
Delhi News : ਡਾ. ਸਾਹਨੀ ਨੇ ਰਾਸ਼ਟਰੀ ਅਪ੍ਰੈਂਟਿਸਸ਼ਿਪ ਕੌਂਸਲ ਦੇ ਵਾਈਸ ਚੇਅਰਮੈਨ ਨਿਯੁਕਤ ਕਰਨ ਲਈ ਮੰਤਰੀ ਸ਼੍ਰੀ ਜਯੰਤ ਚੌਧਰੀ ਦਾ ਧੰਨਵਾਦ ਕੀਤਾ
Delhi News in Punjabi : ਡਾ. ਵਿਕਰਮਜੀਤ ਸਿੰਘ ਸਾਹਨੀ, ਐਮ.ਪੀ., ਰਾਜ ਸਭਾ ਪੰਜਾਬ ਨੇ ਅੱਜ ਦਿੱਲੀ ਅਤੇ ਪੰਜਾਬ ਦੇ 10,000 ਨੌਜਵਾਨਾਂ ਨੂੰ ਦਿੱਲੀ ਅਤੇ ਪੰਜਾਬ ’ਚ ਚਲਾਏ ਜਾ ਰਹੇ ਵਿਸ਼ਵ ਪੱਧਰੀ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਤੋਂ ਮੁਫ਼ਤ ਹੁਨਰ ਅਤੇ ਨੌਕਰੀਆਂ ਪ੍ਰਦਾਨ ਕਰਨ ਦਾ ਅਹਿਦ ਲਿਆ।
ਡਾ. ਸਾਹਨੀ ਸੰਨ ਫਾਊਂਡੇਸ਼ਨ ਦੇ ਸਥਾਪਨਾ ਦਿਵਸ ਸਮਾਰੋਹ ਵਿੱਚ ਬੋਲ ਰਹੇ ਸਨ, ਜਿਸ ਨੇ 27 ਸਾਲ ਪਹਿਲਾਂ ਸਮਾਜ ਦੀ ਸੇਵਾ ਕਰਨੀ ਸ਼ੁਰੂ ਕੀਤੀ ਸੀ ਅਤੇ ਕੋਵਿਡ ਦੌਰਾਨ, ਪੇਂਡੂ ਔਰਤਾਂ ਨੂੰ ਹੁਨਰਮੰਦ ਬਣਾਉਣ, ਅਫਗਾਨ ਸ਼ਰਨਾਰਥੀਆਂ ਦੇ ਮੁੜ ਵਸੇਬੇ ਅਤੇ ਹੋਰ ਕਈ ਬਿਪਤਾਵਾਂ ਦੌਰਾਨ ਮਿਸਾਲੀ ਕੰਮ ਕੀਤੇ ਹਨਸ਼੍ਰੀ ਸਾਹਨੀ ਨੇ ਆਈ.ਟੀ.ਆਈਜ਼ ਨੂੰ ਆਈ.ਆਈ.ਟੀ. ਵਿੱਚ ਬਦਲਣ ਦੇ ਆਪਣੇ ਸੁਪਨੇ ਨੂੰ ਵੀ ਸਾਂਝਾ ਕੀਤਾ ਜਿੱਥੇ ਉਹਨਾ ਨੇ ਪੰਜਾਬ ਵਿੱਚ 10 ਆਈ.ਟੀ.ਆਈ. ਸੰਸਥਾਵਾਂ ਅਪਨਾਈਆਂ ਹਨ।
ਡਾ. ਸਾਹਨੀ ਨੇ ਰਾਸ਼ਟਰੀ ਅਪ੍ਰੈਂਟਿਸਸ਼ਿਪ ਕੌਂਸਲ ਦੇ ਵਾਈਸ ਚੇਅਰਮੈਨ ਨਿਯੁਕਤ ਕਰਨ ਲਈ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਮਾਣਯੋਗ ਮੰਤਰੀ ਸ਼੍ਰੀ ਜਯੰਤ ਚੌਧਰੀ ਦਾ ਵੀ ਧੰਨਵਾਦ ਕੀਤਾ। ਸ਼੍ਰੀ ਸਾਹਨੀ ਨੇ ਵਪਾਰ ਅਤੇ ਉਦਯੋਗ ਨੂੰ ਬੇਨਤੀ ਕੀਤੀ ਕਿ ਉਹ ਨੌਜਵਾਨਾਂ ਨੂੰ ਨੌਕਰੀ ਦੀ ਸਿਖ਼ਲਾਈ ਲਈ ਅਪ੍ਰੈਂਟਿਸਸ਼ਿਪ ਵਜੋਂ ਰੁਜ਼ਗਾਰ ਦੇਣ ਜਿਸ ਲਈ ਸਰਕਾਰ ਵਿੱਤੀ ਸਹਾਇਤਾ ਦਏਗੀ।
(For more news apart from MP Vikram Jeet Singh Sahni vows to give skills and jobs to 10,000 youth News in Punjabi, stay tuned to Rozana Spokesman)