
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ
ਨਵੀਂ ਦਿੱਲੀ : ਸੋਮਵਾਰ ਸ਼ਾਮੀਂ ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਦੀ ਖਾਸ ਗੱਲ ਇਹ ਹੈ ਕਿ ਪਾਰਟੀ ਨੇ ਇਸ ਵਿਚ ਦਿੱਲੀ ਦੇ ਸੀਐਮ ਕੇਜਰੀਵਾਲ ਵਿਰੁੱਧ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਆਪਣੇ ਉਮੀਦਵਾਰ ਸੁਨੀਲ ਯਾਦਵ ਨੂੰ ਮੈਦਾਨ ਵਿਚ ਉਤਾਰਿਆ ਹੈ।
File Photo
ਕੋਣ ਹਨ ਸੁਨੀਲ ਯਾਦਵ
ਨਵੀਂ ਦਿੱਲੀ ਵਿਧਾਨ ਸਭਾ ਦੀ ਹਾਈ ਪ੍ਰਫਾਇਲ ਸੀਟ ਤੋਂ ਸੀਐਮ ਅਰਵਿੰਦ ਕੇਜਰੀਵਾਲ ਵਿਰੁੱਧ ਚੋਣ ਲੜਨ ਵਾਲੇ ਸੁਨੀਲ ਯਾਦਵ ਭਾਰਤੀ ਜਨਤਾ ਨੋਜਵਾਨ ਮੋਰਚਾ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਹਨ। ਸੁਨੀਲ ਯਾਦਵ ਨੇ ਜਿਲ੍ਹਾ ਪ੍ਰਧਾਨ ਤੋਂ ਲੈ ਕੇ ਪ੍ਰਦੇਸ਼ ਪ੍ਰਧਾਨ ਤੱਕ ਦਾ ਸਫ਼ਰ ਤੈਅ ਕੀਤਾ ਹੈ। ਯਾਦਵ ਨੇ ਦਿੱਲੀ ਯੂਨੀਵਰਸਿਟੀ ਦੇ ਕਿਰੋਰੀਮੱਲ ਕਾਲਜ ਤੋਂ ਪੜਾਈ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਨੇ ਨਵੇਂ ਨੌਜਵਾਨ ਚਹਿਰੇ ਨੂੰ ਮੈਦਾਨ ਵਿਚ ਉਤਾਰ ਕੇ ਮੁੱਖ ਮੰਤਰੀ ਕੇਜਰੀਵਾਲ ਨੂੰ ਤੱਕੜੀ ਟੱਕਰ ਦੇਣ ਦੀ ਕੋਸ਼ਿਸ਼ ਕੀਤੀ ਹੈ।
File Photo
ਇਸ ਤੋਂ ਪਹਿਲਾਂ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦਿਕਸ਼ੀਤ ਨੂੰ ਅਰਵਿੰਦ ਕੇਜਰੀਵਾਲ ਨੇ 2013 ਦੀ ਵਿਧਾਨ ਸਭਾ ਚੋਣਾਂ ਵਿਚ ਇਸੇ ਸੀਟ ਤੋਂ ਹਰਾਇਆ ਸੀ ਉੱਥੇ ਹੀ 2015 ਦੀਆਂ ਚੋਣਾਂ ਵਿਚ ਵੀ ਅਰਵਿੰਦ ਕੇਜਰੀਵਾਲ ਵਿਰੁੱਧ ਭਾਜਪਾ ਦੀ ਉਮੀਦਵਾਰ ਨੂਪੁਰ ਸ਼ਰਮਾ ਨੂੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਿਆ ਸੀ ਜਦਕਿ ਕਾਂਗਰਸ ਦਾ ਉਮੀਦਵਾਰ ਤੀਜੇ ਸਥਾਨ ਤੇ ਰਿਹਾ ਸੀ।
File Photo
ਦਿੱਲੀ ਦੀ ਸੱਤਾ ਤੇ ਲਗਾਤਾਰ 15 ਸਾਲ ਕਾਬਜ਼ ਰਹੀ ਕਾਂਗਰਸ ਪਾਰਟੀ ਨੇ ਵੀ ਸੀਐਮ ਅਰਵਿੰਦ ਕੇਜਰੀਵਾਲ ਵਿਰੁੱਧ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਨੇ ਰਾਮੇਸ਼ ਸਬਰਵਾਲ ਨੂੰ ਕੇਜਰੀਵਾਲ ਵਿਰੁੱਧ ਚੋਣ ਮੈਦਾਨ ਵਿਚ ਉਤਾਰਿਆ ਹੈ ਪਰ ਇਸ ਸੀਟ 'ਤੇ ਅਸਲੀ ਮੁਕਾਬਲਾ ਭਾਜਪਾ ਅਤੇ ਆਪ ਵਿਚਾਲੇ ਹੀ ਮੰਨਿਆ ਜਾ ਰਿਹਾ ਹੈ।
File Photot
ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਦੀ 70 ਸੀਟਾਂ ਲਈ 8 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ 11 ਫਰਵਰੀ ਨੂੰ ਨਤੀਜੇ ਆਉਣੇ ਹਨ। ਇਹ ਵੀ ਦੱਸ ਦਈਏ ਕਿ ਉਮੀਦਵਾਰਾ ਦੀ ਨਾਮਜ਼ਦਗੀਆਂ ਦੇ ਲਈ ਅੱਜ 21 ਜਨਵਰੀ ਆਖਰੀ ਤਰੀਕ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚ ਹਨ। ਹਾਲਾਂਕਿ ਉਨ੍ਹਾਂ ਨੇ ਆਪਣਾ ਪਰਚਾ ਕੱਲ ਭਰਨਾ ਸੀ ਪਰ ਰੋਡ ਸ਼ੋਅ ਦੇ ਕਾਰਨ ਉਹ ਸਮੇਂ 'ਤੇ ਨਹੀਂ ਪਹੁੰਚ ਸਕੇ।