕੀ ਮੌਤ ਦਾ ਕਾਰਨ ਸਾਰਸ ਕੋਵ-2 ਦਾ ਨਵਾਂ ਉਪ-ਰੂਪ ਹੈ, ਜਿਸ ਨੂੰ ਜੇ.ਐੱਨ.1 ਕਿਹਾ ਜਾਂਦਾ ਹੈ, ਮੰਤਰੀ ਨੇ ਕਿਹਾ ਕਿ ਅਜੇ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ।
ਰਾਓ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਚਮਰਾਜਪੇਟ ਦੇ ਰਹਿਣ ਵਾਲੇ ਵਿਅਕਤੀ ਦੀ 15 ਦਸੰਬਰ ਨੂੰ ਮੌਤ ਹੋ ਗਈ ਸੀ। ਉਹ ਕਈ ਹੋਰ ਬਿਮਾਰੀਆਂ ਤੋਂ ਵੀ ਪੀੜਤ ਸੀ। ਉਸ ਨੂੰ ਤਪਦਿਕ ਸੀ ਅਤੇ ਉਸ ਦੇ ਦਿਲ ਨੇ ਕੰਮ ਕਰਨਾ ਬੰਦ ਕਰ ਦਿਤਾ ਸੀ। ਉਸ ਨੂੰ ਹਾਈ ਬਲੱਡ ਪ੍ਰੈਸ਼ਰ, ਫੇਫੜਿਆਂ ਦੀ ਲਾਗ, ਨਿਮੋਨੀਆ ਅਤੇ ਹੋਰ ਬਿਮਾਰੀਆਂ ਸਨ। ਸਿਹਤ ਅਤੇ ਪਰਿਵਾਰ ਭਲਾਈ ਸੇਵਾਵਾਂ ਦੇ ਕਮਿਸ਼ਨਰ ਰਣਦੀਪ ਡੀ ਨੇ ਕਿਹਾ ਕਿ ਮਾਮਲਿਆਂ ’ਚ ਵਾਧੇ ਤੋਂ ਬਾਅਦ ਇਹ ਪਹਿਲੀ ਮੌਤ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਕੇਰਲ ’ਚ ਕੋਵਿਡ-19 ਦੇ 292 ਨਵੇਂ ਮਾਮਲੇ
ਕੇਰਲ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 292 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ। ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਬੁਧਵਾਰ ਸਵੇਰੇ 8 ਵਜੇ ਤਕ ਦੇਸ਼ ਭਰ ’ਚ ਕੋਵਿਡ-19 ਦੇ ਕੁਲ 341 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ 292 ਮਾਮਲੇ ਕੇਰਲ ਦੇ ਹਨ।
ਮੰਤਰਾਲੇ ਅਨੁਸਾਰ, ਸੂਬੇ ਅੰਦਰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 2,041 ਹੋ ਗਈ ਹੈ। ਕੇਰਲ ’ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ’ਚ ਸੂਬੇ ’ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਕੁਲ ਗਿਣਤੀ 72,056 ਹੋ ਗਈ ਹੈ। ਸਿਹਤ ਮੰਤਰਾਲੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ 224 ਮਰੀਜ਼ ਲਾਗ ਤੋਂ ਠੀਕ ਹੋਏ ਜਾਂ ਸੂਬੇ ਤੋਂ ਬਾਹਰ ਚਲੇ ਗਏ, ਜਿਨ੍ਹਾਂ ’ਚ ਹੁਣ ਤਕ ਕੁਲ 68,37,203 ਮਰੀਜ਼ ਠੀਕ ਹੋ ਚੁੱਕੇ ਹਨ।
ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਮੰਗਲਵਾਰ ਨੂੰ ਕਿਹਾ ਕਿ ਕੇਰਲ ’ਚ ਕੋਵਿਡ-19 ਦੇ ਮਾਮਲਿਆਂ ’ਚ ਵਾਧੇ ਦੇ ਬਾਵਜੂਦ ਚਿੰਤਾ ਦੀ ਕੋਈ ਗੱਲ ਨਹੀਂ ਹੈ ਕਿਉਂਕਿ ਸੂਬਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੰਤਰੀ ਨੇ ਇਹ ਵੀ ਕਿਹਾ ਸੀ ਕਿ ਕੋਵਿਡ-19 ਦੇ ਮਰੀਜ਼ਾਂ ਲਈ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕਰਨ ਅਤੇ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਰੂਮ, ਆਕਸੀਜਨ ਬੈੱਡ, ਆਈ.ਸੀ.ਯੂ. ਬੈੱਡ ਅਤੇ ਵੈਂਟੀਲੇਟਰਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ।