
Kutch Accident News : 9 ਲੋਕਾਂ ਦੀ ਮੌਤ ਅਤੇ 38 ਜ਼ਖ਼ਮੀ
Fatal collision between bus and truck in Bhuj News in Punjabi : ਕੱਛ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਕ ਨਿੱਜੀ ਬੱਸ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿਚ ਨੌਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।
ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਭੁਜ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਕ ਨਿੱਜੀ ਬੱਸ ਅਤੇ ਟਰੱਕ ਵਿਚਕਾਰ ਹੋਈ। ਇਸ ਭਿਆਨਕ ਟੱਕਰ ਵਿਚ ਨੌਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਤੇ ਵੱਡੀ ਗਿਣਤੀ ’ਚ ਲੋਕ ਜ਼ਖ਼ਮੀ ਹੋਏ ਹਨ। ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਕੇਰਾ ਅਤੇ ਮੁੰਦਰਾ ਵਿਚਕਾਰ ਹੋਇਆ। ਜਿਸ ਵਿਚ ਇਕ ਨਿੱਜੀ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰਿਆ। ਬੱਸ ਵਿਚ 40 ਤੋਂ ਵੱਧ ਯਾਤਰੀ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਉੱਥੇ ਪਹੁੰਚ ਗਏ ਤੇ ਬਚਾਅ ਕਾਰਜਾਂ ’ਚ ਜੁੱਟ ਗਏ।
ਇਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਅਤੇ 108 ਟੀਮ ਨੂੰ ਦੇ ਦਿਤੀ ਗਈ। ਹਾਦਸੇ ਵਿਚ ਜ਼ਖ਼ਮੀ ਹੋਏ 38 ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਹੈ।