ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 34 ਉਮੀਦਵਾਰਾਂ ਦਾ ਐਲਾਨ
Published : Jan 21, 2022, 6:14 pm IST
Updated : Jan 21, 2022, 6:14 pm IST
SHARE ARTICLE
Photo
Photo

2 ਕਿਰਸਾਨੀ ਨਾਲ ਸਬੰਧਤ, 8 SC ਵਰਗ ਅਤੇ 13 ਸਿੱਖ ਚਿਹਰਿਆਂ ਨੂੰ ਦਿੱਤੀ ਜਗ੍ਹਾ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਵੱਲੋਂ ਪਹਿਲੀ ਸੂਚੀ ਵਿੱਚ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਬਾਕੀ ਉਮੀਦਵਾਰਾਂ ਦਾ ਐਲਾਨ ਅਗਲੀ ਸੂਚੀ ਵੀ ਕੀਤਾ ਜਾ ਸਕਦਾ ਹੈ। ਲਿਸਟ ਜਾਰੀ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ 12 ਉਮੀਦਵਾਰ ਕਿਸਾਨ ਪਰਿਵਾਰਾਂ ਨਾਲ ਸਬੰਧਿਤ ਹਨ, ਜਦਕਿ 8 SC ਭਾਈਚਾਰੇ ਨਾਲ ਸਬੰਧਿਤ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਕਿਹਾ ਕਿ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣਾ ਹੈ ਸਾਡਾ ਸੰਕਲਪ ਹੈ। ਇਸ ਦੌਰਾਨ ਜਾਰੀ ਕੀਤੀ ਗਈ ਸੂਚੀ ਵਿੱਚ 13 ਉਮੀਦਵਾਰ ਸਿੱਖ ਭਾਈਚਾਰੇ ਨਾਲ ਸਬੰਧਿਤ ਹਨ।

List
List

ਭਾਜਪਾ ਵਲੋਂ ਹਲਕਾ ਸੁਜਾਨਪੁਰ ਤੋਂ ਦਿਨੇਸ਼ ਸਿੰਘ ਬੱਬੂ, ਦੀਨਾ ਨਗਰ ਤੋਂ ਰੇਨੂੰ ਕਸ਼ਯਪ, ਸ੍ਰੀ ਹਰਿਗੋਬਿੰਦਪੁਰ ਤੋਂ ਬਲਜਿੰਦਰ ਸਿੰਘ ਦਕੋਹਾ, ਅੰਮ੍ਰਿਤਸਰ ਉੱਤਰੀ ਤੋਂ ਸੁਖਵਿੰਦਰ ਸਿੰਘ ਪਿੰਟੂ, ਤਰਨਾਤਾਰਨ ਤੋਂ ਨਵਰੀਤ ਸਿੰਘ (ਲਵਲੀ), ਕਪੂਰਥਲਾ ਤੋਂ ਰਣਜੀਤ ਸਿੰਘ, ਜਲੰਧਰ ਪੱਛਮੀ ਤੋਂ ਮਹਿੰਦਰਪਾਲ ਭਗਤ, ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ, ਜਲੰਧਰ ਨਾਰਥ ਤੋਂ ਕੇ. ਡੀ. ਭੰਡਾਰੀ , ਮੁਕੇਰੀਆਂ ਤੋਂ ਜੰਗੀਲਾਲ ਮਹਾਜਨ, ਦਸੂਹਾ ਤੋਂ ਰਘੂਨਾਥ ਰਾਣਾ, ਹੁਸ਼ਿਆਰਪੁਰ ਤੋਂ ਤੀਕਸ਼ਨ ਸੂਦ, ਚੱਬੇਵਾਲ ਤੋਂ ਡਾ. ਦਿਲਬਾਗ ਰਾਏ, ਗੜਸ਼ੰਕਰ ਤੋਂ ਨਮੀਸ਼ਾ ਮਹਿਤਾ, ਬੰਗਾ ਤੋਂ ਮੋਹਨ ਲਾਲ ਬੰਗਾ, ਬਲਾਚੌਰ ਤੋਂ ਅਸ਼ੋਕ ਬਾਠ, ਫਤਹਿਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ, ਅਮਲੋਹ ਤੋਂ ਕੰਵਰਵੀਰ ਸਿੰਘ ਟੌਹੜਾ,

List
List

ਖੰਨਾ ਤੋਂ ਗੁਰਪ੍ਰੀਤ ਸਿੰਘ ਭੱਟੀ, ਲੁਧਿਆਣਾ ਕੇਂਦਰੀ  ਤੋਂ ਗੁਰਦੇਵ ਸ਼ਰਮਾ, ਲੁਧਿਆਣਾ ਵੈਸਟ ਤੋਂ ਐਡਵੋਕੇਟ ਬਿਕਰਮ ਸਿੰਘ ਸਿੱਧੂ, ਗਿੱਲ ਹਲਕੇ ਤੋਂ ਐਸਆਰ ਲੱਧੜ, ਜਗਰਾਓਂ ਤੋ ਕੰਵਰ ਨਰਿੰਦਰ ਸਿੰਘ, ਫਿਰੋਜ਼ਪੁਰ ਸ਼ਹਿਰੀ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਜਲਾਲਾਬਾਦ ਤੋਂ ਪੂਰਨ ਚੰਦ, ਫਾਜ਼ਿਲਕਾ ਤੋਂ ਸੁਰਜੀਤ ਕੁਮਾਰ ਜਿਆਣੀ, ਅਬੋਹਰ ਤੋਂ ਅਰੁਣ ਨਾਰੰਗ, ਸ੍ਰੀ ਮੁਕਤਸਰ ਸਾਹਿਬ ਤੋਂ ਰਾਜੇਸ਼ ਬਠੇਲਾ, ਫਰੀਦਕੋਟ ਤੋਂ ਗੌਰਵ ਕੱਕੜ, ਭੁੱਚੋ ਮੰਡੀ ਤੋਂ ਰੁਪਿੰਦਰ ਸਿੰਘ ਸਿੱਧੂ, ਤਲਵੰਡੀ ਸਾਬੋ ਤੋਂ ਰਵੀਪ੍ਰੀਤ ਸਿੰਘ ਸਿੱਧੂ, ਸਰਦੂਲਗੜ ਤੋਂ ਜਗਜੀਤ ਸਿੰਘ ਮਿਲਖਾ, ਸੰਗਰੂਰ ਤੋਂ ਅਰਵਿੰਦ ਖੰਨਾ, ਡੇਰਾ ਬੱਸੀ ਤੋਂ ਸੰਜੀਵ ਖੰਨਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

List
List

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM
Advertisement