
ਪੰਜਾਬ ਅਤੇ ਹਰਿਆਣਾ ਦੇ ਦੋ ਸਰਹੱਦੀ ਪੁਆਇੰਟਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਬੁੱਧਵਾਰ ਨੂੰ ਅਪਣਾ 'ਦਿੱਲੀ ਚਲੋ' ਮਾਰਚ ਮੁੜ ਸ਼ੁਰੂ ਕਰ ਰਹੇ ਹਨ।
Farmers Protest: ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਹੱਦ ‘ਤੇ ਬੁੱਧਵਾਰ ਨੂੰ ਕੁੱਝ ਨੌਜਵਾਨ ਕਿਸਾਨਾਂ ਵਲੋਂ ਕਈ ਪੜਾਵਾਂ ਵਾਲੇ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲਿਸ ਨੇ ਸਵੇਰੇ 11 ਵਜੇ ਦੇ ਕਰੀਬ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਤੋਂ ਬਾਅਦ ਨੌਜਵਾਨ ਕਿਸਾਨ ਬਚਣ ਲਈ ਇਧਰ-ਉਧਰ ਭੱਜਦੇ ਦੇਖੇ ਗਏ।
ਪੰਜਾਬ ਅਤੇ ਹਰਿਆਣਾ ਦੇ ਦੋ ਸਰਹੱਦੀ ਪੁਆਇੰਟਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਬੁੱਧਵਾਰ ਨੂੰ ਅਪਣਾ 'ਦਿੱਲੀ ਚਲੋ' ਮਾਰਚ ਮੁੜ ਸ਼ੁਰੂ ਕਰ ਰਹੇ ਹਨ। ਸਰਕਾਰੀ ਏਜੰਸੀਆਂ ਵਲੋਂ ਦਾਲਾਂ, ਮੱਕੀ ਅਤੇ ਕਪਾਹ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਪੰਜ ਸਾਲਾਂ ਲਈ ਖਰੀਦਣ ਦੀ ਕੇਂਦਰ ਦੀ ਪੇਸ਼ਕਸ਼ ਨੂੰ ਰੱਦ ਕਰਨ ਤੋਂ ਬਾਅਦ ਉਹ ਅਪਣਾ ਅੰਦੋਲਨ ਦੁਬਾਰਾ ਸ਼ੁਰੂ ਕਰ ਰਹੇ ਹਨ।
Farmers' Protest: Tear gas shells fired at farmers try to move towards Shambhu border barricades
13 ਫਰਵਰੀ ਨੂੰ ਹਜ਼ਾਰਾਂ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕਰ ਦਿਤਾ। ਇਨ੍ਹਾਂ ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਰੋਕਿਆ ਗਿਆ, ਜਿਥੇ ਮਾਹੌਲ ਤਣਾਅਪੂਰਨ ਹੋਣ ਦੀਆਂ ਖ਼ਬਰਾਂ ਵੀ ਆਈਆਂ। ਕਿਸਾਨਾਂ ਨੇ ਉਦੋਂ ਤੋਂ ਹੀ ਪੰਜਾਬ ਦੀ ਹਰਿਆਣਾ ਨਾਲ ਲੱਗਦੀ ਸਰਹੱਦ 'ਤੇ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਡੇਰੇ ਲਾਏ ਹੋਏ ਹਨ।
Farmers' Protest: Tear gas shells fired at farmers try to move towards Shambhu border barricades
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਅਤੇ ਕਿਸਾਨ ਕਰਜ਼ਾ ਮੁਆਫੀ ਸਮੇਤ ਅਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਲਈ 'ਦਿੱਲੀ ਚਲੋ' ਮਾਰਚ ਦੀ ਅਗਵਾਈ ਕਰ ਰਹੇ ਹਨ।
(For more Punjabi news apart from Farmers' Protest: Tear gas shells fired at farmers try to move towards Shambhu border barricades, stay tuned to Rozana Spokesman)