India America News: 'ਜੇ ਸਾਡੇ ਨਾਗਰਿਕ ਨੇ ਕੁਝ ਗਲਤ ਕੀਤ ਤਾਂ'...,ਪੰਨੂ ਦੇ ਕਤਲ ਦੀ ਸਾਜ਼ਿਸ਼ 'ਤੇ PM ਮੋਦੀ ਦਾ ਪਹਿਲਾ ਬਿਆਨ

By : GAGANDEEP

Published : Dec 20, 2023, 12:15 pm IST
Updated : Dec 20, 2023, 2:08 pm IST
SHARE ARTICLE
PM Modi's first statement on the conspiracy to kill Gurpatwant Pannu
PM Modi's first statement on the conspiracy to kill Gurpatwant Pannu

India America News: ਇਨ੍ਹਾਂ ਛੋਟੀਆਂ ਘਟਨਾਵਾਂ ਨਾਲ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ 'ਤੇ ਕੋਈ ਫਰਕ ਨਹੀਂ ਪਵੇਗਾ- PM

PM Modi's first statement on the conspiracy to kill Gurpatwant Pannu News in punjabi : ਅਮਰੀਕਾ ਵੱਲੋਂ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਲਗਾਏ ਗਏ ਗੰਭੀਰ ਦੋਸ਼ਾਂ 'ਤੇ ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਤੀਕਿਰਿਆ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਜੇਕਰ ਕੋਈ ਦੇਸ਼ ਸਾਨੂੰ ਕੋਈ ਜਾਣਕਾਰੀ ਦਿੰਦਾ ਹੈ ਤਾਂ ਅਸੀਂ ਜ਼ਰੂਰ ਇਸ ਦੀ ਜਾਂਚ ਕਰਾਂਗੇ। ਜੇਕਰ ਸਾਡੇ ਕਿਸੇ ਨਾਗਰਿਕ ਨੇ ਕੁਝ ਸਹੀ ਜਾਂ ਗਲਤ ਕੀਤਾ ਹੈ ਤਾਂ ਅਸੀਂ ਇਸ ਦੀ ਜਾਂਚ ਕਰਨ ਲਈ ਤਿਆਰ ਹਾਂ। ਸਾਡੀ ਵਚਨਬੱਧਤਾ ਕਾਨੂੰਨ ਦੇ ਰਾਜ ਲਈ ਹੈ।

ਇਹ ਵੀ ਪੜ੍ਹੋ: Ludhiana News: STF ਦੀ ਵੱਡੀ ਕਾਰਵਾਈ, ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਨੇ ਹਾਲ ਹੀ ਵਿੱਚ ਨਿਖਿਲ ਗੁਪਤਾ 'ਤੇ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਬ੍ਰਿਟਿਸ਼ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੂੰ ਦਿੱਤੇ ਇਕ ਵਿਸ਼ੇਸ਼ ਇੰਟਰਵਿਊ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਿਹਾ ਕਿ ਵਿਦੇਸ਼ਾਂ ਵਿਚ ਲੁਕੇ ਕੁਝ ਕੱਟੜਪੰਥੀ ਸਮੂਹ ਪ੍ਰਗਟਾਵੇ ਦੀ ਆਜ਼ਾਦੀ ਦੀ ਆੜ ਵਿਚ ਡਰਾਉਣ ਅਤੇ ਹਿੰਸਾ ਭੜਕਾਉਣ ਵਿਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ: Donald Trump News : ਟਰੰਪ ਨੂੰ ਵੱਡਾ ਝਟਕਾ, ਅਮਰੀਕੀ ਅਦਾਲਤ ਨੇ ਰਾਸ਼ਟਰਪਤੀ ਅਹੁਦੇ ਲਈ ਦਿੱਤਾ ਅਯੋਗ ਕਰਾਰ  

ਹਾਲ ਹੀ ਵਿੱਚ ਅਮਰੀਕੀ ਨਿਆਂ ਵਿਭਾਗ ਨੇ ਕਿਹਾ ਸੀ ਕਿ ਇੱਕ 52 ਸਾਲਾ ਭਾਰਤੀ ਨਾਗਰਿਕ ਜੋ ਭਾਰਤ ਸਰਕਾਰ ਦਾ ਵੀ ਕਰਮਚਾਰੀ ਹੈ। ਉਸ ਨੇ ਨਿਊਯਾਰਕ ਸਿਟੀ ਨਿਵਾਸੀ (ਪੰਨੂ) ਦੇ ਕਤਲ ਦੀ ਸਾਜ਼ਿਸ਼ ਰਚੀ ਸੀ ਜੋ ਉੱਤਰੀ ਭਾਰਤ ਵਿੱਚ ਵੱਖਰੇ ਸਿੱਖ ਰਾਸ਼ਟਰ ਦੀ ਵਕਾਲਤ ਕਰ ਰਿਹਾ ਸੀ। ਪੀਐਮ ਮੋਦੀ ਨੇ ਅੱਗੇ ਕਿਹਾ ਕਿ ਮੈਂ ਕੁਝ ਘਟਨਾਵਾਂ ਨੂੰ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਨਾਲ ਜੋੜਨਾ ਉਚਿਤ ਨਹੀਂ ਸਮਝਦਾ। ਸਾਨੂੰ ਇਸ ਤੱਥ ਨੂੰ ਸਵੀਕਾਰ ਕਰਨ ਦੀ ਲੋੜ ਹੈ ਕਿ ਅਸੀਂ ਬਹੁਪੱਖੀਵਾਦ ਦੇ ਯੁੱਗ ਵਿੱਚ ਰਹਿ ਰਹੇ ਹਾਂ। ਸੰਸਾਰ ਇਕ ਦੂਜੇ ਉੱਤੇ ਨਿਰਭਰ ਹੋਣ ਦੇ ਨਾਲ-ਨਾਲ ਆਪਸ ਵਿੱਚ ਜੁੜਿਆ ਹੋਇਆ ਹੈ। ਇਹ ਅਸਲੀਅਤ ਹੈ ਜੋ ਸਾਨੂੰ ਇੱਕ ਦੂਜੇ ਨਾਲ ਸਹਿਯੋਗ ਕਰਨ ਲਈ ਮਜ਼ਬੂਰ ਕਰਦੀ ਹੈ, ਕਿਉਂਕਿ ਸਾਰੇ ਮਾਮਲਿਆਂ ਵਿੱਚ ਪੂਰਨ ਸਹਿਮਤੀ ਨਹੀਂ ਹੋ ਸਕਦੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement