ਕਿਸਾਨਾਂ ਵਲੋਂ 26 ਜਨਵਰੀ ਦੀ ਟਰੈਕਟਰ ਪਰੇਡ ਅਟਲ : ਕਿਸਾਨ ਆਗੂ ਪੰਨੂੰ
Published : Jan 21, 2021, 12:41 pm IST
Updated : Jan 21, 2021, 12:45 pm IST
SHARE ARTICLE
farmer
farmer

ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਪ੍ਰਤੀ ਸਹਿਮਤ ਨਹੀਂ ਹੁੰਦੀ।

ਨਵੀਂ ਦਿੱਲੀ- ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ  ਸਰਕਾਰ ਤੇ ਕਿਸਾਨ ਵਿਚਕਾਰ 9 ਮੀਟਿੰਗ ਬੇਸਿੱਟਾ ਹੋਣ ਤੋਂ ਬਾਅਦ ਬੀਤੇ ਦਿਨੀ 10ਵੇਂ ਗੇੜ ਦੀ ਬੈਠਕ 'ਚ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ ਪਰ ਕਿਸਾਨਾਂ ਦਾ 26 ਜਨਵਰੀ ਟਰੈਕਟਰ ਪਰੇਡ ਦਾ ਪ੍ਰੋਗਰਾਮ ਅਟਲ ਹੈ। 

Farmer Tractor March

ਕਿਸਾਨਾਂ ਵਲੋਂ ਦਿੱਲੀ 'ਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੀਤੀ ਜਾਵੇਗੀ। ਇਸ ਸਬੰਧੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਕਿਸਾਨਾਂ ਦਾ 26 ਜਨਵਰੀ ਦਾ ਪ੍ਰੋਗਰਾਮ ਅਟਲ ਹੈ ਅਤੇ ਇਸ 'ਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਦੱਸ ਦਈਏ ਕਿ ਕਿਸਾਨ ਆਗੂ ਰਾਕੇਸ਼ ਟਿਕਟ ਨੇ ਹਾਲ ਹੀ ਵਿੱਚ ਸਾਫ਼ ਕਿਹਾ ਸੀ ਕਿ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਪ੍ਰਤੀ ਸਹਿਮਤ ਨਹੀਂ ਹੁੰਦੀ। ਉਨ੍ਹਾਂ ਨੇ ਗਣਤੰਤਰ ਦਿਵਸ ਬਾਰੇ ਵੀ ਕਿਹਾ ਸੀ ਕਿ ਇਸ ਵਾਰ ਇਹ ਇਤਿਹਾਸਕ ਹੋਵੇਗਾ। ਇਕ ਪਾਸੇ ਜਵਾਨ ਪਰੇਡ ਕਰਨਗੇ ਅਤੇ ਦੂਜੇ ਪਾਸੇ ਕਿਸਾਨ ਵਿਰੋਧ ਪ੍ਰਦਰਸ਼ਨ ਕਰਨਗੇ।

farmer leader

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਪਾਬੰਦੀ ਦੇ ਬਾਵਜੂਦ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਵਿਰੋਧ ਪ੍ਰਦਰਸ਼ਨ ਕਰਦੇ ਰਹਿਣਗੇ। ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨਾਲ ਕਿਸੇ ਵੀ ਗੱਲਬਾਤ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਮੈਂਬਰ ਸਰਕਾਰ ਦੇ ਹੱਕ ਵਿੱਚ ਰਹੇ ਹਨ ਅਤੇ ਉਨ੍ਹਾਂ ਨੇ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕੀਤਾ ਹੈ।

Supreme Court on farmers' tractor parade

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement