
ਇਸ ਦੇ ਤਹਿਤ ਪੰਜਾਬ ਯੂਨੀਵਰਸਿਟੀ ਦੇ ਓਰੀਐਂਟਲ ਕਾਲਜ ਦੇ ਵਿਦਿਆਰਥੀ ਆਪਣੇ ਪ੍ਰੋਫੈਸਰਾਂ ਦੀ ਨਿਗਰਾਨੀ ਹੇਠ ਖੋਜ ਕਾਰਜ ਕਰਨਗੇ।..
ਪਾਕਿ ਵਿਚ ਪੰਜਾਬ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਰਿਸਰਚ ਚੇਅਰ ਸਥਾਪਿਤ ਕੀਤੀ ਗਈ। ਇਸ ਚੇਅਰ ਦੀ ਸਥਾਪਨਾ ਕਰਨ ਦਾ ਮੁੱਖ ਮਕਸਦ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸੁਨੇਹੇ ਦਾ ਪ੍ਰਚਾਰ ਕਰਨਾ ਹੈ। ਇਸ ਚੇਅਰ ਦੀ ਸਥਾਪਨਾ ਸਬੰਧੀ ਮੰਗਲਵਾਰ ਨੂੰ ਯੂਨੀਵਰਸਿਟੀ ਦੇ ਨਵੇਂ ਕੈਂਪਸ ਵਿਚ ਉਦਘਾਟਨੀ ਸਮਾਗਮ ਕਰਵਾਇਆ ਗਿਆ। ਇਸ ਦਾ ਆਗਾਜ਼ ਵਾਈਸ ਚਾਂਸਲਰ ਡਾ. ਨਿਆਜ਼ ਅਹਿਮਦ ਨੇ ਕੀਤਾ।
ਇਸ ਦੇ ਤਹਿਤ ਪੰਜਾਬ ਯੂਨੀਵਰਸਿਟੀ ਦੇ ਓਰੀਐਂਟਲ ਕਾਲਜ ਦੇ ਵਿਦਿਆਰਥੀ ਆਪਣੇ ਪ੍ਰੋਫੈਸਰਾਂ ਦੀ ਨਿਗਰਾਨੀ ਹੇਠ ਖੋਜ ਕਾਰਜ ਕਰਨਗੇ। ਪੰਜਾਬ ਯੂਨੀਵਰਸਿਟੀ ਦੇ ਤਰਜਮਾਨ ਖੁਰੱਮ ਸ਼ਾਹਜ਼ਾਦ ਨੇ ਬੁੱਧਵਾਰ ਨੂੰ ਖਬਰ ਏਜੰਸੀ ਨਾਲ ਗੱਲਬਾਤ ਦੌਰਾਨ ਦੱਸਿਆ , “ਪੰਜਾਬ ਯੂਨੀਵਰਸਿਟੀ ਲਾਹੌਰ ਨੇ ਬਾਬਾ ਗੁਰੁ ਨਾਨਕ ਰਿਸਰਚ ਚੇਅਰ ਬਣਾਈ ਹੈ। ਪਾਕਿਸਤਾਨ ‘ਚ ਕਿਸੇ ਵੀ ਯੂਨੀਵਰਸਿਟੀ ਵੱਲੋਂ ਕੀਤਾ ਗਿਆ ਇਹ ਪਹਿਲਾ ਉਪਰਾਲਾ ਹੈ। ਵਿਦਿਆਰਥੀ ਗੁਰੁ ਨਾਨਾਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਖੋਜ ਕਰ ਸਕਣਗੇ”।
Guru Nanak research chair established
ਵਾਈਸ ਚਾਂਸਲਰ ਡਾ.ਨਿਆਜ਼ ਅਹਿਮਦ ਨੇ ਕਿਹਾ, “ ਗੁਰੂ ਨਾਨਕ ਨੇ ਸਹਿਣਸ਼ੀਲਤਾ ਦੇ ਸੁਨੇਹੇ ਨੂੰ ਪ੍ਰਚਾਰਿਆ ਹੈ। ਉਨ੍ਹਾਂ ਨੇ ਸਮਾਜ ਵਿਚ ਸ਼ਾਂਤੀ ਕਾਇਮ ਰੱਖਣ ਲਈ ਕਈ ਵੱਡੇ ਉਪਰਾਲੇ ਕੀਤੇ। ਉਹਨਾਂ ਕਿਹਾ ਕਿ ਇਸ ਉਪਰਾਲੇ ਨਾਲ ਸਿੱਖਾਂ ਅਤੇ ਮੁਸਲਮਾਨਾਂ ਵਿਚਕਾਰ ਰਿਸ਼ਤੇ ਹੋਰ ਮਜ਼ਬੂਤ ਹੋਣਗੇ।