
ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਬੱਚਿਆਂ ਨੂੰ ਮਾਤ ਭਾਸ਼ਾ ਵਿਚ ਮੁੱਢਲੀ ਸਿਖਿਆ ਪ੍ਰਦਾਨ ਕਰਨੀ ਚਾਹੀਦੀ ਹੈ ।
ਹੈਦਰਾਬਾਦ: ਬੱਚਿਆਂ ਨੂੰ ਮਾਤ ਭਾਸ਼ਾ ਵਿਚ ਮੁੱਢਲੀ ਸਿਖਿਆ ਪ੍ਰਦਾਨ ਕਰਨ ’ਤੇ ਜ਼ੋਰ ਦਿੰਦਿਆਂ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਵਿਚ ਸਵੈ-ਮਾਣ ਅਤੇ ਸਿਰਜਣਾਤਮਕਤਾ ਵਿਕਸਤ ਹੋਏਗੀ । ਉਨ੍ਹਾਂ ਕਿਹਾ ਕਿ ਪੰਜਵੀਂ ਜਮਾਤ ਤੱਕ ਸਿਰਫ ਮਾਂ-ਬੋਲੀ ਹੀ ਪੜਾਈ ਜਾਣੀ ਚਾਹੀਦੀ ਹੈ । ਮੁਚੀਨਾਥਲ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਸਵਰਨ ਭਾਰਤ ਟਰੱਸਟ ਵੱਲੋਂ ਆਯੋਜਿਤ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਜੇ ਬੱਚਿਆਂ ਨੂੰ ਘਰ ਵਿੱਚ ਬੋਲੀ ਜਾਂਦੀ ਭਾਸ਼ਾ ਜਲਦੀ ਸਿਖਾਈ ਜਾਂਦੀ ਹੈ ਤਾਂ ਉਹ ਜਲਦੀ ਸਿੱਖ ਲੈਂਦੇ ਹਨ। ਉਨ੍ਹਾਂ ਨੇ ਨਵੀਂ ਸਿੱਖਿਆ ਨੀਤੀ ਨੂੰ ਦੂਰਦਰਸ਼ੀ ਅਤੇ ਅਗਾਂਹਵਧੂ ਦਸਤਾਵੇਜ਼ ਦੱਸਿਆ ।
Venkaiah Naiduਉਨ੍ਹਾਂ ਨੇ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰਨ 'ਤੇ ਜ਼ੋਰ ਦਿੱਤਾ । ਉਨ੍ਹਾਂ ਮਾਂ ਬੋਲੀ ਰਾਹੀਂ ਉੱਚ ਸਿੱਖਿਆ ਪ੍ਰਦਾਨ ਕਰਨ ’ਤੇ ਵੀ ਜ਼ੋਰ ਦਿੱਤਾ। ਨਾਇਡੂ ਨੇ ਮੁੱਢਲੀ ਸਿੱਖਿਆ,ਸਥਾਨਕ ਪ੍ਰਸ਼ਾਸਨ,ਅਦਾਲਤ ਦੀ ਕਾਰਵਾਈ ਅਤੇ ਮਾਂ ਬੋਲੀ ਨੂੰ ਉਤਸ਼ਾਹਤ ਕਰਨ ਲਈ ਅਦਾਲਤੀ ਫੈਸਲਿਆਂ ਸਮੇਤ ਪੰਜ ਖੇਤਰਾਂ ਦਾ ਜ਼ਿਕਰ ਕੀਤਾ।ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਕੇਂਦਰੀ ਸਿੱਖਿਆ ਮੰਤਰਾਲੇ ਅਤੇ ਸਭਿਆਚਾਰ ਮੰਤਰਾਲੇ ਵੱਲੋਂ ਆਯੋਜਿਤ
Vainkya Naidu.ਇਕ ਵੈਬਿਨਾਰ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਨੇ ਦੇਸ਼ ਵਿਚ 195 ਉਪਭਾਸ਼ਾਵਾਂ ਦੀ ਸਥਿਤੀ ਖ਼ਤਰੇ ਵਿਚ ਹੋਣ ਦਾ ਜ਼ਿਕਰ ਕੀਤਾ । ਉਨ੍ਹਾਂ ਕਿਹਾ ਕਿ ਸਾਡੀਆਂ ਮਾਤ-ਭਾਸ਼ਾਵਾਂ ਨਾ ਸਿਰਫ ਸੰਚਾਰ ਦਾ ਮਾਧਿਅਮ ਹੈ,ਬਲਕਿ ਉਹ ਸਾਡੀ ਵਿਰਾਸਤ ਅਤੇ ਪਛਾਣ ਨੂੰ ਪਰਿਭਾਸ਼ਤ ਕਰਦੀਆਂ ਹਨ । ਅਜਿਹੀ ਸਥਿਤੀ ਵਿੱਚ ਸਾਨੂੰ ਮੁੱਢਲੀ ਸਿੱਖਿਆ ਤੋਂ ਲੈ ਕੇ ਪ੍ਰਸ਼ਾਸਨ ਤੱਕ ਹਰ ਖੇਤਰ ਵਿੱਚ ਮਾਂ ਬੋਲੀ ਦੀ ਵਰਤੋਂ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ ।