
ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਾਰੀਖ 21 ਜਨਵਰੀ ਸੀ ਜੋ ਕਿ ਅੱਜ ਹੈ
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਨਾਮਜ਼ਦਗੀ ਪੱਤਰ ਭਰਨ ਲਈ ਪਹੁੰਚ ਗਏ ਹਨ। ਜਦੋਂ ਕੇਜਰੀਵਾਲ ਜਾਮਨਗਰ ਹਾਊਸ ਦਾ ਫਾਰਮ ਭਰਨ ਲਈ ਪਹੁੰਚੇ ਤਾਂ ਕੁਝ ਲੋਕਾਂ ਨੇ ਉਸ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਰੋਡ ਸ਼ੋਅ ਦੌਰਾਨ ਹੋਈ ਦੇਰੀ ਕਰ ਕੇ ਕੱਲ੍ਹ ਨਾਮਜ਼ਦਗੀ ਪੱਤਰ ਦਾਖਲ ਕਰਨ ਵਿਚ ਅਸਮਰੱਥ ਰਹੇ ਇਸ ਲਈ ਉਹ ਅੱਜ ਨਾਮਜ਼ਦਗੀ ਪੱਤਰ ਭਰਨ ਪਹੁੰਚੇ। ਦੱਸ ਦਈਏ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਾਰੀਖ 21 ਜਨਵਰੀ ਸੀ ਜੋ ਕਿ ਅੱਜ ਹੈ।
File Photo
ਅਰਵਿੰਦ ਕੇਜਰੀਵਾਲ ਨੇ ਕਿਹਾ, ‘ਮੈਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਾ ਸੀ ਪਰ ਦੁਪਹਿਰ ਤਿੰਨ ਵਜੇ ਦਫਤਰ ਬੰਦ ਹੋ ਗਿਆ। ਉਹਨਾਂ ਨੇ ਕਿਹਾ ਕਿ ਮੈਨੂੰ ਵਿਚਕਾਰ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਨੂੰ ਕਿਹਾ ਗਿਆ ਪਰ ਮੈਂ ਉਸ ਸਮੇਂ ਕਿਹਾ ਕਿ ਮੈਂ ਇਸ ਤਰ੍ਹਾਂ ਲੋਕਾਂ ਨੂੰ ਰੋਡ ਦੇ ਵਿਚਕਾਰ ਛੱਡ ਕੇ ਕਿਵੇਂ ਜਾ ਸਕਦਾ ਹਾਂ।
Kejriwal
ਇਹ ਕਹਿ ਕਿ ਕੇਜਰੀਵਾਲ ਨੇ ਕਿਹਾ ਕਿ ਮੈਂ ਮੰਗਲਵਾਰ ਯਾਨੀ ਅੱਜ ਆਪਣੇ ਪਰਿਵਾਰ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਜਾਵਾਂਗਾ। ਆਪਣਾ ਰੋਡ ਸ਼ੋਅ ਸ਼ੁਰੂ ਕਰਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਨੇ ਆਪਣੀ ਪਤਨੀ, ਦੋਨੋਂ ਬੱਚਿਆਂ ਨਾਲ ਵਾਲਮੀਕਿ ਮੰਦਰ ਵਿਚ ਪੂਜਾ ਕੀਤੀ। ਇਸ ਤੋਂ ਬਾਅਦ ਰੋਡ ਸ਼ੋਅ ਪੰਚਕੂਈਆ ਰੋਡ ਤੋਂ ਹੁੰਦੇ ਹੋਏ ਕਨਾਟ ਪਲੇਸ ਪਹੁੰਚੇ
Arvind Kejriwal
ਅਤੇ ਫਿਰ ਅੰਦਰੂਨੀ ਸਰਕਲ ਤੇ ਉਸ ਤੋਂ ਬਾਅਦ ਬਾਬਾ ਖੜਗ ਸਿੰਘ ਮਾਰਗ ਪਹੁੰਚੇ। ਦੱਸ ਦਈਏ ਕਿ ਦਿੱਲੀ ਵਿਚ 8 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ ਅਤੇ ਨਤੀਜੇ 11 ਫਰਵਰੀ ਨੂੰ ਆਉਣਗੇ। ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਰੀਕ 21 ਜਨਵਰੀ ਹੈ ਜਦੋਂ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਜਨਵਰੀ ਨੂੰ ਹੋਵੇਗੀ।
Arvind Kejriwal
ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 24 ਜਨਵਰੀ ਹੈ। ਦਿੱਲੀ ਵਿਚ ਵਿਧਾਨ ਸਭਾ ਦੀਆਂ 70 ਸੀਟਾਂ ਹਨ ਜਿਨ੍ਹਾਂ ਵਿਚੋਂ 58 ਆਮ ਸ਼੍ਰੇਣੀ ਵਿਚ ਹਨ ਜਦੋਂਕਿ 12 ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ।