ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੇ ਘਰ ਪਹੁੰਚੀ CBI ਦੀ ਟੀਮ
Published : Feb 21, 2021, 3:26 pm IST
Updated : Feb 21, 2021, 3:33 pm IST
SHARE ARTICLE
 Mamata Banerjee And abhishek banerjee
Mamata Banerjee And abhishek banerjee

ਅਭਿਸ਼ੇਕ ਬੈਨਰਜੀ ਦੀ ਪਤਨੀ ਤੋਂ ਵੀ ਕੀਤੀ ਜਾ ਸਕਦੀ ਹੈ ਪੁੱਛ ਗਿੱਛ

ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜੀਰਾ ਬੈਨਰਜੀ ਨੂੰ ਕੇਂਦਰੀ ਜਾਂਚ ਬਿਊਰੋ ਨੇ ਐਤਵਾਰ ਨੂੰ ਕੋਲਾ ਤਸਕਰੀ ਦੇ ਦੋਸ਼ਾਂ ਨਾਲ ਜੁੜੇ ਇਕ ਮਾਮਲੇ ਵਿਚ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਸੀ।

mamtaMamata Banerjee

ਸੂਤਰਾਂ ਨੇ ਦੱਸਿਆ ਕਿ ਸੀਬੀਆਈ ਦੀ ਤਿੰਨ ਮੈਂਬਰੀ ਟੀਮ ਕੋਲਕਾਤਾ ਵਿੱਚ ਬੈਨਰਜੀ ਦੇ ਘਰ ਪਹੁੰਚੀ ਅਤੇ ਉਸਨੂੰ ਅੱਜ ਤਲਬ ਕੀਤਾ। ਸੰਮਨ ਵਿੱਚ ਲਿਖਿਆ ਗਿਆ ਹੈ ਕਿ ਉਸਨੂੰ 24 ਘੰਟਿਆਂ ਵਿੱਚ ਸੀਬੀਆਈ ਦਫਤਰ ਆਉਣਾ ਪਏਗਾ।

Abhishek BanerjeeAbhishek Banerjee

ਜਾਂਚ ਏਜੰਸੀ ਦੇ ਸੂਤਰਾਂ ਨੇ ਦੱਸਿਆ ਕਿ ਸੀ ਬੀ ਆਈ ਅਧਿਕਾਰੀ ਕੋਲਕਾਤਾ ਵਿਚ ਟੀਐਮਸੀ ਸੰਸਦ ਮੈਂਬਰ ਦੇ ਘਰ ਉਹਨਾਂ ਦੀ ਪਤਨੀ ਨੂੰ ਕੋਲਾ ਤਸਕਰੀ ਮਾਮਲੇ ਵਿਚ ਨੋਟਿਸ ਦੇਣ ਲਈ ਪਹੁੰਚੇ ਹਨ। 

mamta Mamata Banerjee

ਦੱਸਿਆ ਜਾ ਰਿਹਾ ਹੈ ਕਿ ਇਹ ਟੀਮ ਦੱਖਣੀ 24 ਪਰਗਾਨਿਆਂ ਦੇ ਡਾਇਮੰਡ ਹਾਰਬਰ ਹਲਕੇ ਤੋਂ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਦੀ ਪਤਨੀ ਤੋਂ ਵੀ ਪੁੱਛਗਿੱਛ ਕਰੇਗੀ ਸੂਤਰਾਂ ਨੇ ਦੱਸਿਆ ਕਿ ਰੁਜੀਰਾ ਨੂੰ ਕੋਲਾ ਤਸਕਰੀ ਮਾਮਲੇ ਦੀ ਚੱਲ ਰਹੀ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਸੀਬੀਆਈ ਅਜਿਹੇ ਸਮੇਂ ਬੈਨਰਜੀ ਦੇ ਘਰ ਪਹੁੰਚੀ ਹੈ ਜਦੋਂ ਕੁਝ ਮਹੀਨਿਆਂ ਬਾਅਦ ਰਾਜ ਵਿੱਚ ਚੋਣਾਂ ਹੋਣੀਆਂ ਹਨ।
 

Location: India, Delhi, New Delhi

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement