
ਸਾਊਦੀ ਅਰਬ ਅਪਣੇ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 850 ਭਾਰਤੀ ਕੈਦੀਆਂ ਨੂੰ ਰਿਹਾਅ ਕਰੇਗਾ। ਸਾਊਦੀ ਅਰਬ ਦੇ ਕ੍ਰਾਊਨ...
ਨਵੀਂ ਦਿੱਲੀ : ਸਾਊਦੀ ਅਰਬ ਅਪਣੇ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 850 ਭਾਰਤੀ ਕੈਦੀਆਂ ਨੂੰ ਰਿਹਾਅ ਕਰੇਗਾ। ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੇਨਤੀ ’ਤੇ ਇਹ ਹੁਕਮ ਦਿਤੇ ਹਨ। ਦੋਵਾਂ ਦੇਸ਼ਾਂ ਵਿਚਕਾਰ ਲੰਮੀ ਵਾਰਤਾ ਤੋਂ ਬਾਅਦ ਭਾਰਤ ਵਲੋਂ ਸਾਊਦੀ ਨਾਗਰਿਕਾਂ ਲਈ ਈ-ਵੀਜ਼ਾ ਸਹੂਲਤ ਦੇਣ ਦਾ ਵੀ ਐਲਾਨ ਕੀਤਾ ਗਿਆ।
Prince Salman & PM Modi
ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਦੇ ਸਕੱਤਰ ਟੀ.ਐਸ. ਤਿਰੁਮੂਰਤੀ ਨੇ ਦੱਸਿਆ ਕਿ ਸਾਊਦੀ ਅਰਬ ਨੇ ਉੱਥੇ ਇਕ ਵਿਦੇਸ਼ੀ ਕੰਪਨੀ ਬੰਦ ਹੋਣ ਕਰ ਕੇ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਭਾਰਤੀ ਕਾਮਿਆਂ ਨਾਲ ਸਬੰਧਤ ਮੁੱਦੇ ਸੁਲਝਾਉਣ ਦੀ ਹਾਮੀ ਭਰੀ ਹੈ।
ਇਹ ਵੀ ਪੜ੍ਹੋ : ਪੁਲਵਾਮਾ ਵਿਚ ਅਤਿਵਾਦੀ ਹਮਲੇ ਨੂੰ ਲੈ ਕੇ ਦੁਨੀਆ ਭਰ ਦੇ ਅਹਿਮ ਦੇਸ਼ਾਂ ਵਲੋਂ ਭਾਰਤ ਨੂੰ ਸਹਿਯੋਗ ਦਾ ਭਰੋਸਾ ਦਿਤੇ ਜਾਣ ਦੇ ਵਿਚ ਸਾਊਦੀ ਅਰਬ ਨੇ ਵੀ ਅਤਿਵਾਦ ਦੇ ਵਿਰੁਧ ਜੰਗ ਵਿਚ ਸਾਥ ਦੇਣ ਦਾ ਵਾਅਦਾ ਕੀਤਾ ਹੈ। ਸਾਊਦੀ ਕਰਾਉਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਅਤਿਵਾਦ ਦੇ ਮਸਲੇ ਉਤੇ ਕਿਹਾ ਕਿ ਅਸੀ ਭਾਰਤ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਾਂ।
850 Indian prisoners in Saudi Arabia will be released
ਸਲਮਾਨ ਨੇ ਕਿਹਾ ਕਿ ਅਸੀ ਇੰਟੈਲੀਜੈਂਸ ਤੋਂ ਲੈ ਕੇ ਹੋਰ ਚੀਜ਼ਾਂ ਤੱਕ ਭਾਰਤ ਦਾ ਸਾਥ ਦੇਣ ਨੂੰ ਤਿਆਰ ਹਾਂ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਪੁਲਵਾਮਾ ਹਮਲੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਹਮਲਾ ਦੁਨੀਆਂ ਵਿਚ ਫੈਲੇ ਅਤਿਵਾਦੀ ਖ਼ਤਰੇ ਦੀ ਨਿਸ਼ਾਨੀ ਹੈ।