Delhi airport 'ਤੇ ਯਾਤਰੀ ਨਾਲ ਹੋਈ ਹੋਈ ਕੁੱਟਮਾਰ

By : JAGDISH

Published : Dec 20, 2025, 1:51 pm IST
Updated : Dec 20, 2025, 2:47 pm IST
SHARE ARTICLE
Passenger beaten up at Delhi airport
Passenger beaten up at Delhi airport

ਏਅਰ ਇੰਡੀਆ ਨੇ ਪਾਇਲਟ ਕੈਪਟਨ ਵੀਰੇਂਦਰ ਸੇਜਵਾਲ ਨੂੰ ਕੀਤਾ ਮੁਅੱਤਲ

ਨਵੀਂ ਦਿੱਲੀ : ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਸ਼ੁੱਕਰਵਾਰ ਇਕ ਆਫ-ਡਿਊਟੀ ਪਾਇਲਟ ਨੇ ਇਕ ਯਾਤਰੀ ਨਾਲ ਕੁੱਟਮਾਰ ਕੀਤੀ। ਇਸ ਘਟਨਾ ਤੋਂ ਬਾਅਦ ਯਾਤਰੀ ਨੇ ਸੋਸ਼ਲ ਮੀਡੀਆ 'ਤੇ ਘਟਨਾ ਦੇ ਵੇਰਵੇ ਸਾਂਝੇ ਕੀਤੇ। ਘਟਨਾ ਸਾਹਮਣੇ ਆਉਂਦੇ ਹੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਂਚ ਦੇ ਆਦੇਸ਼ ਦਿੱਤੇ। ਜਿਸ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈਸ ਨੇ ਪਾਇਲਟ ਕੈਪਟਨ ਵੀਰੇਂਦਰ ਸੇਜਵਾਲ ਨੂੰ ਵੀ ਮੁਅੱਤਲ ਕਰ ਦਿੱਤਾ ਹੈ।

ਏਅਰਲਾਈਨ ਨੇ ਇਕ ਬਿਆਨ ਵਿਚ ਕਿਹਾ ਕਿ ਪਾਇਲਟ ਡਿਊਟੀ 'ਤੇ ਨਹੀਂ ਸੀ ਅਤੇ ਯਾਤਰੀ ਕਿਸੇ ਦੂਜੀ ਉਡਾਣ ਦਾ ਸੀ। ਅਸੀਂ ਉਸ ਨੂੰ ਹਟਾ ਦਿੱਤਾ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਯਾਤਰੀ ਅੰਕਿਤ ਦੀਵਾਨ ਨੇ ਇਕ ਪੋਸਟ ਲਿਖੀ, ਜਿਸ ਵਿਚ ਕਿਹਾ ਗਿਆ ਸੀ ਕਿ ਉਸ 'ਤੇ ਮਾਮਲਾ ਬੰਦ ਕਰਨ ਲਈ ਦਬਾਅ ਪਾਇਆ ਗਿਆ ਸੀ। ਉਸ ਨੂੰ ਇਕ ਪੱਤਰ ਲਿਖਣ ਲਈ ਮਜਬੂਰ ਕੀਤਾ ਗਿਆ ਤੇ ਜੇ ਮੈਂ ਅਜਿਹਾ ਨਹੀਂ ਕਰਦਾ ਤਾਂ ਮੈਨੂੰ ਆਪਣੀ ਉਡਾਣ ਛੱਡਣੀ ਪੈਂਦੀ।

ਅੰਕਿਤ ਨੇ ਇਹ ਵੀ ਕਿਹਾ ਕਿ ਉਸ ਦੀ 7 ਸਾਲ ਦੀ ਧੀ ਨੇ ਆਪਣੇ ਪਿਤਾ ਨੂੰ ਖੂਨ ਨਾਲ ਲੱਥਪੱਥ ਚਿਹਰੇ ਨੂੰ ਦੇਖਿਆ ਤੇ ਉਹ ਉਦੋਂ ਤੋਂ ਸਦਮੇ ਵਿਚ ਹੈ। ਯਾਤਰੀ ਨੇ ਅੱਜ ਇਕ ਹੋਰ ਪੋਸਟ ਵਿਚ ਪਾਇਲਟ ਦਾ ਇਕ ਵੀਡੀਓ ਸਾਂਝਾ ਕੀਤਾ। ਉਨ੍ਹਾਂ ਲਿਖਿਆ ਕਿ ਮੈਨੂੰ ਉਮੀਦ ਹੈ ਕਿ ਏਅਰਲਾਈਨ ਅੱਗੇ ਦੀ ਕਾਰਵਾਈ ਕਰੇਗੀ। ਜਦਕਿ  ਇਸ ਮਾਮਲੇ ’ਚ ਦਿੱਲੀ ਪੁਲਿਸ ਕੋਲ ਇਸ ਸਬੰਧੀ ਕੋਈ  ਸ਼ਿਕਾਇਤ ਦਰਜ ਨਹੀਂ ਕਰਵਾਈ ਗਈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement