ਕੋਰੋਨਾ ਦੀ ਦਹਿਸ਼ਤ - ਪੈਲੇਸ ‘ਚ ਵਿਆਹ ਕਰਨਾ ਪਿਆ ਮਹਿੰਗਾ
Published : Mar 21, 2020, 9:51 pm IST
Updated : Mar 30, 2020, 11:25 am IST
SHARE ARTICLE
coronavirus
coronavirus

ਕਰੋਨਾ ਵਾਇਰਸ ਕਾਰਨ ਜਿੱਥੇ ਲੋਕ ਸਹਿਮ ਦੇ ਸਾਏ ਵਿਚੋਂ ਗੁਜਰ ਰਹੇ ਹਨ

ਬਰਨਾਲਾ : ਕਰੋਨਾ ਵਾਇਰਸ ਕਾਰਨ ਜਿੱਥੇ ਲੋਕ ਸਹਿਮ ਦੇ ਸਾਏ ਵਿਚੋਂ ਗੁਜਰ ਰਹੇ ਹਨ । ਉਥੇ ਹੀ ਸਰਕਾਰਾਂ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਆਏ ਦਿਨ ਨਵੇਂ-ਨਵੇਂ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਇਸ ਤੇ ਚਲਦਿਆਂ ਸਰਕਾਰ ਨੇ ਸਾਰੀਆਂ ਭੀੜ ਵਾਲੀਆਂ ਥਾਵਾਂ ਸਕੂਲ,ਕਾਲਜ,ਸਿਨੇਮਾ ਘਰ,ਸਾਪਿੰਗ ਮਾਲ ਆਦਿ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ ।

CoronavirusCoronavirus

ਇਸ ਦੇ ਨਾਲ ਹੀ ਸਰਕਾਰ ਨੇ ਲੋਕਾਂ ਨੂੰ ਇਹ ਵੀ ਆਦੇਸ਼ ਜਾਰੀ ਕੀਤੇ ਹਨ ਕਿ ਜੇਕਰ ਕਿਸ ਨੇ ਕੋਈ ਪ੍ਰਗਰਾਮ ਕਰਨਾ ਹੈ ਤਾਂ ਉਸ ਵਿਚ ਇਕੱਠ ਨਹੀਂ ਹੋਣਾ ਚਾਹੀਦਾ ਪਰ ਸਰਕਾਰ ਦੇ ਇਸ ਨਿਯਮ ਦੀਆਂ ਸਰਾਸਰ ਧੱਜੀਆਂ ਉਡਾਉਣ ਦਾ ਮਾਮਲਾ ਬਰਨਾਲਾ ਦੇ ਨੇੜੇ ਪਿੰਡ ਰੁੜਕਾ ਕਲਾਂ ਵਿਚ ਸਾਹਮਣੇ ਆਇਆ ਹੈ। ਜਿੱਥੇ ਕਿ ਤਾਜ਼ਾ ਰਿਜ਼ੋਰਟ ਮੈਰਿਜ ਪੈਲਸ ਵਿਚ ਅੱਜ ਇਕ ਵਿਆਹ ਚੱਲ ਰਿਹਾ ਸੀ।

Corona VirusCorona Virus

ਜਿਸ ਵਿਚ ਭਾਰੀ ਇਕੱਠ ਦੇਖਣ ਨੂੰ ਮਿਲਿਆ । ਜਦੋਂ ਇਸ ਮਾਮਲੇ ਬਾਰੇ ਪੁਲਿਸ ਨੂੰ ਪਤਾ ਲੱਗਾ ਤਾਂ ਪੁਲਿਸ ਨੇ ਤੁਰੰਤ ਇਸ ਤੇ ਐਕਸ਼ਨ ਲੈਂਦਿਆਂ ਮੈਰਿਜ਼ ਪੈਲਸ ਦੇ ਮਾਲਕ ਯਾਦਵਿੰਦਰ ਸਿੰਘ ਦੇ ਵਿਰੁੱਧ ਧਾਰਾ 188 ਅਤੇ 336 ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਉਧਰ ਇਸ ਮਾਮਲੇ ਬਾਰੇ ਜਿਲ੍ਹਾ ਮੁੱਖੀ ਸੰਦੀਪ ਗੋਇਲ ਦਾ ਕਹਿਣਾ ਹੈ ਕਿ ਉਹ ਸਰਕਾਰ ਦੇ ਵੱਲੋਂ ਜਾਰੀ ਕੀਤੀ ਐਡਵਾਈਜਰ ਦੀ ਕਿਸੇ ਨੂੰ ਵੀ ਉਲੰਘਣਾ ਨਹੀਂ ਕਰਨ ਦੇਣਗੇ।

filefile

ਉਨ੍ਹਾਂ  ਨੇ ਸਾਰੇ ਹੋਟਲਾਂ,ਮੈਰਿਜ ਪੈਲਸਾਂ ਦੇ ਮਾਲਕਾਂ ਨੂੰ ਇਹ ਹਦਾਇਤ ਦਿੱਤੀ ਹੈ ਕਿ ਜੇਕਰ ਕਿਤੇ ਵੀ 20 ਤੋ ਵੱਧ ਲੋਕ ਇਕੱਠੇ ਪਾਏ ਗਏ ਤਾਂ ਉਨ੍ਹਾਂ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਗੋਇਲ ਨੇ ਇਸ ਮੁੱਦੇ ਤੇ ਸਖਤ ਹੁੰਦੇ ਹੋਏ ਕਿਹਾ ਕਿ ਉਹ ਆਪ ਸ਼ਹਿਰ ਵਿਚ ਚੱਕ ਲਗਾਉਣਗੇ ਜੇਕਰ ਉਨ੍ਹਾਂ ਨੂੰ ਕਿਤੇ ਕੋਈ ਅਜਿਹਾ ਕੇਸ ਮਿਲਿਆ ਜਿਸ ਵਿਚ ਸਰਕਾਰ ਦੇ ਦਿਸ਼ਾ ਨਿਰਦੇਸਾਂ ਦੀ ਉਲੰਘਣਾ ਹੋਈ ਤਾਂ ਪ੍ਰਸਾਸ਼ਨ ਵੱਲੋਂ ਉਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ।

PhotoPhoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement