ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸਾਨੂੰ ਇਸ ਮੁੱਦੇ 'ਤੇ ਚਰਚਾ ਕਰਦੇ ਰਹਿਣਾ ਚਾਹੀਦਾ ਹੈ
Farmers Protest: ਕਿਸਾਨ ਅੰਦੋਲਨ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਕਿਸਾਨ ਆਗੂਆਂ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਸਰਕਾਰ ਦੀ ਤਜਵੀਜ਼ ਨੂੰ ਠੁਕਰਾ ਦਿਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਮਸਲਿਆਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕਰਨ ਦੀ ਗੱਲ ਵੀ ਕਹੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸਾਨੂੰ ਇਸ ਮੁੱਦੇ 'ਤੇ ਚਰਚਾ ਕਰਦੇ ਰਹਿਣਾ ਚਾਹੀਦਾ ਹੈ, ਅਸੀਂ ਸਾਰੇ ਸ਼ਾਂਤੀ ਚਾਹੁੰਦੇ ਹਾਂ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਸਮੱਸਿਆ ਦਾ ਹੱਲ ਲੱਭਣਾ ਹੋਵੇਗਾ।
ਉਨ੍ਹਾਂ ਕਿਹਾ, "ਕਿਸਾਨ ਜਥੇਬੰਦੀਆਂ ਨੂੰ ਅਪੀਲ ਹੈ ਕਿ ਸਾਨੂੰ ਸ਼ਾਂਤੀ ਅਤੇ ਗੱਲਬਾਤ ਲਗਾਤਾਰ ਜਾਰੀ ਰੱਖਦੇ ਹੋਏ ਅੱਗੇ ਵਧਣਾ ਚਾਹੀਦਾ ਹੈ। ਸਾਨੂੰ ਪਤਾ ਲੱਗਿਆ ਹੈ ਕਿ ਉਹ (ਕਿਸਾਨ) ਤਜਵੀਜ਼ਾਂ ਤੋਂ ਸੰਤੁਸ਼ਟ ਨਹੀਂ ਹਨ ਪਰ ਇਹ ਚਰਚਾ ਜਾਰੀ ਰਹਿਣੀ ਚਾਹੀਦੀ ਹੈ ਤਾਂ ਕਿ ਇਸ ਦਾ ਰਲ-ਮਿਲ ਕੇ ਹੱਲ ਲੱਭਿਆ ਜਾ ਸਕੇ"।
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਾਡੀ ਸਰਕਾਰ ਵਲੋਂ ਚਰਚਾ ਲਈ ਯਤਨ ਕੀਤੇ ਗਏ, ਕਈ ਪ੍ਰਸਤਾਵਾਂ 'ਤੇ ਵੀ ਚਰਚਾ ਕੀਤੀ ਗਈ। ਸਾਨੂੰ ਬਾਅਦ ਵਿਚ ਪਤਾ ਲੱਗਿਆ ਕਿ ਕਿਸਾਨ ਪ੍ਰਸਤਾਵ ਤੋਂ ਖੁਸ਼ ਨਹੀਂ ਸੀ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਹੱਲ ਲਈ ਗੱਲਬਾਤ ਜਾਰੀ ਰੱਖਣੀ ਪਵੇਗੀ ਕਿਉਂਕਿ ਸਾਨੂੰ ਸ਼ਾਂਤੀ ਨਾਲ ਹੱਲ ਲੱਭਣਾ ਪਵੇਗਾ।
(For more Punjabi news apart from Continue talks, Agriculture minister Arjun Munda urges farmers, stay tuned to Rozana Spokesman)