SC-ST ਐਕਟ ਦੀਆਂ ਸੁਪਰੀਮ ਕੋਰਟ ਨੇ ਜਾਰੀ ਕੀਤੀਆਂ ਨਵੀਆਂ ਗਾਈਡ ਲਾਈਨਜ਼
Published : Mar 21, 2018, 2:42 pm IST
Updated : Mar 21, 2018, 4:15 pm IST
SHARE ARTICLE
supreem court
supreem court

SC-ST ਐਕਟ ਦੀਆਂ ਸੁਪਰੀਮ ਕੋਰਟ ਨੇ ਜਾਰੀ ਕੀਤੀਆਂ ਨਵੀਆਂ ਗਾਈਡ ਲਾਈਨਜ਼

ਨਵੀਂ ਦਿੱਲੀ : ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਐਕਟ-1989 ਦੀ ਗਲਤ ਵਰਤੋਂ ਰੋਕ ਲਗਾਉਣ ਲਈ ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਸੁਣਾਇਆ। ਕੋਰਟ ਨੇ ਮਹਾਰਾਸ਼ਟਰ ਦੇ ਇਕ ਮਾਮਲੇ 'ਚ ਫੈਸਲਾ ਸੁਣਾਉਂਦੇ ਹੋਏ ਨਵੀਂ ਗਾਈਡ ਲਾਈਨ ਜਾਰੀ ਕੀਤੀ ਹੈ। ਇਸ ਦੇ ਤਹਿਤ ਐਫ.ਆਈ.ਆਰ ਦਰਜ ਹੋਣ ਦੇ ਬਾਅਦ ਦੋਸ਼ੀ ਤੁਰੰਤ ਗ੍ਰਿਫਤਾਰ ਨਹੀਂ ਹੋਵੇਗਾ। 

st sc actst sc act

ਇਸ ਦੇ ਪਹਿਲੇ ਦੋਸ਼ਾਂ ਦੀ ਡੀ.ਐਸ.ਪੀ ਪੱਧਰ ਦਾ ਅਧਿਕਾਰੀ ਜਾਂਚ ਕਰੇਗਾ। ਜੇਕਰ ਦੋਸ਼ ਠੀਕ ਪਾਏ ਗਏ ਤਾਂ ਉਦੋਂ ਅੱਗੇ ਦੀ ਕਾਰਵਾਈ ਹੋਵੇਗੇ। ਸੁਪਰੀਮ ਕੋਰਟ ਦੇ ਜਸਟਿਸ ਏ.ਕੇ ਗੋਇਲ ਅਤੇ ਯੂ.ਯੂ ਲਲਿਤ ਦੀ ਬੈਂਚ ਨੇ ਗਾਈਡ ਲਾਈਨ ਜਾਰੀ ਕਰਦੇ ਹੋਏ ਕਿਹਾ ਕਿ ਸੰਸਦ ਨੇ ਇਹ ਕਾਨੂੰਨ ਬਣਾਉਂਦੇ ਸਮੇਂ ਇਹ ਵਿਚਾਰ ਨਹੀਂ ਆਇਆ ਹੋਵੇਗਾ ਕਿ ਐਕਟ ਦੀ ਗਲਤ ਵਰਤੋਂ ਵੀ ਹੋ ਸਕਦੀ ਹੈ। ਦੇਸ਼ ਭਰ 'ਚ ਅਜਿਹੇ ਕਈ ਮਾਮਲੇ ਸਾਹਮਣੇ ਆਏ, ਜਿਸ 'ਚ ਇਸ ਐਕਟ ਦੀ ਗਲਤ ਵਰਤੋਂ ਹੋਈ ਹੈ।

courtcourt

ਨਵੀਂ ਗਾਈਡ ਲਾਈਨ ਤਹਿਤ ਸਰਕਾਰੀ ਕਰਮਚਾਰੀਆਂ ਨੂੰ ਵੀ ਰੱਖਿਆ ਗਿਆ ਹੈ। ਜੇਕਰ ਕੋਈ ਸਰਕਾਰੀ ਕਰਮਚਾਰੀ ਐਕਟ ਦੀ ਗਲਤ ਵਰਤੋਂ ਕਰਦਾ ਹੈ ਤਾਂ ਉਸ ਦੀ ਗ੍ਰਿਫਤਾਰੀ ਲਈ ਵਿਭਾਗ ਅਧਿਕਾਰੀ ਦੀ ਮਨਜ਼ੂਰੀ ਜ਼ਰੂਰੀ ਹੋਵੇਗੀ। ਜੇਕਰ ਕੋਈ ਅਧਿਕਾਰੀ ਇਸ ਗਾਈਡ ਲਾਈਨ ਦਾ ਉਲੰਘਣ ਕਰਦਾ ਹੈ ਤਾਂ ਉਸ ਨੂੰ ਵਿਭਾਗ ਕਾਰਵਾਈ ਦੇ ਨਾਲ ਕੋਰਟ ਦੀ ਮਾਣਹਾਨੀ ਦੀ ਕਾਰਵਾਈ ਦਾ ਵੀ ਸਾਹਮਣਾ ਕਰਨਾ ਹੋਵੇਗਾ। 

policepolice

ਆਮ ਆਦਮੀਆਂ ਲਈ ਗ੍ਰਿਫਤਾਰੀ ਜ਼ਿਲੇ ਦੇ ਸੀਨੀਅਰ ਪੁਲਸ ਅਧਿਕਾਰੀ ਦੀ ਲਿਖਿਤ ਮਨਜ਼ੂਰੀ ਦੇ ਬਾਅਦ ਹੀ ਹੋਵੇਗੀ। ਇਸ ਦੇ ਇਲਾਵਾ ਬੈਂਚ ਨੇ ਦੇਸ਼ ਦੀਆਂ ਸਾਰੀਆਂ ਅਦਾਲਤਾਂ ਦੇ ਮੈਜਿਸਟ੍ਰੇਟ ਨੂੰ ਵੀ ਗਾਈਡ ਲਾਈਨ ਅਪਣਾਉਣ ਨੂੰ ਕਿਹਾ ਹੈ। ਇਸ 'ਚ ਐਸ.ਸੀ/ਐਸ.ਟੀ ਤਹਿਤ ਦੋਸ਼ੀ ਦੀ ਅਗਲੀ ਜ਼ਮਾਨਤ 'ਤੇ ਮੈਜਿਸਟ੍ਰੇਟ ਵਿਚਕਾਰ ਕਰਨਗੇ। ਹੁਣ ਤੱਕ ਦੇ ਐਸ.ਸੀ/ਐਸ.ਟੀ ਐਕਟ 'ਚ ਇਹ ਹੁੰਦਾ ਸੀ ਕਿ ਜੇਕਰ ਕੋਈ ਜਾਤੀ ਸੂਚਕ ਸ਼ਬਦ ਕਹਿ ਕੇ ਗਾਲੀ-ਗਲੌਚ ਕਰਦਾ ਹੈ ਤਾਂ ਇਸ 'ਚ ਤੁਰੰਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤੀ ਜਾ ਸਕਦੀ ਹੈ।ਇਸ ਮਾਮਲਿਆਂ ਦੀ ਜਾਂਚ ਹੁਣ ਤੱਕ ਇੰਸਪੈਕਟਰ ਰੈਂਕ ਦੇ ਪੁਲਸ ਅਧਿਕਾਰੀ ਕਰਦੇ ਸਨ ਪਰ ਹੁਣ ਜਾਂਚ ਸੀਨੀਅਰ ਪੁਲਸ ਅਧਿਕਾਰੀ ਤਹਿਤ ਹੋਵੇਗੀ। 

guidelinesguidelines


ਅਜਿਹੇ ਮਾਮਲਿਆਂ 'ਚ ਕੋਰਟ ਅਗਲੀ ਜ਼ਮਾਨਤ ਨਹੀਂ ਦਿੰਦੀ ਸੀ। ਨਿਯਮਿਤ ਜ਼ਮਾਨਤ ਕੇਵਲ ਹਾਈਕੋਰਟ ਵੱਲੋਂ ਹੀ ਦਿੱਤੀ ਜਾਂਦੀ ਸੀ ਪਰ ਕੋਰਟ ਇਸ 'ਚ ਸੁਣਵਾਈ ਦੇ ਬਾਅਦ ਹੀ ਫੈਸਲਾ ਲਵੇਗਾ। ਐਨ.ਸੀ.ਆਰ.ਬੀ 2016 ਦੀ ਰਿਪੋਰਟ ਮੁਤਾਬਕ ਦੇਸ਼ ਭਰ 'ਚ ਜਾਤੀਸੂਚਕ ਗਾਲੀ-ਗਲੌਚ ਦੇ 11,060 ਮਾਮਲਿਆਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਸਨ। ਇਨ੍ਹਾਂ 'ਚ ਦਰਜ ਹੋਈਆਂ ਸ਼ਿਕਾਇਤਾਂ 'ਚ 935 ਝੂਠੀਆਂ ਪਾਈਆਂ ਗਈਆਂ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement