![Swati Maliwal on Sauda sadh parole Swati Maliwal on Sauda sadh parole](/cover/prev/guqcplonhr67g32ii345v4fj23-20230121124129.Medi.jpeg)
ਸੋਸ਼ਲ ਮੀਡੀਆ 'ਤੇ ਲੋਕ ਹੁਣ ਇਸ ਪੈਰੋਲ 'ਤੇ ਸਵਾਲ ਉਠਾ ਰਹੇ ਹਨ ਕਿਉਂਕਿ ਪਿਛਲੇ ਸਾਲ 25 ਨਵੰਬਰ ਨੂੰ ਹੀ ਸੌਦਾ ਸਾਧ ਦੀ 40 ਦਿਨਾਂ ਦੀ ਪੈਰੋਲ ਖਤਮ ਹੋਈ ਸੀ।
ਨਵੀਂ ਦਿੱਲੀ: ਜਬਰ ਜ਼ਨਾਹ ਦੇ ਦੋਸ਼ ’ਚ ਸਜ਼ਾ ਕੱਟ ਰਹੇ ਸੌਦਾ ਸਾਧ ਨੂੰ ਇਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਸੋਸ਼ਲ ਮੀਡੀਆ 'ਤੇ ਲੋਕ ਹੁਣ ਇਸ ਪੈਰੋਲ 'ਤੇ ਸਵਾਲ ਉਠਾ ਰਹੇ ਹਨ ਕਿਉਂਕਿ ਪਿਛਲੇ ਸਾਲ 25 ਨਵੰਬਰ ਨੂੰ ਹੀ ਸੌਦਾ ਸਾਧ ਦੀ 40 ਦਿਨਾਂ ਦੀ ਪੈਰੋਲ ਖਤਮ ਹੋਈ ਸੀ। ਇਸ ਦੌਰਾਨ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਸਵਾਤੀ ਮਾਲੀਵਾਲ ਨੇ ਟਵੀਟ ਕੀਤਾ ਹੈ।
ਇਹ ਵੀ ਪੜ੍ਹੋ: ਲਤੀਫਪੁਰਾ ਉਜਾੜੇ ਦੇ ਪੀੜਤਾਂ ਨੂੰ ਮਿਲੇਗਾ ‘ਵਿਸ਼ੇਸ਼ ਪੈਕੇਜ’! ਅਗਲੇ ਹਫ਼ਤੇ ਹੋ ਸਕਦਾ ਹੈ ਐਲਾਨ
ਉਹਨਾਂ ਲਿਖਿਆ, “ਬਲਾਤਕਾਰੀ ਸੌਦਾ ਸਾਧ ਨੂੰ ਇਕ ਵਾਰ ਫਿਰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ... ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਹੋ ਗਈਆਂ ਹਨ। ਦੇਸ਼ ਵਾਸੀਓ ਆਪਣੀਆਂ ਧੀਆਂ ਬਚਾਓ, ਬਲਾਤਕਾਰੀ ਆਜ਼ਾਦ ਘੁੰਮਣਗੇ!”
ਇਹ ਵੀ ਪੜ੍ਹੋ: ਪੰਜਾਬ ਦੇ ਤਿੰਨ ਬੱਚਿਆਂ ਸਣੇ ਦੇਸ਼ ਦੇ 56 ਬੱਚਿਆਂ ਨੂੰ ਮਿਲਿਆ ਕੌਮੀ ਬਹਾਦਰੀ ਪੁਰਸਕਾਰ
ਦੱਸ ਦੇਈਏ ਕਿ ਰਾਮ ਰਹੀਮ ਨੂੰ ਪਿਛਲੇ ਸਾਲ 2022 ਵਿਚ ਤਿੰਨ ਵਾਰ ਪੈਰੋਲ ਮਿਲੀ ਸੀ ਅਤੇ ਉਹ 91 ਦਿਨਾਂ ਲਈ ਜੇਲ੍ਹ ਤੋਂ ਬਾਹਰ ਸੀ। ਇਸ ਤੋਂ ਪਹਿਲਾਂ ਉਸ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ ਜੋ ਕਿ 25 ਨਵੰਬਰ ਨੂੰ ਖਤਮ ਹੋ ਗਈ ਸੀ, ਜਿਸ ਮੁਤਾਬਕ ਉਸ ਨੂੰ 56 ਦਿਨਾਂ ਬਾਅਦ ਇਕ ਵਾਰ ਫਿਰ ਪੈਰੋਲ ਮਿਲੀ ਹੈ।