ਆਪ' ਦੇ ਵਿਧਾਇਕ ਤੇ ਅਹੁਦੇਦਾਰ 'ਕਿਸਾਨ ਟਰੈਕਟਰ ਪਰੇਡ' 'ਚ ਹੋਣਗੇ ਸ਼ਾਮਲ : ਭਗਵੰਤ ਮਾਨ
Published : Jan 21, 2021, 3:51 pm IST
Updated : Jan 21, 2021, 4:20 pm IST
SHARE ARTICLE
 Bhagwant Mann and  Kultar Sandhwan
Bhagwant Mann and Kultar Sandhwan

..ਕਿਸਾਨ ਟਰੈਕਟਰ ਪਰੇਡ 'ਚ ਸ਼ਾਮਲ ਹੋਣਾ ਹਰੇਕ ਦੇਸ਼ ਵਾਸੀ ਦਾ ਨੈਤਿਕ ਫਰਜ਼-ਕੁਲਤਾਰ ਸੰਧਵਾਂ

ਚੰਡੀਗੜ੍ਹ: ਆਮ ਆਦਮੀ ਪਾਰਟੀ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੀਤੇ ਜਾ ਰਹੇ ਕਿਸਾਨ ਟਰੈਕਟਰ ਪਰੇਡ ਵਾਸਤੇ ਸੂਬੇ ਭਰ ਵਿੱਚ ਮੋਟਰਸਾਈਕਲ ਰੈਲੀ ਕੱਢਕੇ ਲੋਕਾਂ ਨੂੰ ਲਾਮਬੰਦ ਕਰੇਗੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸੰਯੁਕਤ ਬਿਆਨ ਰਾਹੀਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਪਾਰਟੀ ਵੱਲੋਂ  ਪੂਰੇ ਪੰਜਾਬ ਵਿੱਚ 23 ਜਨਵਰੀ ਨੂੰ ਮੋਟਰਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਰੈਲੀਆਂ ਕੱਢਕੇ ਗਣਤੰਤਰ ਦਿਵਸ ਮੌਕੇ 26 ਜਨਵਰੀ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਕਿਸਾਨ ਟਰੈਕਟਰ ਪਰੇਡ 'ਚ ਸ਼ਾਮਲ ਹੋਣ ਵਾਸਤੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। 

PHOTO

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅਜਿਹੀ ਪਰੇਡ ਹੋਵੇਗੀ ਕਿ ਇਕ ਪਾਸੇ ਜਵਾਨ ਪਰੇਡ ਕਰਨਗੇ ਅਤੇ ਦੂਜੇ ਪਾਸੇ ਦੇਸ਼ ਦਾ ਕਿਸਾਨ ਆਪਣੀ ਹਾਲਤ ਪ੍ਰਗਟਾਉਂਦੀਆਂ ਹੋਈਆਂ ਝਾਕੀਆਂ ਨਾਲ ਦਿੱਲੀ ਦੀਆਂ ਸੜਕਾਂ ਉੱਤੇ ਟਰੈਕਟਰ ਪਰੇਡ ਕਰੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸਮੂਹ ਅਹੁਦੇਦਾਰ ਕਿਸਾਨ ਟਰੈਕਟਰ ਪਰੇਡ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਪਰੇਡ ਵਿੱਚ ਕਿਸੇ ਰਾਜਨੀਤਿਕ ਪਾਰਟੀ ਦੇ ਤੌਰ 'ਤੇ ਨਹੀਂ, ਇਕ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ 'ਅੰਨਦਾਤੇ' ਵੱਲੋਂ ਕੀਤੀ ਜਾ ਰਹੀ ਪਰੇਡ ਵਿੱਚ ਸ਼ਾਮਲ ਹੋਵੇਗੀ।

Kultar Sandhwan

ਉਨ੍ਹਾਂ ਕਿਹਾ ਕਿ ਅੱਜ ਸਾਡਾ ਦੇਸ਼ ਬਹੁਤ ਹੀ ਨਾਜ਼ੁਕ ਦੌਰ 'ਚੋਂ ਗੁਜ਼ਰ ਰਿਹਾ ਹੈ, ਸੰਵਿਧਾਨ ਰਾਹੀਂ ਮਿਲੇ ਸਾਰੇ ਅਧਿਕਾਰਾਂ ਨੂੰ ਸੱਤਾਧਾਰੀ ਤਾਨੇਸ਼ਾਹ ਮੋਦੀ ਸਰਕਾਰ ਕੁਚਲ ਰਹੀ ਹੈ। ਸੰਵਿਧਾਨ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣ, ਆਪਣੀ ਗੱਲ ਕਹਿਣ ਦਾ ਅਧਿਕਾਰ ਦਿੰਦਾ ਹੈ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਕਿਸੇ ਨਾ ਕਿਸੇ ਢੰਗ ਨਾਲ ਇਹ ਅਧਿਕਾਰ ਖੋਹਣ ਦੀ ਚਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਪਿਆਰ ਕਰਨ ਵਾਲੇ ਹਰੇਕ ਭਾਰਤ ਵਾਸੀ ਦੀ ਮੁਢਲੀ ਡਿਊਟੀ ਹੈ ਕਿ ਸੰਵਿਧਾਨ ਨੂੰ ਬਚਾਉਣ ਲਈ ਇਸ ਕਿਸਾਨ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਵੇ।

Bhagwant Mann

ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਦੇਸ਼ ਦਾ ਕਿਸਾਨ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਕਿਸਾਨਾਂ ਨੂੰ ਅੱਤਵਾਦੀ, ਦੇਸ਼ ਧ੍ਰੋਹੀ, ਪਾਕਿਸਤਾਨ, ਚੀਨ ਏਜੰਟ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਲੋਕਤੰਤਰਿਕ ਦੇਸ਼ ਲਈ ਇਸ ਤੋਂ ਵੱਡੀ ਮਾਣ ਵਾਲੀ ਹੋਰ ਕੀ ਗੱਲ ਹੋ ਸਕਦੀ ਹੈ ਕਿ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ, ਇਸ ਅੰਦੋਲਨ ਨੇ ਵਿਸ਼ਵ ਭਰ ਵਿੱਚ ਇਕ ਨਵਾਂ ਇਤਿਹਾਸ ਰੱਚਿਆ ਹੈ। ਦੂਜੇ ਪਾਸੇ ਮੋਦੀ ਸਰਕਾਰ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਵਿਰੁੱਧ ਦੁਰਪ੍ਰਚਾਰ ਕਰਦੀ ਹੋਏ ਦੇਸ਼ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਮਨ ਦੀ ਗੱਲ ਸੁਣਨੀ ਚਾਹੀਦੀ ਹੈ, ਸਰਕਾਰ ਤੁਰੰਤ ਕਾਲੇ ਕਾਨੂੰਨਾਂ ਨੂੰ ਰੱਦ ਕਰੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement