ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਨਾ ਦੇ ਦਿੱਤੀ ਹੈ...
ਕਠੂਆ - ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਸ਼ੁਕਰਵਾਰ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ ਹੈ। ਜਿਸ ਵਿਚ 80 ਸਾਲਾ ਬਜ਼ੁਰਗ ਤੇ ਇਕ ਔਰਤ ਸਮੇਤ 5 ਲੋਕਾਂ ਦੀ ਮੌਤ ਦੱਸੀ ਜਾ ਰਹੀ ਹੈ। ਜਦੋਂ ਕਿ 15 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਪੁਲਿਸ ਨੇ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਨਾ ਦੇ ਦਿੱਤੀ ਹੈ।
ਪੁਲਿਸ ਮੁਤਾਬਕ ਦੁਰਘਟਨਾ ਉਸ ਸਮੇਂ ਹੋਈ ਜਦੋਂ ਉਨ੍ਹਾਂ ਨੂੰ ਕੁੰਗ ਤੋਂ ਡੈਨੀ ਪੈਰੋਲ ਲੈ ਕੇ ਜਾ ਰਹੀ ਇਕ ਮਿੰਨੀ ਬਸ ਫਿਸਲ ਕੇ ਗਹਿਰੀ ਖੱਡ ਵਿਚ ਡਿੱਗ ਗਈ, ਦੁਰਘਟਨਾ ਵਿਚ ਸ਼ੁਰੂਆਤ ਵਿਚ 4 ਲੋਕਾਂ ਦੀ ਮੌਤ ਹੋਈ ਸੀ ਤੇ ਪੰਜਵੇਂ ਵਿਅਕਤੀ ਨੇ ਇਲਾਜ ਦੇ ਦੌਰਾਨ ਦਮ ਤੋੜ ਦਿੱਤਾ।
ਪੁਲਿਸ ਮੁਤਾਬਕ ਹਾਦਸੇ ਵਿਚ ਇਕ ਮਹਿਲਾ ਸਮੇਤ 5 ਲੋਕਾਂ ਦੀ ਮੌਤ ਹੋਈ ਹੈ ਤੇ 15 ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਬਿਲਾਵਰ ਦੇ ਜ਼ਿਲ੍ਹਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾ ਦੀ ਪਛਾਣ ਬੰਟੂ, ਹੰਸ ਰਾਜ, ਅਜੀਤ ਸਿੰਘ, ਅਮਰੂ ਤੇ ਕਾਕੂ ਰਾਮ ਦੇ ਰੂਪ ਵਿਚ ਹੋਈ ਹੈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ