ਆਪ੍ਰੇਸ਼ਨ ਈਗਲ-2 : ਗਣਤੰਤਰ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਸੂਬੇ ਭਰ ’ਚ ਤਲਾਸ਼ੀ ਅਭਿਆਨ ਚਲਾਇਆ

By : GAGANDEEP

Published : Jan 21, 2023, 8:54 pm IST
Updated : Jan 21, 2023, 8:54 pm IST
SHARE ARTICLE
photo
photo

- ਪੁਲਿਸ ਟੀਮਾਂ ਨੇ 281 ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ, 895 ਹੋਟਲਾਂ/ਸਰਾਵਾਂ ਦੀ ਕੀਤੀ ਚੈਕਿੰਗ

 

ਚੰਡੀਗੜ: ਗਣਤੰਤਰ ਦਿਵਸ 2023 ਦੇ ਜਸ਼ਨਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਅਭਿਆਨ “ਆਪ੍ਰੇਸ਼ ਈਗਲ-2’ ’ਚਲਾਇਆ ,ਜਿਸਦਾ ਉਦੇਸ਼ ਅਪਰਾਧਿਕ ਅਤੇ ਸਮਾਜ ਵਿਰੋਧੀ ਤੱਤਾਂ ਦੀ ਭਾਲ ਕਰਨਾ ਅਤੇ ਸਮੁੱਚੇ ਸੂਬੇ ਚੋਂ  ਸ਼ੱਕੀ ਲੋਕਾਂ ਨੂੰ ਕਾਬੂ ਕਰਨਾ ਹੈ ਤਾਂ ਜੋ ਅਜਿਹੇ ਵਿਅਕਤੀਆਂ ਦੀ ਪੂਰੀ ਤਰਾਂ ਸ਼ਨਾਖਤ ਕੀਤੀ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਤਹਿਤ  ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਇਹ ਅਪਰੇਸ਼ਨ ਚਲਾਇਆ ਗਿਆ।

ਸੂਬੇ ਭਰ ’ਚ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਆਦਿ   ਸੰਵੇਦਨਸ਼ੀਲ ਥਾਵਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਚਲਾਇਆ ਗਿਆ  ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲੇ ਵਿੱਚ ਨਿੱਜੀ ਤੌਰ ‘ਤੇ ਇਸ ਵਿਸ਼ੇਸ਼ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ । ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਦੇ ਨਾਲ ਲੱਗਦੇ ਹੋਟਲਾਂ ਅਤੇ ਸਰਾਵਾਂ ਦੀ ਵੀ ਚੈਕਿੰਗ ਕੀਤੀ ।

ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਰੂਪਨਗਰ ਵਿੱਚ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਨਾਲ ਜਿਲੇ ਵਿੱਚ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ  ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ �ਿੲਸ ਕਾਰਵਾਈ ਲਈ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਜਿਲਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਅਧਿਕਾਰੀ ਅਤੇ ਕਰਮਚਾਰੀਆਂ  ਨੂੰ ਤਾਇਨਾਤ  ਕਰਨ ਲਈ ਕਿਹਾ ਗਿਆ ਸੀ।

ਉਨਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਸੂਬੇ ਭਰ ਵਿੱਚ 315 ਤੋਂ ਵੱਧ ਗਸ਼ਤ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਰਾਜ ਵਿੱਚ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਿਸ ਮੁਲਾਜਮਾਂ ਵਾਲੇ 462 ਹਾਈ-ਟੈਕ ਨਾਕੇ ਵੀ ਲਗਾਏ ਗਏ  ਤਾਂ ਜੋ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦੇ ਹੋਏ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਡੂੰਘਾਈ ਨਾਲ ਤਲਾਸ਼ੀ ਕੀਤੀ ਜਾ ਸਕੇ । ਉਨਾਂ ਅੱਗੇ ਕਿਹਾ ਕਿ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਸੂਬੇ ਦੀਆਂ ਵੱਖ-ਵੱਖ ਪੁਲਿਸ ਟੀਮਾਂ ਵੱਲੋਂ 281 ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ’ਤੇ ਚੈਕਿੰਗ ਕੀਤੀ ਗਈ।    
ਉਨਾਂ ਦੱਸਿਆ ਕਿ ਇਸ ਅਭਿਆਨ ਦੌਰਾਨ ਪੁਲਿਸ ਟੀਮਾਂ ਨੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਦੇ ਨਾਲ ਲੱਗਦੇ 895 ਹੋਟਲਾਂ ਅਤੇ ਸਰਾਵਾਂ ਦੀ ਵੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ  ਕਰੀਬ 11939 ਸ਼ੱਕੀ ਵਿਅਕਤੀਆਂ ਤਲਾਸ਼ੀ ਕੀਤੀ ਗਈ।

ਅਪਰੇਸ਼ਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ, ਏ.ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਟੀਮਾਂ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ 76 ਐਫਆਈਆਰ ਦਰਜ ਕਰਨ ਤੋਂ ਬਾਅਦ 91ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਿਛਲੇ 9 ਮਹੀਨਿਆਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਏ.ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਨੇ 30 ਆਧੁਨਿਕ ਰਾਈਫਲਾਂ, 191 ਰਿਵਾਲਵਰ/ਪਿਸਤੌਲ ਅਤੇ 17 ਡਰੋਨ ਬਰਾਮਦ ਕਰਕੇ 103 ਅੱਤਵਾਦੀਆਂ ਨੂੰ ਗਿ੍ਰਫਤਾਰ ਕਰਕੇ 15 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।  ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ 555 ਗੈਂਗਸਟਰਾਂ/ਅਪਰਾਧੀਆਂ ਦੀ ਗਿ੍ਰਫਤਾਰੀ , 2  ਨੂੰ ਨਿਊਟ੍ਰਾਲਾਈਜ਼ (ਬੇਅਸਰ)  ਕਰਕੇ ਅਤੇ  ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ 510 ਹਥਿਆਰ ਅਤੇ 129 ਵਾਹਨ ਬਰਾਮਦ ਕਰਕੇ 140 ਗੈਂਗਸਟਰਾਂ/ਅਪਰਾਧਿਕ ਮਾਡਿਊਲਾਂ  ਦਾ ਵੀ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।  ਏਡੀਜੀਪੀ ਅਰਪਿਤ ਸੁਕਲਾ ਨੇ ਦੁਹਰਾਇਆ ਕਿ ਅਜਿਹੇ ਆਪ੍ਰੇਸਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement