Farmers Protest: ਸ਼ੰਭੂ ਹੱਦ ਤੋਂ ‘ਦਿੱਲੀ ਚੱਲੋ ਮਾਰਚ’ ਸ਼ੁਰੂ; ਪੰਜਾਬ ਸਰਕਾਰ ਵਲੋਂ ਸੜਕ ਸੁਰੱਖਿਆ ਫੋਰਸ ਅਤੇ ਐਂਬੂਲੈਂਸਾਂ ਤਾਇਨਾਤ
Published : Feb 21, 2024, 11:40 am IST
Updated : Feb 21, 2024, 1:28 pm IST
SHARE ARTICLE
Farmers Delhi Chalo march resumes
Farmers Delhi Chalo march resumes

ਸ਼ੁਰੂਆਤ ਤੋਂ ਪਹਿਲਾਂ ਕਿਸਾਨਾਂ ਨੂੰ ਮਾਸਕ, ਦਸਤਾਨੇ ਅਤੇ ਸੁਰੱਖਿਆ ਸੂਟ ਵੰਡੇ ਗਏ।

Farmers Protest: ਪੰਜਾਬ ਦੇ ਕਿਸਾਨਾਂ ਦਾ ‘ਦਿੱਲੀ ਚੱਲੋ’ ਮਾਰਚ ਸ਼ੰਭੂ ਬਾਰਡਰ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਕਿਸਾਨ ਖਨੌਰੀ ਹੱਦ ਤੋਂ ਵੀ ਹਰਿਆਣਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਨਾਕਾਬੰਦੀ ਕੀਤੀ ਹੋਈ ਹੈ। ਇਸ ਦੌਰਾਨ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਦੀਆਂ ਵੀ ਖ਼ਬਰਾਂ ਹਨ। ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਕਿਸਾਨਾਂ ਨੂੰ ਮਾਸਕ, ਦਸਤਾਨੇ ਅਤੇ ਸੁਰੱਖਿਆ ਸੂਟ ਵੰਡੇ ਗਏ।

Farmers Delhi Chalo march resumesFarmers Delhi Chalo march resumes

ਦਿੱਲੀ ਕੂਚ ਕਰਨ ਤੋਂ ਪਹਿਲਾਂ ਸ਼ੰਭੂ ਹੱਦ 'ਤੇ ਅਰਦਾਸ ਕੀਤੀ ਗਈ। ਦੂਜੇ ਪਾਸੇ ਸ਼ੰਭੂ ਅਤੇ ਖਨੌਰੀ ਹੱਦ 'ਤੇ ਸੁਰੱਖਿਆ ਬਲ ਅਲਰਟ 'ਤੇ ਹਨ। ਇਥੇ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਹਨ। ਅੱਥਰੂ ਗੈਸ ਦੇ ਗੋਲਿਆਂ ਤੋਂ ਬਚਣ ਲਈ ਕਿਸਾਨਾਂ ਨੇ ਵਿਸ਼ੇਸ਼ ਮਾਸਕ ਅਤੇ ਈਅਰ ਬਡਜ਼ ਪਹਿਨੇ।

ਕਿਸਾਨਾਂ ਦੇ ਹੱਕ ਵਿਚ ਪੰਜਾਬ ਸਰਕਾਰ ਦਾ ਉਪਰਾਲਾ

ਉਧਰ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਵੀ ਤਿਆਰੀ ਕਰ ਲਈ ਹੈ। ਪੰਜਾਬ ਸਰਕਾਰ ਵਲੋਂ ਪੰਜਾਬ-ਹਰਿਆਣਾ ਦੀ ਸ਼ੰਭੂ ਹੱਦ ਉਤੇ ਸੜਕ ਸੁਰੱਖਿਆ ਫੋਰਸ ਅਤੇ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ ਤੋਂ ਇਲਾਵਾ ਹੋਰ ਚੀਜ਼ਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਹੱਦ ਨਾਲ ਲੱਗਦੇ ਹਸਪਤਾਲਾਂ ਨੂੰ ਵੀ ਅਲਰਟ ਉਤੇ ਰੱਖਿਆ ਗਿਆ ਹੈ।

Farmers Delhi Chalo march resumesFarmers Delhi Chalo march resumes

ਪੰਜਵੇਂ ਗੇੜ ਦੀ ਮੀਟਿੰਗ ਲਈ ਕਿਸਾਨਾਂ ਨੂੰ ਮਿਲਿਆ ਸੱਦਾ

ਇਸ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਫਿਰ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਭੇਜਿਆ ਹੈ। ਜੇਕਰ ਕਿਸਾਨ ਗੱਲਬਾਤ ਲਈ ਰਾਜ਼ੀ ਹੋ ਜਾਂਦੇ ਹਨ ਤਾਂ ਇਹ ਪੰਜਵੀਂ ਮੀਟਿੰਗ ਹੋਵੇਗੀ। ਹੁਣ ਤਕ ਦੀਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।

PhotoPhoto

ਅਰਜੁਨ ਮੁੰਡਾ ਨੇ ਲਿਖਿਆ, “ਚੌਥੇ ਗੇੜ ਤੋਂ ਬਾਅਦ, ਸਰਕਾਰ ਪੰਜਵੇਂ ਗੇੜ ਵਿਚ ਐਮਐਸਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫਆਈਆਰ ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।”

ਦੱਸ ਦੇਈਏ ਕਿ ਕਿਸਾਨ ਬੀਤੇ 8 ਦਿਨਾਂ ਤੋਂ ਪੰਜਾਬ ਹਰਿਆਣਾ ਦੀਆਂ ਹੱਦਾਂ ਉਤੇ ਡਟੇ ਹੋਏ ਹਨ। ਹੁਣ ਤਕ ਵੱਖ-ਵੱਖ ਕਾਰਨਾਂ ਕਰਕੇ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਵਿਚ 2 ਕਿਸਾਨ ਅਤੇ 2 ਪੁਲਿਸ ਸਬ-ਇੰਸਪੈਕਟਰ ਸ਼ਾਮਲ ਹਨ।

Farmers Delhi Chalo march resumesFarmers Delhi Chalo march resumes

ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਦੀ ਮੀਟਿੰਗ

ਸ਼ੰਭੂ ਹੱਦ ’ਤੇ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਸ਼ੁਰੂ ਹੋ ਗਈ ਹੈ। ਆਗੂਆਂ ਵਲੋਂ ਨੌਜਵਾਨਾਂ ਨੂੰ ਅੱਗੇ ਨਾ ਜਾਣ ਦੇ ਨਿਰਦੇਸ਼ ਦਿਤੇ ਜਾ ਰਹੇ ਹਨ। ਇਸ ਵਿਚਾਲੇ ਹਰਿਆਣਾ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।

ਹਾਈ ਕੋਰਟ ਪਹੁੰਚੀ ਹਰਿਆਣਾ ਸਰਕਾਰ

ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਰਿਆਣਾ ਸਰਕਾਰ ਹਾਈ ਕੋਰਟ ਪਹੁੰਚ ਚੁੱਕੀ ਹੈ। ਹਰਿਆਣਾ ਸਰਕਾਰ ਨੇ ਹਾਈ ਕੋਰਟ ਨੂੰ ਪੰਜਾਬ ਸਰਕਾਰ ਵਿਰੁਧ ਕਾਰਵਾਈ ਕਰਨ ਲਈ ਕਿਹਾ ਹੈ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਕਿਸਾਨ ਟਰੈਕਟਰ ਟਰਾਲੀਆਂ ਨਾਲ ਸ਼ੰਭੂ ਸਰਹੱਦ 'ਤੇ ਮੌਜੂਦ ਹਨ। ਇਸ ਨਾਲ ਕਾਨੂੰਨ ਵਿਵਸਥਾ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਨੂੰ ਇਨ੍ਹਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿਤਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਵੀ ਪੁੱਛਿਆ ਹੈ ਕਿ ਉਹ ਕਿਸਾਨਾਂ ਨੂੰ ਇਕੱਠੇ ਹੋਣ ਤੋਂ ਕਿਉਂ ਨਹੀਂ ਰੋਕਦੀ। ਹਰ ਕੋਈ ਇਸ ਮਾਮਲੇ ਵਿਚ ਸਿਆਸਤ ਕਰ ਰਿਹਾ ਹੈ। ਇਸ ਤੋਂ ਬਾਅਦ ਹਰਿਆਣਾ ਸਰਕਾਰ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਹੈ।

ਸਿੰਘੂ ਬਾਰਡਰ 'ਤੇ ਵਧਾਈ ਗਈ ਸੁਰੱਖਿਆ

 

(For more Punjabi news apart from Farmers Protest Delhi Chalo march resumes, stay tuned to Rozana Spokesman)                                                          

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement