ਮਹਿਲਾ ਕਾਂਸਟੇਬਲ ਨਾਲ ਬਲਾਤਕਾਰ ਦੇ ਦੋਸ਼ ਹੇਠ ਬੀ.ਐਸ.ਐਫ਼. ਇੰਸਪੈਕਟਰ ਮੁਅੱਤਲ
Published : Feb 21, 2023, 3:58 pm IST
Updated : Feb 21, 2023, 3:58 pm IST
SHARE ARTICLE
Representative Image
Representative Image

18 ਅਤੇ 19 ਫਰਵਰੀ ਦੀ ਦਰਮਿਆਨੀ ਰਾਤ ਨੂੰ ਵਾਪਰੀ ਘਟਨਾ 

 

ਕੋਲਕਾਤਾ - ਪੱਛਮੀ ਬੰਗਾਲ ਦੇ ਨਦੀਆ ਜ਼ਿਲ੍ਹੇ ਵਿੱਚ ਬੰਗਲਾਦੇਸ਼ ਦੀ ਸਰਹੱਦ ਦੇ ਨੇੜੇ ਇੱਕ ਕੈਂਪ ਵਿੱਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਦੇ ਇੰਸਪੈਕਟਰ ਨੂੰ ਬੀ.ਐਸ.ਐਫ਼. ਦੀ ਹੀ ਇੱਕ ਮਹਿਲਾ ਕਾਂਸਟੇਬਲ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਘਟਨਾ 18 ਅਤੇ 19 ਫਰਵਰੀ ਦੀ ਦਰਮਿਆਨੀ ਰਾਤ ਨੂੰ ਵਾਪਰੀ। ਬੀ.ਐਸ.ਐਫ਼. ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਉੱਚ-ਪੱਧਰੀ ਕਮੇਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਦੱਖਣੀ ਬੰਗਾਲ ਫ਼ਰੰਟੀਅਰ ਹੈੱਡਕੁਆਰਟਰ ਕੋਲਕਾਤਾ ਦੇ ਇੱਕ ਸੀਨੀਅਰ ਬੀ.ਐਸ.ਐਫ਼. ਅਧਿਕਾਰੀ ਨੇ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਕਿਹਾ, "ਅਸੀਂ ਔਰਤ ਨੂੰ ਪੁਲਿਸ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ। ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਅਤੇ ਇੱਕ ਉੱਚ-ਪੱਧਰੀ ਕਮੇਟੀ ਮਾਮਲੇ ਦੀ ਜਾਂਚ ਕਰ ਰਹੀ ਹੈ।" 

ਕੋਲਕਾਤਾ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਬਲਾਤਕਾਰ ਪੀੜਤ ਨੂੰ ਸ਼ੁਰੂ ਵਿੱਚ ਨਦੀਆ ਦੇ ਇੱਕ ਸਿਹਤ ਕੇਂਦਰ ਵਿੱਚ ਲਿਜਾਇਆ ਗਿਆ ਅਤੇ ਉੱਥੋਂ ਸੋਮਵਾਰ ਨੂੰ ਕੋਲਕਾਤਾ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ।

ਇੱਕ ਅਧਿਕਾਰੀ ਨੇ ਕਿਹਾ, "ਉਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦੇ ਦੱਸਣ ਅਨੁਸਾਰ ਉਸ ਦੀ ਹਾਲਤ ਸਥਿਰ ਹੈ।" 

ਇੱਕ ਪੁਲਿਸ ਅਧਿਕਾਰੀ ਅਨੁਸਾਰ, ਮਹਿਲਾ ਦੀ ਸ਼ਿਕਾਇਤ ਭਵਾਨੀਪੁਰ ਪੁਲਿਸ ਸਟੇਸ਼ਨ ਦੇ ਅਧਿਕਾਰੀਆਂ ਦੁਆਰਾ ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Tags: kolkata, bsf, rape

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement