ਤੇਜ ਰਫ਼ਤਾਰ ਬੱਸ ਪਲਟੀ, ਔਰਤ ਸਮੇਤ 3 ਜ਼ਖ਼ਮੀ
Published : Mar 21, 2019, 4:56 pm IST
Updated : Mar 21, 2019, 4:56 pm IST
SHARE ARTICLE
Accident
Accident

ਨਾਲਾਗੜ੍ਹ-ਸਵਾਰਘਾਟ ਰਸਤੇ 'ਤੇ ਚਿਕਨੀ ਪੁਲ ਨੇੜੇ ਵਾਪਰਿਆ ਹਾਦਸਾ

ਸੋਲਨ : ਹਿਸਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਨਾਲਾਗੜ੍ਹ ਤਹਿਤ ਐਨ.ਐਚ.-105 ਨਾਲਾਗੜ੍ਹ-ਸਵਾਰਘਾਟ ਰਸਤੇ 'ਤੇ ਚਿਕਨੀ ਪੁਲ ਨੇੜੇ ਇੱਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਤੇਜ਼ ਰਫ਼ਤਾਰ ਟੂਰਿਸਟ ਬੱਸ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਬੱਸ ਪਲਟ ਗਈ।

ਹਾਦਸੇ 'ਚ ਕਾਰ 'ਤੇ ਬੱਸ ਪਟਲਣ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ 'ਚ ਇਕ ਔਰਤ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਨਾਲਾਗੜ੍ਹ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਬੱਸ 'ਚ ਸਵਾਰ ਇਕ ਦਰਜਨ ਤੋਂ ਵੱਧ ਸਵਾਰੀਆਂ ਨੂੰ ਹਲਕੀ ਸੱਟਾਂ ਲੱਗੀਆਂ ਹਨ। ਗਨੀਮਤ ਇਹ ਰਹੀ ਕਿ ਕਾਰ 'ਚ ਕੋਈ ਵਿਅਕਤੀ ਸਵਾਰ ਨਹੀਂ ਸੀ। ਜੇ ਕਾਰ 'ਚ ਹੋਰ ਲੋਕ ਸਵਾਰ ਹੁੰਦੇ ਤਾਂ ਇੱਥੇ ਇਕ ਹੋਰ ਵੱਡਾ ਹਾਦਸਾ ਹੋ ਸਕਦਾ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement