
ਸੂਬਾ ਸਰਕਾਰ ਨੂੰ ਅਦਾਲਤ ਦੇ ਹੁਕਮ ਵਿਰੁਧ ਅਪੀਲ ਦਾਇਰ ਕਰਨ ਦੀ ਇਜਾਜ਼ਤ ਮਿਲੀ
ਨਵੀਂ ਦਿੱਲੀ : ਸੁਪਰੀਮ ਕੋਰਟ ਕੋਲਕਾਤਾ ਦੇ ਸਰਕਾਰੀ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਪਿਛਲੇ ਸਾਲ ਇਕ ਟ੍ਰੇਨੀ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਨਾਲ ਜੁੜੇ ਮਾਮਲੇ ’ਚ ਬੁਧਵਾਰ ਨੂੰ ਸੁਣਵਾਈ ਕਰੇਗਾ। ਕੋਲਕਾਤਾ ਦੀ ਅਦਾਲਤ ਨੇ 20 ਜਨਵਰੀ ਨੂੰ ਸੰਜੇ ਰਾਏ ਨੂੰ ਡਿਊਟੀ ’ਤੇ ਤਾਇਨਾਤ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਮਾਮਲੇ ’ਚ ਮੌਤ ਤਕ ਕੈਦ ਦੀ ਸਜ਼ਾ ਸੁਣਾਈ ਸੀ। ਹਾਲਾਂਕਿ, ਇਸ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਸੂਬਾ ਪਧਰੀ ਮੰਗ ਸ਼ੁਰੂ ਕਰ ਹੋ ਗਈ ਸੀ। ਸੁਪਰੀਮ ਕੋਰਟ ਪੀੜਤਾ ਦੇ ਮਾਪਿਆਂ ਵਲੋਂ ਜਾਂਚ ’ਚ ਅਸਮਰੱਥਾ ਦਾ ਦੋਸ਼ ਲਗਾਉਣ ਅਤੇ ਮਾਮਲੇ ਦੀ ਅਗਲੇਰੀ ਜਾਂਚ ਦੀ ਮੰਗ ਕਰਨ ਬਾਰੇ ਅਰਜ਼ੀ ’ਤੇ ਵੀ ਸੁਣਵਾਈ ਕਰੇਗੀ।
ਸੂਬਾ ਸਰਕਾਰ ਨੂੰ ਅਦਾਲਤ ਦੇ ਹੁਕਮ ਵਿਰੁਧ ਅਪੀਲ ਦਾਇਰ ਕਰਨ ਦੀ ਇਜਾਜ਼ਤ ਮਿਲੀ
ਕੋਲਕਾਤਾ : ਪਛਮੀ ਬੰਗਾਲ ਸਰਕਾਰ ਨੇ ਕੋਲਕਾਤਾ ਹਾਈ ਕੋਰਟ ’ਚ ਅਪੀਲ ਦਾਇਰ ਕਰ ਕੇ ਆਰ.ਜੀ. ਕਰ ਹਸਪਤਾਲ ’ਚ ਇਕ ਸਿਖਾਂਦਰੂ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਮਾਮਲੇ ’ਚ ਦੋਸ਼ੀ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕਰਦਿਆਂ ਮੰਗਲਵਾਰ ਨੂੰ ਅਪੀਲ ਦਾਇਰ ਕੀਤੀ ਅਤੇ ਅਦਾਲਤ ਤੋਂ ਜ਼ਰੂਰੀ ਇਜਾਜ਼ਤ ਪ੍ਰਾਪਤ ਕੀਤੀ।
ਇਹ ਕਦਮ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਇਸ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਬਾਅਦ ਆਇਆ ਹੈ ਕਿ ਉਹ ਇਸ ਮਾਮਲੇ ਵਿਚ ਸੰਜੇ ਰਾਏ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਸ ਹੁਕਮ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ। ਐਡਵੋਕੇਟ ਜਨਰਲ ਕਿਸ਼ੋਰ ਦੱਤਾ ਨੇ ਮੰਗਲਵਾਰ ਸਵੇਰੇ ਜਸਟਿਸ ਦੇਬੰਗਸੂ ਬਾਸਕ ਅਤੇ ਮੁਹੰਮਦ ਸ਼ਬਰ ਰਸ਼ੀਦੀ ਦੀ ਡਿਵੀਜ਼ਨ ਬੈਂਚ ਦੇ ਸਾਹਮਣੇ ਪਟੀਸ਼ਨ ਦਾਇਰ ਕੀਤੀ, ਜਿਸ ਵਿਚ ਸਿਲਦਾਹ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਨਿਰਬਾਨ ਦਾਸ ਦੇ ਹੁਕਮ ਨੂੰ ਚੁਨੌਤੀ ਦਿਤੀ ਗਈ।
ਇਕ ਅਧਿਕਾਰੀ ਨੇ ਕਿਹਾ ਕਿ ਸਰਕਾਰ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਅਪੀਲ ਦਾਇਰ ਕਰਨ ਦੀ ਇਜਾਜ਼ਤ ਲੈ ਲਈ ਹੈ। ਹਾਈ ਕੋਰਟ ਦੇ ਸੂਤਰਾਂ ਨੇ ਦਸਿਆ ਕਿ ਜੇਕਰ ਅਪੀਲ ਦਾਇਰ ਕਰਨ ਦੀ ਪ੍ਰਕਿਰਿਆ ਮੰਗਲਵਾਰ ਤਕ ਪੂਰੀ ਹੋ ਜਾਂਦੀ ਹੈ ਤਾਂ ਇਸ ਮਾਮਲੇ ਨਾਲ ਜੁੜੀ ਨਿਆਂਇਕ ਪ੍ਰਕਿਰਿਆ ਇਸ ਹਫਤੇ ਸ਼ੁਰੂ ਹੋ ਸਕਦੀ ਹੈ।
ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਿਲਦਾਹ ਅਦਾਲਤ ਦੇ ਫੈਸਲੇ ’ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਸੋਮਵਾਰ ਨੂੰ ਕਿਹਾ ਸੀ ਕਿ ਜੇਕਰ ਕੋਲਕਾਤਾ ਪੁਲਿਸ ਇਸ ਮਾਮਲੇ ਨੂੰ ਸੰਭਾਲਦੀ ਤਾਂ ਦੋਸ਼ੀ ਨੂੰ ਮੌਤ ਦੀ ਸਜ਼ਾ ਯਕੀਨੀ ਬਣਾਈ ਜਾ ਸਕਦੀ ਸੀ।