ਹੈਦਰਾਬਾਦ ਦੀਆਂ ਸੜਕਾਂ ‘ਤੇ ਗਰਜਿਆ ਸਰਦਾਰ ਕੁਲਬੀਰ ਸਿੰਘ, ਕਿਹਾ ਕਿਸਾਨੀ ਸੰਘਰਸ਼ ਸਭਨਾਂ ਦਾ ਹੈ
Published : Feb 21, 2021, 6:16 pm IST
Updated : Feb 21, 2021, 6:16 pm IST
SHARE ARTICLE
Kulbir singh
Kulbir singh

ਕਿਹਾ ਦੇਸ਼ ਦੀ ਲੱਖਾਂ ਲੋਕਾਂ ਦਾ ਪੇਟ ਭਰਨ ਵਾਲਾ ਕਿਸਾਨ ਅੱਜ ਦਿੱਲੀ ਬਾਰਡਰ ਦੀਆਂ ਸੜਕਾਂ ‘ਤੇ ਧਰਨੇ ਲਾਉਣ ਲਈ ਮਜਬੂਰ ਹੋ ਰਿਹਾ ਹੈ

ਹੈਦਰਾਬਾਦ  : ਦੇਸ਼ ਦੀ ਲੱਖਾਂ ਲੋਕਾਂ ਦਾ ਪੇਟ ਭਰਨ ਵਾਲਾ ਕਿਸਾਨ ਅੱਜ ਦਿੱਲੀ ਬਾਰਡਰ ਦੀਆਂ ਸੜਕਾਂ ‘ਤੇ ਧਰਨੇ ਲਾਉਣ ਲਈ ਮਜਬੂਰ ਹੋ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁਲਵੀਰ ਸਿੰਘ ਮੁਸਕਾਬਾਦ ਨੇ ਹੈਦਰਾਬਾਦ ਵਿਚ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਕੀਤਾ । ਕੁਲਬੀਰ ਸਿੰਘ ਮੁਸ਼ਕਾਬਾਦ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਅਤਿਵਾਦੀ ਵੱਖਵਾਦੀ ਨਕਸਲੀ ਕਹਿ ਕੇ ਬਦਨਾਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਦਿੱਲੀ ਸਰਹੱਦਾਂ ‘ਤੇ ਬੈਠੇ ਕਿਸਾਨ ਦੇਸ਼ ਦੀ ਅੰਨਦਾਤਾ ਹਨ ਨਾ ਕੇ ਅਤਿਵਾਦੀ , ਜਿਹੜੇ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਕਰ ਰਹੇ ਹਨ । 

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ  ਕਾਰਪੋਰੇਟ ਪੱਖੀ ਕਾਨੂੰਨ ਹਨ , ਉਨ੍ਹਾਂ ਕਿਹਾ ਕਿ ਸਰਕਾਰ ਕਾਲੇ ਕਾਨੂੰਨਾਂ ਨੂੰ ਲਾਗੂ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੀ ਝੋਲੀ ਪਹੁੰਚਾਉਂਦੀ ਹੈ , ਜਿਸ ਦੇ ਖਿਲਾਫ ਦੇਸ਼ ਦੇ ਲੱਖਾਂ ਕਿਸਾਨ ਸੰਘਰਸ਼ ਕਰ ਰਹੇ ਹਨ । ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ।

photophotoਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਇਕੱਲੇ ਦੇਸ਼ ਦੇ ਕਿਸਾਨਾਂ ਦਾ ਨਹੀਂ  ਹਰ ਉਸ ਇਨਸਾਨ ਦਾ ਹੈ ਜੋ ਖਾਣਾ ਖਾਂਦਾ ਹੈ, ਉਨ੍ਹਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਮਿਲ ਕੇ ਕਿਸਾਨੀ ਅੰਦੋਲਨ ਦਾ ਹਰ ਪੱਧਰ ‘ਤੇ ਪ੍ਰਚਾਰ ਅਤੇ ਸਹਾਇਤਾ ਕਰਨੀ ਚਾਹੀਦੀ ਹੈ । ਕੁਲਵੀਰ ਸਿੰਘ ਨੇ ਕਿਹਾ ਕਿ ਸਰਕਾਰ ਹੀ ਇਸ ਧੱਕੇਸਾਹੀ ਦੇ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਕਿਸਾਨਾਂ ਦਾ ਸਾਥ ਦੇਣ ਦੀ ਲੋੜ ਹੈ ।

photophoto ਜ਼ਿਕਰਯੋਗ ਹੈ ਕਿ ਕੁਲਵੀਰ ਸਿੰਘ ਮੁਸ਼ਕਾਬਾਦ ਪਹਿਲਾਂ ਵੀ ਕਈ ਦੇਸ਼ ਦੀਆਂ ਪ੍ਰਸਿੱਧ ਹਸਤੀਆਂ ਦੀ ਘਰਾਂ ਅੱਗੇ ਆਪਣੀ ਆਵਾਜ਼ ਬੁਲੰਦ ਕਰ ਚੁੱਕੇ ਹਨ  ਜਿਨ੍ਹਾਂ ਵਿੱਚ ਅਕਸ਼ੈ ਕੁਮਾਰ ਸਨੀ ਦਿਓਲ ਧਰਮਿੰਦਰ  ਪਤੀ ਹੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੇ ਸ਼ਹਿਰ ਗੁਜਰਾਤ ਵਿਚ ਵੀ ਵਿਸ਼ੇਸ਼ ਤੌਰ ਤੇ ਕਿਸਾਨੀ ਅਬਦੁਲ ਅਧਿਆਪਕ ਚ ਪ੍ਰਚਾਰ ਕਰ ਚੁੱਕਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement