
ਕਿਹਾ, ਕੋਈ ਦੇਸ਼ ਦੀ ਇਕ ਇੰਚ ਜ਼ਮੀਨ ’ਤੇ ਕਬਜ਼ਾ ਨਹੀਂ ਕਰ ਸਦਕਾ
ਸਲੇਮ : ਰਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਤਾਮਿਲਨਾਡੂ ਦੇ ਸਲੇਮ ਵਿਚ ਭਾਰਤੀ ਜਨਤਾ ਯੁਵਾ ਮੋਰਚਾ (ਬੀਜੇਵਾਈਐਮ) ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਰਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪੂਰਬੀ ਲੱਦਾਖ਼ ਵਿਚ ਭਾਰਤ-ਚੀਨ ਸਰਹੱਦ ਦੇ ਨਾਲ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਦੀ ਵਾਪਸੀ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ, ਪਰ ਬਦਕਿਸਮਤੀ ਨਾਲ ਕਾਂਗਰਸ ਨੂੰ ਭਾਰਤੀ ਫੌਜ ਦੀ ਬਹਾਦਰੀ ਉੱਤੇ ਸੱਕ ਹੈ।
Rajnath singh
ਅਸਲ ਕੰਟਰੋਲ ਰੇਖਾ (ਐਲਏਸੀ) ਤੋਂ ਦੋਵਾਂ ਦੇਸ਼ਾਂ ਦੀਆਂ ਫੌਜਾਂ ਨੂੰ ਵਾਪਸ ਸੱਦਨ ਦੇ ਸਮਝੌਤੇ ਦੇ ਵੇਰਵੇ ਦਿੰਦੇ ਹੋਏ, ਰਖਿਆ ਮੰਤਰੀ ਰਾਜਨਾਥ ਸਿੰਘ ਨੇ ਸਲੇਮ ਵਿਚ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਦੇਸ਼ ਦੀ ਇਕ ਇੰਚ ਜ਼ਮੀਨ ’ਤੇ ਕਬਜਾ ਨਹੀਂ ਕਰ ਸਕਦਾ।
Rajnath Singh
ਉਨ੍ਹਾਂ ਕਿਹਾ ਕਿ ਭਾਰਤ ਕਿਸੇ ਵੀ ਦੇਸ਼ ਨੂੰ ਸਾਡੀ ਸਰਹੱਦ ’ਤੇ ਇਕਪਾਸੜ ਢੰਗ ਨਾਲ ਕੰਮ ਨਹੀਂ ਕਰਨ ਦੇਵੇਗਾ, ਇਸ ਨੂੰ ਕਿਸੇ ਵੀ ਕੀਮਤ ’ਤੇ ਰੋਕਿਆ ਜਾਵੇਗਾ।
rajnath singh
ਇਸ ਦੌਰਾਨ ਰਾਜਨਾਥ ਸਿੰਘ ਨੇ ਮਹਾਂਮਾਰੀ ਤੋਂ ਬਾਅਦ ਦੇਸ਼ ਵਿਚ ਹੋ ਰਹੇ ਸੁਧਾਰਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਮਹਾਂਮਾਰੀ ਤੋਂ ਬਾਅਦ ਭਾਰਤ ਇਕ ਵੱਖਰੀ ਵਿਕਾਸ ਦੀ ਕਹਾਣੀ ਲਿਖ ਰਿਹਾ ਹੈ। ਦੇਸ਼ ਵਿਚ ਵਿਦੇਸ਼ੀ ਨਿਵੇਸ਼ ਦਿਨੋਂ-ਦਿਨ ਵਧ ਰਿਹਾ ਹੈ, ਜਿਸ ਕਾਰਨ ਸਟਾਕ ਮਾਰਕੀਟ ਵਿਚ ਤੇਜੀ ਆ ਰਹੀ ਹੈ।