ਭੀਮ ਆਰਮੀ ਦੇ ਮੁੱਖੀ ਚੰਦਰਸ਼ੇਖਰ ਅਜ਼ਾਦ ਲਈ ਆਈ ਰਾਹਤ ਵਾਲੀ ਖਬਰ !
Published : Jan 21, 2020, 5:15 pm IST
Updated : Jan 21, 2020, 5:15 pm IST
SHARE ARTICLE
File Photo
File Photo

ਚੰਦਰਸ਼ੇਖਰ ਅਜ਼ਾਦ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਜਾਮਾ ਮਸਜਦਿ ਦੇ ਪ੍ਰਦਰਸ਼ਨ ਵਿਚ ਹਿੱਸਾ ਲਿਆ ਸੀ ਉਦੋਂ ਉਨ੍ਹਾਂ ਨੇ ਬਿਨਾਂ ਇਜਾਜਤ ਦੇ ਮਾਰਚ ਕੱਢਿਆ ਸੀ ਜਿਸ ਤੋਂ...

ਨਵੀਂ ਦਿੱਲੀ : ਭੀਮ ਆਰਮੀ ਚੀਫ਼ ਚੰਦਰਸ਼ੇਖਰ ਅਜ਼ਾਦ ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜ਼ਾਜਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜ਼ਾਜਤ ਸ਼ਰਤਾ ਨਾਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕੋਰਟ ਨੇ ਉਨ੍ਹਾਂ ਦੇ 4 ਹਫ਼ਤੇ ਲਈ ਦਿੱਲੀ ਆਉਣ 'ਤੇ ਰੋਕ ਲਗਾ ਦਿੱਤੀ ਸੀ।

File PhotoFile Photo

ਅੱਜ ਮੰਗਲਵਾਰ ਨੂੰ ਹੋਈ ਸੁਣਵਾਈ ਵਿਚ ਕੋਰਟ ਨੇ ਕਿਹਾ ਕਿ ਚੰਦਰਸ਼ੇਖਰ ਨੂੰ ਦਿੱਲੀ ਆਉਣ ਤੋਂ ਪਹਿਲਾਂ ਆਪਣੇ ਪੂਰੇ ਪ੍ਰੋਗਰਾਮ ਦੀ ਜਾਣਕਾਰੀ ਦੇਣੀ ਹੋਵੇਗੀ। ਕੋਰਟ ਨੇ ਕਿਹਾ ਕਿ ਚੰਦਰਸ਼ੇਖਰ ਨੂੰ ਕਦੋਂ ਦਿੱਲੀ ਆਉਣ ਹੈ, ਕੀ ਕਰਨਾ ਹੈ ਅਤੇ ਕਿੱਥੇ ਜਾਣਾ ਹੈ ਇਸ ਦਾ ਪੂਰਾ ਵੇਰਵਾ ਖੇਤਰ ਦੇ ਡੀਸੀਪੀ ਨੂੰ ਦੇਣਾ ਹੋਵੇਗਾ। ਜੱਜ ਨੇ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਵਿਚ ਸੋਸ਼ਲ ਮੀਡੀਆ ਰਾਹੀਂ ਵੀ ਆਪਣੀ ਗੱਲ ਪਹੁੰਚਾਈ ਜਾ ਸਕਦੀ ਹੈ ਅਜਿਹੇ ਵਿਚ ਕਿੱਧਰੇ ਮੌਜੂਦ ਹੋਣ ਦੀ ਜਰੂਰਤ ਨਹੀਂ ਹੈ।

File PhotoFile Photo

ਪਹਿਲਾਂ ਅਦਾਲਤ ਨੇ ਦਿੱਲੀ ਚੋਣਾਂ ਦੇ ਮੱਦੇਨਜ਼ਰ ਭੀਮ ਆਰਮੀ ਚੀਫ਼ ਨੂੰ ਚਾਰ ਹਫ਼ਤੇ ਬਾਹਰ ਰਹਿਣ ਦਾ ਹੁਕਮ ਦਿੱਤਾ ਸੀ ਪਰ ਹੁਣ ਇਸ ਹੁਕਮ ਵਿਚ ਸੋਧ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਚੰਦਰਸ਼ੇਖਰ ਅਜ਼ਾਦ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਜਾਮਾ ਮਸਜਦਿ ਦੇ ਪ੍ਰਦਰਸ਼ਨ ਵਿਚ ਹਿੱਸਾ ਲਿਆ ਸੀ ਉਦੋਂ ਉਨ੍ਹਾਂ ਨੇ ਬਿਨਾਂ ਇਜਾਜਤ ਦੇ ਮਾਰਚ ਕੱਢਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗਿਰਫ਼ਤਾਰ ਕਰ ਲਿਆ ਸੀ।

File PhotoFile Photo

ਗਿਰਫ਼ਤਾਰੀ ਤੋਂ ਬਾਅਦ ਚੰਦਰਸ਼ੇਖਰ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ ਹਾਲਾਂਕਿ ਬਾਅਦ ਵਿਚ ਉਨ੍ਹਾਂ ਨੂੰ ਸ਼ਰਤਾ 'ਤੇ ਜਮਾਨਤ ਮਿਲ ਗਈ ਸੀ। ਜੇਲ੍ਹ ਤੋਂ ਬਾਹਰ ਆਉਣ ਮਗਰੋਂ ਭੀਮ ਆਰਮੀ ਮੁੱਖੀ ਨੇ ਮਸਜਿਦ, ਰਵਿਦਾਸ ਮੰਦਰ ਅਤੇ ਗੁਰਦੁਆਰੇ ਵਿਚ ਮੱਥਾ ਟੇਕਿਆ ਸੀ ਇਸ ਤੋਂ ਬਾਅਦ ਉਹ ਦਿੱਲੀ ਤੋਂ ਰਵਾਨਾ ਹੋ ਗਏ ਸਨ ਅਤੇ ਸਹਾਰਨਪੁਰ ਥਾਣੇ ਵਿਚ ਹਾਜਰੀ ਦਿੱਤੀ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement