ਭਾਰਤੀ ਜਨਤਾ ਪਾਰਟੀ ਨੂੰ ਮਿਲੇਗੀ ਵੱਡੀ ਸਿਆਸੀ ਮਜ਼ਬੂਤੀ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਨੂੰ ਇੱਕ ਵੱਡੀ ਸਿਆਸੀ ਮਜ਼ਬੂਤੀ ਮਿਲਣ ਜਾ ਰਹੀ ਹੈ। BBMB ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੀ ਪਤਨੀ ਦੀਪਤੀ ਤ੍ਰਿਪਾਠੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਹੋਣ ਜਾ ਰਹੇ ਹਨ। ਜਾਣਕਾਰੀ ਮੁਤਾਬਕ ਦੀਪਤੀ ਤ੍ਰਿਪਾਠੀ ਪੰਚਕੂਲਾ ਸਥਿਤ ਭਾਜਪਾ ਦਫ਼ਤਰ ਵਿੱਚ ਸ਼ਾਮ 4 ਵਜੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰਨਗੇ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਅਹੁਦੇਦਾਰ ਮੌਜੂਦ ਰਹਿਣਗੇ।
ਦੱਸਿਆ ਜਾ ਰਿਹਾ ਹੈ ਕਿ ਦੀਪਤੀ ਤ੍ਰਿਪਾਠੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਸਿਆਸੀ ਮਾਹਰਾਂ ਮਤਾਬਕ ਇਹ ਜੁਆਈਨਿੰਗ ਭਾਜਪਾ ਲਈ ਸਿਆਸੀ ਅਤੇ ਪ੍ਰਸ਼ਾਸਕੀ ਪੱਖੋਂ ਮਹੱਤਵਪੂਰਨ ਮੰਨੀ ਜਾ ਰਹੀ ਹੈ।
