ਸਾਰੀਆਂ ਭਾਸ਼ਾਵਾਂ ਬਰਾਬਰ ਸਤਿਕਾਰ ਯੋਗ ਹਨ: ਮਮਤਾ ਬੈਨਰਜੀ
Published : Feb 21, 2026, 5:04 pm IST
Updated : Feb 21, 2026, 5:04 pm IST
SHARE ARTICLE
All languages ​​deserve equal respect: Mamata
All languages ​​deserve equal respect: Mamata

ਸਾਰੀਆਂ ਭਾਸ਼ਾਵਾਂ ਬਰਾਬਰ ਸਤਿਕਾਰ ਯੋਗ ਹਨ: ਮਮਤਾ 

ਕੋਲਕਾਤਾ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਨਿਚਰਵਾਰ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਉਤੇ ਲੋਕਾਂ ਨੂੰ ਵਧਾਈ ਦਿਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਭਾਸ਼ਾਵਾਂ ਬਰਾਬਰ ਸਤਿਕਾਰ ਦੀਆਂ ਹੱਕਦਾਰ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਹਮਲੇ ਤੋਂ ਬਚਾਇਆ ਜਾਣਾ ਚਾਹੀਦਾ ਹੈ।

ਭਾਸ਼ਾ ਅੰਦੋਲਨਾਂ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਸ਼ਾਈ ਵੰਨ-ਸੁਵੰਨਤਾ ਦਾ ਸਨਮਾਨ ਕਰਦੀ ਹੈ ਅਤੇ ਕਈ ਭਾਸ਼ਾਵਾਂ ਨੂੰ ਅਧਿਕਾਰਤ ਮਾਨਤਾ ਦਿਤੀ ਹੈ। ਉਨ੍ਹਾਂ ਕਿਹਾ ਕਿ ਬੰਗਾਲੀ ਨਾ ਸਿਰਫ ਮਹਾਨ ਸਾਹਿਤਕ ਵਿਰਾਸਤ ਦੀ ਭਾਸ਼ਾ ਹੈ, ਬਲਕਿ ਸਾਰੇ ਭਾਸ਼ਾਈ ਭਾਈਚਾਰਿਆਂ ਦਾ ਸਤਿਕਾਰ ਕਰਨ ਦੀ ਵਿਆਪਕ ਵਚਨਬੱਧਤਾ ਦਾ ਹਿੱਸਾ ਹੈ। 

ਉਨ੍ਹਾਂ ਨੇ ‘ਐਕਸ’ ਉਤੇ ਇਕ ਪੋਸਟ ਵਿਚ ਕਿਹਾ, ‘‘ਅਸੀਂ ਇਹ ਵੀ ਯਕੀਨੀ ਕੀਤਾ ਹੈ ਕਿ ਹਰ ਵਿਅਕਤੀ, ਉਹ ਭਾਵੇਂ ਜੋ ਮਰਜ਼ੀ ਭਾਸ਼ਾ ਬੋਲਦਾ ਹੋਵੇ, ਉਸ ਨੂੰ ਸੂਬੇ ਵਿਚ ਅਪਣੀ ਮਾਤ ਭਾਸ਼ਾ ਵਿਚ ਪੜ੍ਹਨ ਦਾ ਮੌਕਾ ਮਿਲੇ।’’ ਬੈਨਰਜੀ ਨੇ ਕਿਹਾ ਕਿ ਸੂਬੇ ਨੇ ਕਈ ਭਾਸ਼ਾਈ ਸਮੂਹਾਂ ਲਈ ਭਾਸ਼ਾ ਅਕੈਡਮੀਆਂ ਸਥਾਪਤ ਕੀਤੀਆਂ ਹਨ। 

ਉਨ੍ਹਾਂ ਕਿਹਾ, ‘‘ਇਸ ਪਵਿੱਤਰ ਦਿਨ ਉਤੇ ਅਸੀਂ ਅਪਣੇ ਵਾਅਦੇ ਦੀ ਪੁਸ਼ਟੀ ਕਰਦੇ ਹਾਂ ਕਿ ਜੇਕਰ ਕਿਸੇ ਭਾਸ਼ਾ ਉਤੇ ਹਮਲਾ ਹੁੰਦਾ ਹੈ ਤਾਂ ਅਸੀਂ ਸਾਰੇ ਇਸ ਦੇ ਵਿਰੁਧ ਇਕਜੁੱਟ ਹੋਵਾਂਗੇ। ਸਾਰੀਆਂ ਭਾਸ਼ਾਵਾਂ ਬਰਾਬਰ ਸਨਮਾਨ ਦੀਆਂ ਹੱਕਦਾਰ ਹਨ।’’ 

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM
Advertisement