ਗੁਜਰਾਤ ਸਥਾਨਕ ਸਰਕਾਰ ਚੋਣਾਂ: ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ ਅਮਿਤ ਸ਼ਾਹ
Published : Feb 21, 2021, 10:46 am IST
Updated : Feb 21, 2021, 11:34 am IST
SHARE ARTICLE
Amit Shah along with his family members casts his vote
Amit Shah along with his family members casts his vote

ਗੁਜਰਾਤ ਵਿਚ 6 ਨਗਰ ਨਿਗਮਾਂ ਲਈ ਹੋ ਰਹੀ ਹੈ ਵੋਟਿੰਗ

ਅਹਿਮਦਾਬਾਦ: ਗੁਜਰਾਤ ਵਿਚ ਸਥਾਨਕ ਸਰਕਾਰ ਚੋਣਾਂ ਦੇ ਤਹਿਤ ਛੇ ਵੱਡੇ ਸ਼ਹਿਰਾਂ ਵਿਚ ਵੋਟਿੰਗ ਜਾਰੀ ਹੈ। ਵੋਟਿੰਗ ਪ੍ਰਕਿਰਿਆ ਸਵੇਰ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ ਸ਼ਾਮ ਪੰਜ ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਿਵਾਰ ਸਮੇਤ ਵੋਟ ਪਾਈ। ਅਮਿਤ ਸ਼ਾਹ ਅਪਣੇ ਪਰਿਵਾਰਕ ਮੈਂਬਰਾਂ ਨਾਲ ਅਹਿਮਦਾਬਾਦ ਦੇ ਨਾਰਨਪੁਰਾ ਸਬ ਜ਼ੋਨਲ ਦਫ਼ਤਰ ਵਿਚ ਵੋਟ ਪਾਉਣ ਪਹੁੰਚੇ।

Amit Shah Casts his voteAmit Shah Casts his vote

ਦੱਸ ਦਈਏ ਕਿ ਇਸ ਦੌਰਾਨ ਅਹਿਮਦਾਬਾਦ, ਸੂਰਤ, ਵਡੋਦਰਾ, ਭਾਵਨਗਰ, ਜਾਮਨਗਰ ਅਤੇ ਰਾਜਕੋਟ ਨਗਰ ਨਿਗਮ ਚੋਣਾਂ ਨੂੰ ਮੁੱਖ ਮੰਤਰੀ ਵਿਜੈ ਰੁਪਾਣੀ ਲਈ ਇਕ ਪ੍ਰੀਖਿਆ ਦੀ ਘੜੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਵਾਰ ਆਮ ਆਦਮੀ ਪਾਰਟੀ ਵੀ ਗੁਜਰਾਤ ਵਿਚ ਸਥਾਨਕ ਚੋਣਾਂ ਲੜ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਸੀ। ਉਹਨਾਂ ਨੇ ਗੁਜਰਾਤ ਦੇ ਲੋਕਾਂ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਕ ਮੌਕਾ ਦਿਓ ਅਤੇ ਫਿਰ ਗੁਜਰਾਤ ਨੂੰ ਦੇਖੋ।

Voting for Gujarat local body elections underwayVoting for Gujarat local body elections

ਇਹ ਚੋਣਾਂ ਅਗਲੇ ਸਾਲ ਹੋਣ ਜਾ ਰਹੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਤਸਵੀਰ ਤੈਅ ਕਰ ਸਕਦੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕੁੱਲ 575 ਸੀਟਾਂ ਲਈ ਵੋਟਿੰਗ ਹੋ ਰਹੀ ਹੈ, ਜਿਨ੍ਹਾਂ ਲਈ 2,276 ਉਮੀਦਵਾਰ ਮੈਦਾਨ ਵਿਚ ਹਨ। ਇਹਨਾਂ ਵਿਚੋਂ ਭਾਜਪਾ ਦੇ 577, ਕਾਂਗਰਸ 566, ਆਮ ਆਦਮੀ ਪਾਰਟੀ ਦੇ 470, ਰਾਕਾਂਪਾ ਦੇ 92 ਅਤੇ ਹੋਰ ਦਲਾਂ ਦੇ 353 ਅਤੇ 228 ਆਜ਼ਾਦ ਉਮੀਦਵਾਰ ਹਨ।

Location: India, Gujarat, Ahmedabad

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement