ਕੈਪਟਨ ਨੇ ਫਿਰ ਸਾਬਤ ਕੀਤਾ ਕਿ ਉਨ੍ਹਾਂ PM ਮੋਦੀ ਨਾਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਕੀਤਾ ਸਮਝੌਤਾ
Published : Feb 21, 2021, 4:29 pm IST
Updated : Feb 21, 2021, 4:29 pm IST
SHARE ARTICLE
CM Punjab and harpal Singh Cheema
CM Punjab and harpal Singh Cheema

ਕੈਪਟਨ ਦਾ ਕਿਸਾਨ ਵਿਰੋਧੀ ਚੇਹਰਾ ਫਿਰ ਆਇਆ ਸਾਹਮਣੇ, ਕੈਪਟਨ ਨੇ ਕੀਤੀ ਕਿਸਾਨ ਅੰਦੋਲਨ ਨੂੰ ਦਬਾੳਣ ਦੀ ਕੋਸ਼ਿਸ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਬਿਆਨ ਜਿਸ ’ਚ ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲੈਣਾ ਚਾਹੀਦਾ, ਉਸ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਕਿਹਾ ਕਿ ਇਹ ਬਿਆਨ ਕੈਪਟਨ ਦਾ ਕਿਸਾਨਾਂ ਦੇ ਪ੍ਰਤੀ ਦੋਗਲੇ ਚਰਿੱਤਰ ਨੂੰ ਉਜਾਗਰ ਕਰਦਾ ਹੈ।

CM PunjabCM Punjab

ਉਨ੍ਹਾਂ ਦੇ ਬਿਆਨ ਤੋਂ ਸਾਬਤ ਹੋਇਆ ਕਿ ਕੈਪਟਨ ਮੋਦੀ ਸਰਕਾਰ ਨਾਲ ਮਿਲੀਭੁਗਤ ਦੇ ਤਹਿਤ ਕਿਸਾਨ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਟਾਲਣ ਦੀ ਨੀਅਤ ਨਾਲ ਖੇਤੀ ਕਾਨੂੰਨ ਨੂੰ ਦੋ ਸਾਲ ਲਈ ਲਾਗੂ ਹੋਣ ਤੋਂ ਰੋਕਣ ਦਾ ਪ੍ਰਸਤਾਵ ਦਿੱਤਾ ਹੈ। ਮੋਦੀ ਸਰਕਾਰ ਦੀ ਨੀਅਤ ਕਦੇ ਵੀ ਕਿਸਾਨਾਂ ਦੇ ਪ੍ਰਤੀ ਚੰਗੀ ਨਹੀਂ ਰਹੀ ਹੈ।

harpal Singh Cheemaharpal Singh Cheema

ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਸਾਜਿਸ਼ ਵਿਚ ਸਹਿਯੋਗ ਕਰਕੇ ਕੈਪਟਨ ਨੇ ਇਕ ਵਾਰ ਫਿਰ ਸਾਬਤ ਕੀਤਾ ਕਿ ਉਨ੍ਹਾਂ ਮੋਦੀ-ਸ਼ਾਹ ਨਾਲ ਪੰਜਾਬ ਦੇ ਕਿਸਾਨਾਂ ਦਾ ਸਮਝੌਤਾ ਕੀਤਾ ਹੈ। ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਇਹ ਕਹਿੰਦੀ ਆ ਰਹੀ ਹੈ ਕਿ ਕੈਪਟਨ ਮੋਦੀ ਸਰਕਾਰ ਨਾਲ ਮਿਲਕੇ ਕਿਸਾਨ ਅੰਦੋਲਨ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਇਹ ਗੱਲ ਸੱਚ ਸਾਬਤ ਹੋਈ।

Pm ModiPm Modi

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਲੋਕਾਂ ਨਾਲ ਗਦਾਰੀ ਕੀਤੀ। ਉਹ ਪੰਜਾਬ ਦੇ ਲੋਕਾਂ ਲਈ ਇਕ ਗਦਾਰ ਹਨ। ਉਨ੍ਹਾਂ ਕਿਸਾਨ ਅੰਦੋਲਨ ਦੇ ਮੁੱਦੇ ਉੱਤੇ ਹਰ ਵਾਰ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਕੈਪਟਨ ਸ਼ੁਰੂ ਤੋਂ ਹੀ ਭਾਜਪਾ ਦੀ ਬੋਲੀ ਬੋਲ ਰਹੇ ਹਨ। ਉਨ੍ਹਾਂ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਬਰਾਬਰ ਰੈਲੀਆਂ ਅਤੇ ਪ੍ਰੋਗਰਾਮ ਕੀਤੇ। ਪਹਿਲਾਂ ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਪ੍ਰਸਤਾਵ ਪਾਸ ਕਰ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ, ਫਿਰ ਉਨ੍ਹਾਂ ਆਪਣੇ ਸੰਸਦ ਮੈਂਬਰਾਂ ਅਤੇ ਕਾਂਗਰਸ ਆਗੂਆਂ ਨੂੰ ਜੰਤਰ ਮੰਤਰ ਉੱਤੇ ਧਰਨੇ ਲਈ ਬੈਠਾ ਕੇ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਕਿਹਾ ਕਿ ਕੈਪਟਨ ਨੇ ਵਾਰ-ਵਾਰ ਕਿਸਾਨ ਅੰਦੋਲਨ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਕਾਲੇ ਖੇਤੀ ਕਾਨੂੰਨ ਦੇ ਮੁੱਦੇ ਉੱਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ। ਉਨ੍ਹਾਂ ਭਾਜਪਾ ਨਾਲ ਮਿਲਕੇ ਕਿਸਾਨ ਅੰਦੋਲਨ ਨੂੰ ਦਬਾਉਣ ਦੀ ਸਾਜਿਸ਼ ਰਚੀ ਅਤੇ ਅੰਦੋਲਨ ਨੂੰ ਕਮਜੋਰ ਕਰਨ ਦੀ ਰਣਨੀਤੀ ਬਣਾਈ। ਅੱਜ ਉਨ੍ਹਾਂ ਦੀ ਸਾਜਿਸ਼ ਦਾ ਪਰਦਾਫਾਸ਼ ਹੋ ਚੁੱਕਾ ਹੈ। ਪੰਜਾਬ ਦੇ ਲੋਕ ਹੁਣ ਜਾਣ ਚੁੱਕੇ ਹਨ ਕਿ ਕੈਪਟਨ ਮੋਦੀ-ਸ਼ਾਹ ਨਾਲ ਮਿਲਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਉਨ੍ਹਾਂ ਨੂੰ ਬਕਾਇਦਾ ਭਾਜਪਾ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ। ਪੰਜਾਬ ਦੇ ਲੋਕ ਇਸ ਗਦਾਰੀ ਲਈ ਕੈਪਟਨ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement