
ਮੈਟਰੋਪੋਲੀਟਨ ਮੈਜਿਸਟ੍ਰੇਟ ਨੇ ਕਹੀ ਦਸਤਾਵੇਜ਼ਾਂ ਦੀ ਜਾਂਚ ਪੂਰੀ ਹੋਣ ਦੀ ਗੱਲ
ਨਵੀਂ ਦਿੱਲੀ - ਦਿੱਲੀ ਦੀ ਇੱਕ ਅਦਾਲਤ ਨੇ ਮਹਿਰੌਲੀ ਕਤਲ ਕੇਸ ਦੀ ਸੁਣਵਾਈ ਦੀ ਕਾਰਵਾਈ ਸ਼ੁਰੂ ਕਰਨ ਲਈ ਇਸ ਨੂੰ ਮੰਗਲਵਾਰ ਨੂੰ ਇੱਕ ਸੈਸ਼ਨ ਕੋਰਟ ਵਿੱਚ ਭੇਜ ਦਿੱਤਾ ਹੈ।
ਆਪਣੀ 'ਲਿਵ-ਇਨ ਪਾਰਟਨਰ' ਸ਼ਰਧਾ ਵਾਲਕਰ ਦਾ ਗਲ਼ ਘੁੱਟ ਕੇ ਕਤਲ ਕਰਨ ਅਤੇ ਉਸ ਦੀ ਲਾਸ਼ ਦੇ ਟੋਟੇ ਕਰਨ ਦੇ ਦੋਸ਼ੀ ਆਫ਼ਤਾਬ ਅਮੀਨ ਪੂਨਾਵਾਲਾ ਨੂੰ 24 ਫਰਵਰੀ ਨੂੰ ਇੱਕ ਪ੍ਰਧਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।
ਮੈਟਰੋਪੋਲੀਟਨ ਮੈਜਿਸਟ੍ਰੇਟ ਅਵਿਰਲ ਸ਼ੁਕਲਾ ਨੇ ਕਿਹਾ, "ਦਸਤਾਵੇਜ਼ਾਂ ਦੀ ਜਾਂਚ ਪੂਰੀ ਹੋ ਗਈ ਹੈ... ਭਾਰਤੀ ਦੰਡ ਵਿਧਾਨ ਦੀ ਧਾਰਾ 302 (ਕਤਲ) ਵਿਸ਼ੇਸ਼ ਤੌਰ 'ਤੇ ਸੈਸ਼ਨ ਕੋਰਟ ਦੁਆਰਾ ਸੁਣਵਾਈਯੋਗ ਹੈ। ਇਸ ਤਹਿਤ ਮੁਲਜ਼ਮ ਨੂੰ 24 ਫਰਵਰੀ ਨੂੰ ਦੁਪਹਿਰ 2 ਵਜੇ ਪ੍ਰਧਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸਾਹਮਣੇ ਪੇਸ਼ ਕੀਤਾ ਜਾਵੇਗਾ।"